ਗੁਰਦੁਆਰਾ ਦੂਖ ਨਿਵਾਰਨ ਸਾਹਿਬ ਵਿਖੇ ਬੰਦੀ ਛੋੜ ਦਿਵਸ ਮਨਾਇਆ.

 


ਲੁਧਿਆਣਾ (ਏਕਮਪ੍ਰੀਤ) - ਗੁਰਦੁਆਰਾ ਦੂਖ ਨਿਵਾਰਨ ਸਾਹਿਬ ਵਿਖੇ ਬੰਦੀ ਛੋੜ ਦਿਵਸ ਨੂੰ ਸਮਰਪਿਤ ਦੋ ਰੋਜ਼ਾ ਗੁਰਮਤਿ ਸਮਾਗਮ ਕਰਵਾਇਆ ਗਿਆ। ਇਸ ਮੌਕੇ ਵੱਡੀ ਗਿਣਤੀ ’ਚ ਸੰਗਤਾਂ ਨੇ ਗੁਰੂ ਘਰ ਨਤਮਸਤਕ ਹੋ ਕੇ ਗੁਰੂ ਜਸ ਸਰਵਣ ਕੀਤਾ। ਇਸ ਮੌਕੇ ਗੁਰਦੁਆਰਾ ਸਾਹਿਬ ਦੇ ਹਜ਼ੂਰੀ ਰਾਗੀ ਜੱਥਿਆਂ ਤੋਂ ਇਲਾਵਾ ਬੀਬੀ ਅਮਨਦੀਪ ਕੌਰ ਪਟਨਾ ਸਾਹਿਬ ਅਤੇ ਬੀਬੀ ਸਿਮਰਨ ਕੌਰ ਨੇ ਗੁਰਬਾਣੀ ਸ਼ਬਦ ਕੀਰਤਨ ਦੁਆਰਾ ਸੰਗਤਾਂ ਨੂੰ ਨਿਹਾਲ ਕੀਤਾ। ਉਪਰੰਤ ਕਥਾ ਵਾਚਕ ਗਿਆਨੀ ਹਰਜੀਤ ਸਿੰਘ ਨੇ ਬੰਦੀ ਛੋੜ ਦਿਵਸ ਦੇ ਇਤਿਹਾਸ ਸਬੰਧੀ ਸੰਗਤਾਂ ਨੂੰ ਵਿਸਥਾਰ ਨਾਲ ਜਾਣਕਾਰੀ ਦਿੱਤੀ। ਭਾਈ ਭੁਪਿੰਦਰ ਸਿੰਘ ਨੇ ਗੁਰਬਾਣੀ ਸ਼ਬਦ ਕੀਰਤਨ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ। ਇਸ ਮੌਕੇ ਪੁਲਿਸ ਕਮਿਸ਼ਨਰ ਮਨਦੀਪ ਸਿੰਘ ਸਿੱਧੂ ਆਪਣੇ ਪਰਿਵਾਰ ਸਮੇਤ ਗੁਰੂ ਘਰ ਨਤਮਸਤਕ ਹੋਏ। ਗੁਰਦੁਆਰਾ ਸਾਹਿਬ ਦੇ ਮੁੱਖ ਸੇਵਾਦਾਰ ਜਥੇਦਾਰ ਪ੍ਰਿਤਪਾਲ ਸਿੰਘ ਨੇ ਪੁਲਿਸ ਕਮਿਸ਼ਨਰ ਮਨਦੀਪ ਸਿੰਘ ਸਿੱਧੂ ਤੇ ਉਨ੍ਹਾਂ ਦੇ ਪਰਿਵਾਰ ਨੂੰ ਸਿਰੋਪਾਓ ਸਾਹਿਬ ਭੇਟ ਕਰਕੇ ਸਨਮਾਨਿਤ ਕੀਤਾ। ਉਨ੍ਹਾਂ ਆਏ ਜੱਥਿਆਂ ਨੂੰ ਸਨਮਾਨਿਤ ਕਰਦਿਆ ਸੰਗਤਾਂ ਦਾ ਧੰਨਵਾਦ ਕੀਤਾ। ਇਸ ਮੌਕੇ ਕੁਲਦੀਪ ਸਿੰਘ, ਗੁਰਪ੍ਰੀਤ ਸਿੰਘ, ਜਤਿੰਦਰ ਸਿੰਘ, ਗੁਰਦੀਪ ਸਿੰਘ, ਰਣਦੀਪ ਸਿੰਘ, ਜਗਜੀਤ ਸਿੰਘ, ਸਤਨਾਮ ਸਿੰਘ, ਰਜਿੰਦਰਪਾਲ ਸਿੰਘ, ਬੀਬੀ ਰਜਿੰਦਰ ਕੌਰ ਖ਼ਾਲਸਾ ਮੈਂਬਰ ਧਰਮ ਪ੍ਰਚਾਰ ਕਮੇਟੀ ਸ਼ੋ੍ਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅੰਮ੍ਰਿਤਸਰ ਤੇ ਹੋਰ ਹਾਜ਼ਰ ਸਨ।