ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਨਗਰ ਕੀਰਤਨ ਭਲਕੇ 15 ਦਸੰਬਰ ਨੂੰ ਸਜਾਇਆ ਜਾਵੇਗਾ : ਪ੍ਰਿਤਪਾਲ ਸਿੰਘ.
ਲੁਧਿਆਣਾ,14 ਦਸੰਬਰ (ਇੰਦਰਜੀਤ) - ਹਿੰਦ ਦੀ ਚਾਦਰ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਚਾਰ ਰੋਜ਼ਾ ਗੁਰਮਤਿ ਸਮਾਗਮ ਗੁਰਦੁਆਰਾ ਦੂਖ ਨਿਵਾਰਨ ਸਾਹਿਬ ਵੱਲੋਂ 14 ਦਸੰਬਰ ਤੋਂ 17 ਦਸੰਬਰ ਤੱਕ ਕਰਵਾਏ ਜਾ ਰਹੇ ਹਨ, ਜਿਸ ਦੀਆਂ ਤਿਆਰੀਆਂ ਮੁਕੰਮਲ ਹੋ ਗਈਆਂ ਹਨ।
ਇਸ ਸਬੰਧੀ ਗੁਰਦੁਆਰਾ ਸਾਹਿਬ ਦੇ ਪ੍ਰਧਾਨ ਜੱਥੇਦਾਰ ਪ੍ਰਿਤਪਾਲ ਸਿੰਘ ਨੇ ਮੀਡੀਆ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ 15 ਦਸੰਬਰ ਨੂੰ ਗੁਰਦੁਆਰਾ ਸਾਹਿਬ ਤੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਅਤੇ ਪੰਜ ਪਿਆਰਿਆਂ ਦੀ ਅਗਵਾਈ ਹੇਠ ਬਾਅਦ ਦੁਪਹਿਰ 1 ਵਜੇ ਨਗਰ ਕੀਰਤਨ ਸਜਾਇਆ ਜਾਵੇਗਾ ਜਿਸ ਵਿੱਚ ਸਿੱਖ ਸੰਗਤ ਤੋਂ ਇਲਾਵਾ ਵੱਖ ਵੱਖ ਧਰਮਾਂ ਦੇ ਪ੍ਰਤੀਨਿਧ ਸ਼ਾਮਲ ਹੋਣਗੇ। ਜਿਨ੍ਹਾਂ ਵਿੱਚ ਸ਼ਾਹੀ ਇਮਾਮ ਮੌਲਾਨਾ ਮੁਹੰਮਦ ਉਸਮਾਨ ਰਹਿਮਾਨੀ ਅਤੇ ਮੰਦਰ ਸਭਾ ਦੇ ਪ੍ਰਧਾਨ ਪ੍ਰਵੀਨ ਬਜਾਜ ਦੀ ਅਗਵਾਈ ਹੇਠ ਮੁਸਲਿਮ ਅਤੇ ਹਿੰਦੂ ਭਾਈਚਾਰੇ ਦੇ ਲੋਕ ਪੁੱਜਣਗੇ। ਉਨ੍ਹਾਂ ਦੱਸਿਆ ਕਿ ਭਲਕੇ 14 ਦਸੰਬਰ ਨੂੰ ਕਵੀ ਦਰਬਾਰ ਅਤੇ 16 ਦਸੰਬਰ ਦਿਨ ਸ਼ਨੀਵਾਰ ਨੂੰ ਢਾਡੀ ਦਰਬਾਰ ਹੋਵੇਗਾ। ਇਸਤੋਂ ਇਲਾਵਾ 17 ਦਸੰਬਰ ਦਿਨ ਐਤਵਾਰ ਨੂੰ ਮਹਾਨ ਗੁਰਮਤਿ ਸਮਾਗਮ ਅੰਮ੍ਰਿਤ ਵੇਲੇ ਤੋਂ ਦੇਰ ਰਾਤ ਤੱਕ ਹੋਣਗੇ। ਇਸ ਮੌਕੇ ਇਸ ਮੌਕੇ ਜਥੇਦਾਰ ਪ੍ਰਿਤਪਾਲ ਸਿੰਘ ਤੋਂ ਇਲਾਵਾ ਜਨਰਲ ਸਕੱਤਰ ਅਵਤਾਰ ਸਿੰਘ, ਜਨਾਬ ਅਤੀਕੁਲ ਰਹਿਮਾਨ, ਸ਼ਾਹੀ ਇਮਾਮ ਪੰਜਾਬ ਮੌਲਾਨਾ ਮੁਹੰਮਦ ਉਸਮਾਨ ਰਹਿਮਾਨੀ ਲੁਧਿਆਣਵੀਂ, ਸ੍ਰੀ ਗਿਆਨ ਸਥਲ ਮੰਦਿਰ ਦੇ ਪ੍ਰਧਾਨ ਪ੍ਰਵੀਨ ਬਜਾਜ, ਕੁਲਦੀਪ ਸਿੰਘ,ਗੁਰਪ੍ਰੀਤ ਸਿੰਘ ਵਿੰਕਲ, ਜਤਿੰਦਰ ਸਿੰਘ ਰੌਬਿਨ, ਗੁਰਦੀਪ ਸਿੰਘ, ਰਣਦੀਪ ਸਿੰਘ, ਜਗਜੀਤ ਸਿੰਘ, ਰਜਿੰਦਰਪਾਲ ਸਿੰਘ, ਸਤਨਾਮ ਸਿੰਘ, ਅਸ਼ੋਕ ਕੁਮਾਰ, ਚੰਨਪ੍ਰੀਤ ਸਿੰਘ, ਗੁਰਵਿੰਦਰ ਸਿੰਘ, ਜਸਬੀਰ ਸਿੰਘ ਦੂਆ, ਜਗਜੀਤ ਸਿੰਘ ਸਿੱਬਲ, ਹਰਦੀਪ ਸਿੰਘ, ਜਸਵਿੰਦਰ ਸਿੰਘ, ਹਰਪ੍ਰੀਤ ਸਿੰਘ, ਮਨਵਿੰਦਰ ਸਿੰਘ, ਹਰਪ੍ਰੀਤ ਸਿੰਘ, ਇਸ਼ਪ੍ਰੀਤ ਸਿੰਘ, ਜੋਗਿੰਦਰ ਸਿੰਘ ਲੱਕੀ, ਮਨਵਿੰਦਰ ਸਿੰਘ ਹੈਪੀ, ਪ੍ਰਹਲਾਦ ਸਿੰਘ ਢੱਲ, ਹਰਜੀਤ ਸਿੰਘ ਖ਼ਾਲਸਾ, ਪਵਨ ਕੁਮਾਰ, ਜਸਪਾਲ ਸਿੰਘ ਢੱਲ, ਅਰਵਿੰਦਰਪਾਲ ਸਿੰਘ, ਸਿਮਰਨ ਸਿੰਘ, ਗੁਰਪ੍ਰੀਤ ਸਿੰਘ, ਹਰਜੀਤ ਸਿੰਘ, ਸਤਨਾਮ ਸਿੰਘ, ਗੁਰਦੁਆਰਾ ਕਲਗੀਧਰ ਸਿੰਘ ਸਭਾ ਦੇ ਪ੍ਰਧਾਨ ਗੁਰਮੀਤ ਸਿੰਘ, ਜਸਮਿੰਦਰ ਸਿੰਘ ਖੁਸ਼ਦਿਲ, ਮਨਪ੍ਰੀਤ ਸਿੰਘ ਬੰਟੀ, ਜਰਨੈਲ ਸਿੰਘ ਜਨਰਲ ਸਕੱਤਰ ਗੁਰਦੁਆਰਾ ਕਲਗੀਧਰ, ਦਰਸ਼ਨ ਸਿੰਘ ਰਾਜੂ, ਸਰਬਜੀਤ ਸਿੰਘ, ਅਰਸ਼ਦੀਪ ਸਿੰਘ, ਗਗਨਦੀਪ ਸਿੰਘ ਸੇਠੀ, ਪਰਵਿੰਦਰ ਸਿੰਘ, ਤਰਲੋਚਨ ਸਿੰਘ ਮਨੋਚਾ, ਰਣਜੀਤ ਸਿੰਘ, ਦਰਸ਼ਨ ਸਿੰਘ ਦਰਸ਼ੀ, ਹਰਵਿੰਦਰ ਸਿੰਘ, ਹਰਮੀਤ ਸਿੰਘ, ਸਾਹਿਬ ਸਿੰਘ ਮਨਚੰਦਾ,ਮਨਦੀਪ ਸਿੰਘ, ਗੌਰਵ ਗੋਰੀ, ਗੁਰਪ੍ਰੀਤ ਸਿੰਘ ਖੁਰਾਣਾ, ਹਰਦੀਪ ਸਿੰਘ ਸੱਚਦੇਵਾ, ਗੁਰਿੰਦਰ ਸਿੰਘ ਜੌਲੀ, ਗੁਰਦੀਪ ਸਿੰਘ, ਅਰਵਿੰਦਰ ਸਿੰਘ ਟੋਨੀ, ਹਰਨੇਕ ਸਿੰਘ, ਕੁਲਦੀਪ ਸਿੰਘ ਗੁੰਬਰ, ਰਮੇਸ਼ ਗੁੰਬਰ, ਬਿੱਟੂ ਗੁੰਬਰ, ਚੰਨਪ੍ਰੀਤ ਸਿੰਘ, ਗੁਰਪ੍ਰੀਤ ਸਿੰਘ, ਗਗਨਦੀਪ ਸਿੰਘ, ਹਰਮੀਤ ਸਿੰਘ ਕੰਡਾ ਤੇ ਹੋਰ ਹਾਜ਼ਰ ਸਨ।