ਗੁਰਦੁਆਰਾ ਦੂਖ ਨਿਵਾਰਨ ਸਾਹਿਬ ਵਿਖੇ ਹੋਇਆ ਨਾਮ ਸਿਮਰਨ ਅਭਿਆਸ ਸਮਾਗਮ .
ਲੁਧਿਆਣਾ (ਏਕਮਪ੍ਰੀਤ) - ਗੁਰਦੁਆਰਾ ਦੂਖ ਨਿਵਾਰਨ ਸਾਹਿਬ ਵਿਖੇ ਪ੍ਰਬੰਧਕ ਕਮੇਟੀ ਅਤੇ ਸੰਗਤਾਂ ਦੇ ਸਹਿਯੋਗ ਨਾਲ ਨਾਮ ਸਿਮਰਨ ਅਭਿਆਸ ਸਮਾਗਮ ਕਰਵਾਇਆ ਗਿਆ। ਇਸ ਮੌਕੇ ਭਾਈ ਰਜਿੰਦਰਪਾਲ ਸਿੰਘ ਖਾਲਸਾ ਨੇ ਜੱਥੇ ਸਮੇਤ ਕੀਰਤਨ ਰੂਪ ਵਿੱਚ ਸ੍ਰੀ ਜਪੁਜੀ ਸਾਹਿਬ ਅਤੇ ਚੌਪਈ ਸਾਹਿਬ ਜੀ ਦੇ ਪਾਠ ਕੀਤੇ। ਗੁਰਦੁਆਰਾ ਸਾਹਿਬ ਦੇ ਹਜ਼ੂਰੀ ਰਾਗੀ ਜੱਥਿਆਂ ਤੋਂ ਇਲਾਵਾ ਭਾਈ ਅਮਨਦੀਪ ਸਿੰਘ ਤੇ ਬੀਬੀ ਹਰਸ਼ਰਨ ਕੌਰ ਵਾਲਿਆਂ ਦੇ ਜੱਥਿਆਂ ਨੇ ਗੁਰਬਾਣੀ ਕੀਰਤਨ ਰਾਹੀਂ ਦੂਰੋ ਨੇੜਿਓਂ ਆਈਆਂ ਸੰਗਤਾਂ ਨੂੰ ਨਿਹਾਲ ਕੀਤਾ। ਉਪਰੰਤ ਭਾਈ ਬਲਵਿੰਦਰ ਸਿੰਘ ਅਤੇ ਭਾਈ ਗੁਰਦਾਸ ਗੁਰਮਤਿ ਮਿਸ਼ਨਰੀ ਕਾਲਜ ਦੇ ਵਿਦਿਆਰਥੀਆਂ ਨੇ ਮਿਲਕੇ ਸੰਗਤੀ ਰੂਪ ਵਿੱਚ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਕੀਤੇ। ਸ੍ਰੀ ਸੁਖਮਨੀ ਸਾਹਿਬ ਜੀ ਦੀ ਚੱਲ ਰਹੀ ਲੜੀ ਮੁਤਾਬਕ 18ਵੀਂ ਅਸ਼ਟਪਦੀ ਦੇ ਦੂਸਰੇ ਪਦੇ ਦੀ ਵਿਆਖਿਆ ਗਿਆਨੀ ਕੁਲਵਿੰਦਰ ਸਿੰਘ ਨੇ ਵਿਸਥਾਰ ਪੂਰਵਕ ਕੀਤੀ ਅਤੇ ਸੰਗਤਾਂ ਨੂੰ ਪ੍ਰਭੂ ਚਰਨਾਂ ਨਾਲ ਜੋੜਿਆ। ਇਸ ਮੌਕੇ ਮੁੱਖ ਸੇਵਾਦਾਰ ਪ੍ਰਿਤਪਾਲ ਸਿੰਘ ਵੱਲੋਂ ਜਤਿੰਦਰ ਸਿੰਘ ਰੌਬਿਨ ਨੇ ਜੱਥਿਆਂ ਨੂੰ ਸਨਮਾਨਿਤ ਕੀਤਾ। ਇਸ ਮੌਕੇ ਰਣਦੀਪ ਸਿੰਘ, ਗੁਰਪ੍ਰੀਤ ਸਿੰਘ, ਸਤਨਾਮ ਸਿੰਘ, ਕੁਲਦੀਪ ਸਿੰਘ ਦੂਆ, ਕਮਲਪ੍ਰੀਤ ਸਿੰਘ, ਰਜਿੰਦਰਪਾਲ ਸਿੰਘ, ਜਗਜੀਤ ਸਿੰਘ, ਗੁਰਦੀਪ ਸਿੰਘ, ਹਰਜੋਤ ਸਿੰਘ, ਗੁਰਪ੍ਰੀਤ ਸਿੰਘ, ਚੰਨਪ੍ਰੀਤ ਸਿੰਘ, ਅਰਵਿੰਦਰਪਾਲ ਸਿੰਘ ਧੰਜਲ, ਬੀਬੀ ਰਜਿੰਦਰ ਕੌਰ ਖਾਲਸਾ ਮੈਂਬਰ ਧਰਮ ਪ੍ਰਚਾਰ ਕਮੇਟੀ ਸ਼ੋ੍ਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਆਦਿ ਹਾਜ਼ਰ ਸਨ।