ਗੁਰਦੁਆਰਾ ਦੂਖ ਨਿਵਾਰਨ ਸਾਹਿਬ ਵਿਖੇ ਹੋਇਆ ਅੰਮ੍ਰਿਤ ਸੰਚਾਰ ਸਮਾਗਮ.

 


ਲੁਧਿਆਣਾ (ਹਰਵਿੰਦਰ ਕਾਲਾ) - ਗੁਰਦੁਆਰਾ ਦੂਖ ਨਿਵਾਰਨ ਸਾਹਿਬ ਵਿਖੇ ਅੰਮ੍ਰਿਤ ਸੰਚਾਰ ਸਮਾਗਮ ਹੋਇਆ, ਜਿਸ ਵਿੱਚ ਕਈ ਪ੍ਰਾਣੀਆਂ ਵੱਲੋਂ ਅੰਮ੍ਰਿਤ ਦੀ ਦਾਤ ਪ੍ਰਾਪਤ ਕੀਤੀ। ਇਸ ਮੌਕੇ ਜਾਣਕਾਰੀ ਦਿੰਦਿਆਂ ਗੁਰਦੁਆਰਾ ਸਾਹਿਬ ਦੇ ਜਨਰਲ ਸਕੱਤਰ ਅਵਤਾਰ ਸਿੰਘ ਨੇ ਦੱਸਿਆ ਕਿ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਵੱਲੋਂ ਦਰਸਾਈ ਗਈ ਮਰਿਆਦਾ ਅਨੁਸਾਰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਹਜ਼ੂਰੀ ਵਿੱਚ ਪੰਜ ਪਿਆਰਿਆਂ ਦੀ ਅਗਵਾਈ ਹੇਠ ਖੰਡੇ ਬਾਟੇ ਦਾ ਅੰਮ੍ਰਿਤ ਤਿਆਰ ਕੀਤਾ ਗਿਆ। ਉਨ੍ਹਾਂ ਦੱਸਿਆ ਕਿ ਕਈ ਪ੍ਰਾਣੀ ਖੰਡੇ ਬਾਟੇ ਦਾ ਅੰਮ੍ਰਿਤ ਛਕ ਕੇ ਗੁਰੂ ਵਾਲੇ ਬਣੇ, ਜਿਨ੍ਹਾਂ ਨੂੰ ਗੁਰੂ ਘਰ ਵੱਲੋਂ ਸਿਰੋਪਾਓ ਦੇ ਕੇ ਨਿਵਾਜਿਆ ਗਿਆ। ਉਨ੍ਹਾਂ ਦੱਸਿਆ ਕਿ ਗੁਰਦੁਆਰਾ ਸਾਹਿਬ ਵਿਖੇ ਹੋਏ ਸਮਾਗਮ ’ਚ ਗੁਰਦੁਆਰਾ ਸਾਹਿਬ ਦੇ ਹਜ਼ੂਰੀ ਰਾਗੀ ਜੱਥਿਆਂ ਤੋਂ ਇਲਾਵਾ ਭਾਈ ਅਮਨਦੀਪ ਸਿੰਘ ਲੁਧਿਆਣਾ, ਭਾਈ ਅੰਮ੍ਰਿਤਪਾਲ ਸਿੰਘ ਦਮਦਮੀ ਟਕਸਾਲ ਅਤੇ ਭਾਈ ਦਵਿੰਦਰ ਸਿੰਘ ਸੁਹਾਣੇ ਵਾਲਿਆਂ ਨੇ ਅੰਮ੍ਰਿਤ ਗੁਰਬਾਣੀ ਸ਼ਬਦ ਕੀਰਤਨ ਦੁਆਰਾ ਸੰਗਤਾਂ ਨੂੰ ਨਿਹਾਲ ਕੀਤਾ। ਇਸ ਮੌਕੇ ਗੁਰਦੁਆਰਾ ਸਾਹਿਬ ਦੇ ਮੁੱਖ ਸੇਵਾਦਾਰ ਪ੍ਰਿਤਪਾਲ ਸਿੰਘ, ਕੁਲਦੀਪ ਸਿੰਘ, ਗੁਰਪ੍ਰੀਤ ਸਿੰਘ, ਜਤਿੰਦਰ ਸਿੰਘ, ਗੁਰਦੀਪ ਸਿੰਘ, ਰਣਦੀਪ ਸਿੰਘ, ਜਗਜੀਤ ਸਿੰਘ, ਰਜਿੰਦਰਪਾਲ ਸਿੰਘ, ਸਤਨਾਮ ਸਿੰਘ, ਬੀਬੀ ਰਜਿੰਦਰ ਕੌਰ ਖ਼ਾਲਸਾ ਮੈਂਬਰ ਧਰਮ ਪ੍ਰਚਾਰ ਕਮੇਟੀ ਅੰਮ੍ਰਿਤਸਰ ਸਮੇਤ ਕਈ ਹਾਜ਼ਰ ਸਨ।