ਜ਼ਿਲ੍ਹਾ ਰੱਖਿਆ ਸੇਵਾਵਾਂ ਭਲਾਈ ਦਫ਼ਤਰ ਵਲੋਂ ਹਥਿਆਰਬੰਦ ਸੈਨਾ ਝੰਡਾ ਦਿਵਸ ਮਨਾਇਆ .

 

*- ਜ਼ਿਲ੍ਹਾ ਨਿਵਾਸੀਆਂ ਨੂੰ ਇਸ ਮਹਾਨ ਕਾਰਜ ਲਈ ਵੱਧ ਤੋਂ ਵੱਧ ਦਾਨ ਦੇਣਾ ਚਾਹੀਦਾ ਹੈ - ਡਿਪਟੀ ਕਮਿਸ਼ਨਰ ਕੁਲਵੰਤ ਸਿੰਘ*

ਲੁਧਿਆਣਾ, 7 ਦਸੰਬਰ (ਕੁਨਾਲ ਜੇਤਲੀ) - ਹਰ ਸਾਲ ਦੀ ਤਰ੍ਹਾਂ ਅੱਜ ਹਥਿਆਰਬੰਦ ਸੈਨਾ ਝੰਡਾ ਦਿਵਸ ਮਨਾਇਆ ਗਿਆ।


ਝੰਡਾ ਫੰਡ ਇਕੱਠਾ ਕਰਨ ਦੀ ਰਸਮ ਦੀ ਸ਼ੁਰੂਆਤ, ਡਿਪਟੀ ਕਮਿਸ਼ਨਰ ਲੁਧਿਆਣਾ ਸ. ਕੁਲਵੰਤ ਸਿੰਘ, ਆਈ.ਏ.ਐਸ. ਦੇ ਸ਼੍ਰੀ ਜਤਿੰਦਰ ਕੁਮਾਰ, ਸੁਪਰਡੰਟ ਜ਼ਿਲ੍ਹਾ ਰੱਖਿਆ ਸੇਵਾਵਾਂ ਭਲਾਈ ਦਫਤਰ ਲੁਧਿਆਣਾ ਵੱਲੋਂ ਝੰਡਾ ਲਗਾ ਕੇ ਕੀਤੀ ਗਈ।


ਇਸ ਤੋਂ ਇਲਾਵਾ ਪੁਲਿਸ ਕਮਿਸ਼ਨਰ ਲੁਧਿਆਣਾ ਸ਼੍ਰੀ ਕੁਲਦੀਪ ਸਿੰਘ ਚਾਹਲ, ਆਈ.ਪੀ.ਐਸ. ਅਤੇ ਵਧੀਕ ਡਿਪਟੀ ਕਮਿਸ਼ਨਰ ਜਗਰਾਉਂ ਸ਼੍ਰੀ ਅਮਿਤ ਸਰੀਨ ਪੀ.ਸੀ.ਐਸ. ਦੇ ਵੀ ਝੰਡਾ ਲਗਾਇਆ ਗਿਆ। 


ਇਸ ਸ਼ੁਭ ਮੌਕੇ ਡਿਪਟੀ ਕਮਿਸ਼ਨਰ ਲੁਧਿਆਣਾ ਸ. ਕੁਲਵੰਤ ਸਿੰਘ ਵੱਲੋਂ ਸਮੂਹ ਜ਼ਿਲ੍ਹਾ ਨਿਵਾਸੀਆਂ ਨੂੰ ਇਸ ਮਹਾਨ ਕਾਰਜ ਲਈ ਵੱਧ ਤੋਂ ਵੱਧ ਦਾਨ ਦੇਣ ਲਈ ਅਪੀਲ ਕਰਦੇ ਹੋਏ ਦੱਸਿਆ ਗਿਆ ਕਿ ਇਹ ਫੰਡ ਸ਼ਹੀਦਾਂ ਦੇ ਪਰਿਵਾਰਾਂ, ਨਕਾਰਾਂ ਸੈਨਿਕਾਂ ਅਤੇ ਸਾਬਕਾ ਸੈਨਿਕਾਂ ਦੀ ਭਲਾਈ ਵਰਗੇ ਨੇਕ ਕੰਮਾਂ ਲਈ ਵਰਤਿਆ ਜਾਂਦਾ ਹੈ।


ਇਸ ਮੌਕੇ ਕਮਾਂਡਰ ਬਲਜਿੰਦਰ ਵਿਰਕ (ਸੇਵਾ ਮੁਕਤ), ਜ਼ਿਲ੍ਹਾ ਰੱਖਿਆ ਸੇਵਾਵਾਂ ਭਲਾਈ ਅਫਸਰ, ਲੁਧਿਆਣਾ ਵੱਲੋਂ ਦੱਸਿਆ ਗਿਆ ਕਿ ਇਸ ਦਿਨ ਸਮੂਹ ਦੇਸ਼ਵਾਸੀ ਅਤੇ ਖਾਸ ਕਰਕੇ ਪੰਜਾਬ ਦੇ ਲੋਕ ਸਾਡੀਆਂ ਸੈਨਾਵਾਂ ਵੱਲੋਂ ਦੇਸ਼ ਦੀ ਰੱਖਿਆ ਲਈ ਦਿੱਤੀਆਂ ਕੁਰਬਾਨੀਆਂ ਨੂੰ ਯਾਦ ਕਰਦੇ ਹਨ ਅਤੇ ਇਸ ਦਿਨ 'ਤੇ ਵੱਖ ਵੱਖ ਲੜਾਈਆਂ/ਓਪਰੇਸ਼ਨਾਂ ਦੌਰਾਨ ਸ਼ਹੀਦ ਹੋਏ ਸੈਨਿਕਾਂ ਦੇ ਪਰਿਵਾਰਾਂ ਅਤੇ ਜ਼ਖਮੀ ਹੋਏ ਸਾਬਕਾ ਸੈਨਿਕਾਂ ਦੀ ਮੱਦਦ ਲਈ ਦਿਲ ਖੋਲ੍ਹ ਕੇ ਦਾਨ ਦਿੰਦੇ ਹਨ। ਇਸ ਦਿਨ 'ਤੇ ਇਕੱਤਰ ਹੋਈ ਰਾਸ਼ੀ ਸ਼ਹੀਦਾਂ ਦੇ ਪਰਿਵਾਰਾਂ ਦੀ ਭਲਾਈ ਲਈ ਵਰਤੀ ਜਾਂਦੀ ਹੈ।


ਇਸ ਮੌਕੇ ਦਫ਼ਤਰ ਦਾ ਸਮੂਹ ਸਟਾਫ ਵੀ ਹਾਜ਼ਰ ਸੀ।