ਮਾਤਾ ਗੰਗਾ ਖਾਲਸਾ ਕਾਲਜ ਮੰਜੀ ਸਾਹਿਬ ਕੋਟਾਂ ਵਿਖੇ ਪੀਯੂ ਜ਼ੋਨ-ਏ ਯੁਵਕ ਮੇਲਾ ਕਰਵਾਇਆ.
ਕੁਨਾਲ ਜੇਤਲੀ
ਦੋਰਾਹਾ, 3 ਅਕਤੂਬਰ - ਮਾਤਾ ਗੰਗਾ ਖਾਲਸਾ ਕਾਲਜ ਮੰਜੀ ਸਾਹਿਬ ਕੋਟਾਂ ਵਿਖੇ ਪੰਜਾਬ ਯੂਨੀਵਰਸਿਟੀ ਵੱਲੋਂ ਜ਼ੋਨ-ਏ ਦਾ ਯੁਵਕ ਮੇਲਾ ਕਰਵਾਇਆ ਗਿਆ, ਜਿਸ ਵਿੱਚ 16 ਕਾਲਜਾਂ ਦੇ 1800 ਦੇ ਕਰੀਬ ਵਿਦਿਆਰਥੀਆਂ ਨੇ ਭਾਗ ਲਿਆ। ਇਸ ਯੁਵਕ ਮੇਲੇ ਵਿੱਚ ਵਿਦਿਆਰਥੀਆਂ ਨੇ ਭੰਗੜਾ, ਗਿੱਧਾ, ਝੂੰਮਰ , ਕੋਰੀ�"ਗ੍ਰਾਫੀ ਪੇਸ਼ ਕਰਕੇ ਰੰਗ ਬੰਨ੍ਹਿਆ ਤੇ ਯੁਵਕ ਮੇਲੇ ਦੀ ਰੌਣਕ ਨੂੰ ਚਾਰ ਚੰਨ ਲਾ ਦਿੱਤੇ। ਇਸ ਮੌਕੇ ਵਿਸ਼ੇਸ਼ ਤੌਰ 'ਤੇ ਪੰਜਾਬੀ ਫਿਲਮ ਇੰਡਸਟਰੀ ਦੀ ਮਸ਼ਹੂਰ ਅਦਾਕਾਰਾ ਰੁਪਿੰਦਰ ਰੂਪੀ ਵਿਸ਼ੇਸ਼ ਤੌਰ 'ਤੇ ਪਹੁੰਚੇ। ਵਿਦਿਆਰਥੀਆਂ ਦੇ ਰੂ-ਬ-ਰੂ ਹੁੰਦਿਆਂ ਰੁਪਿੰਦਰ ਰੂਪੀ ਨੇ ਕਿਹਾ ਕਿ ਕਾਲਜਾਂ ਵਿੱਚ ਵਿਦਿਆਰਥੀਆਂ ਦੀ ਗਿਣਤੀ ਘੱਟ ਰਹੀ ਹੈ। ਪਲੱਸ ਟੂ ਕਰ ਕੇ ਪੜ੍ਹਾਈ ਲਈ ਵਿਦੇਸ਼ ਜਾਣਾ ਗਲਤ ਨਹੀਂ ਹੈ ਸਗੋਂ ਵਿਦੇਸ਼ਾਂ ਤੋਂ ਸਿੱਖਿਆ ਪ੍ਰਾਪਤ ਕਰਕੇ ਤੁਸੀਂ ਵਾਪਸ ਆ ਕੇ ਆਪਣੇ ਪੰਜਾਬ ਦੀ ਤਰੱਕੀ ਵਿੱਚ ਖਾਸ ਯੋਗਦਾਨ ਪਾ ਸਕਦੇ ਹੋ।
ਦੂਜੇ ਪਾਸੇ ਕਾਲਜ ਪ੍ਰਿੰਸੀਪਲ ਡਾ: ਕੁਲਦੀਪ ਕੌਰ ਧਾਲੀਵਾਲ ਨੇ ਦੱਸਿਆ ਕਿ ਕਰੋਨਾ ਤੋਂ ਬਾਅਦ ਇਸ ਵਾਰ ਕਾਲਜ ਦੇ ਵਿਦਿਆਰਥੀਆਂ ਨੇ ਮੇਲੇ ਵਿੱਚ ਵੱਧ ਚੜ੍ਹ ਕੇ ਹਿੱਸਾ ਲਿਆ ਹੈ।
ਮੰਚ ਸੰਚਾਲਨ ਡਾ: ਰੂਪਾ ਕੌਰ ਨੇ ਬੜੇ ਹੀ ਖੂਬਸੂਰਤ ਅੰਦਾਜ਼ ਵਿੱਚ ਕੀਤਾ। ਇਸ ਮੌਕੇ ਡਾ: ਕਮਲ ਰਾਇ, ਪ੍ਰੋ. ਨੀਰੂ ਗੁਪਤਾ, ਪ੍ਰੋ. ਅੰਮ੍ਰਿਤਪਾਲ ਕੌਰ, ਮੈਡਮ ਗੁਰਵਿੰਦਰ ਕੌਰ, ਮੈਡਮ ਸੰਦੀਪ ਕੌਰ, ਸੁਪਰਡੈੰਟ ਬਲਜਿੰਦਰ ਸਿੰਘ ਵੀ ਹਾਜ਼ਰ ਸਨ।