ਬਾਗਬਾਨੀ ਵਿਭਾਗ ਵੱਲੋਂ ਸਕੂਲੀ ਵਿਦਿਆਰਥੀਆਂ ਲਈ ਜਾਗਰੂਕਤਾ ਕੈਂਪ ਆਯੋਜਿਤ.

 

ਲੁਧਿਆਣਾ, 20 ਦਸੰਬਰ (ਕੁਨਾਲ ਜੇਤਲੀ) - ਦਫਤਰ ਡਿਪਟੀ ਡਾਇਰੈਕਟਰ ਬਾਗਬਾਨੀ, ਲੁਧਿਆਣਾ ਵਿਖੇ ਸਰਕਾਰੀ ਫਲ੍ਹ ਸੁਰੱਖਿਆ ਲੈਬਾਰਟਰੀ ਵਿੱਚ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ, ਪੀ.ਏ.ਯੂ ਲੁਧਿਆਣਾ ਅਤੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ, ਇਆਲੀ ਖੁਰਦ ਦੇ ਵਿਦਿਆਰਥੀਆਂ ਨੂੰ ਫਲ੍ਹਾਂ ਅਤੇ ਸਬਜੀਆਂ ਦੀ ਪ੍ਰੋਸੈਸਿੰਗ ਅਤੇ ਪ੍ਰੀਜ਼ਰਵੇਸ਼ਨ ਸਬੰਧੀ ਡਾ: ਜਸਪ੍ਰੀਤ ਕੌਰ ਗਿੱਲ ਸਿੱਧੂ, ਬਾਗਬਾਨੀ ਵਿਕਾਸ ਅਫਸਰ, ਲੁਧਿਆਣਾ ਵੱਲੋਂ ਟ੍ਰੇਨਿੰਗ ਦਿੱਤੀ ਗਈ ਅਤੇ ਜਾਗਰੂਕਤਾ ਕੈਂਪ ਲਗਾਇਆ ਗਿਆ।

 

ਜ਼ਿਕਰਯੋਗ ਹੈ ਕਿ ਬਾਗਬਾਨੀ ਮੰਤਰੀ ਪੰਜਾਬ, ਚੇਤਨ ਸਿੰਘ ਜੋੜਾਮਾਜਰਾ ਵਲੋਂ ਜਾਰੀ ਦਿਸ਼ਾ ਨਿਰਦੇਸ਼ਾਂ ਹੇਠ, ਡਾਇਰੈਕਟਰ ਬਾਗਬਾਨੀ ਪੰਜਾਬ, ਐਸ.ਏ.ਐਸ. ਨਗਰ ਮੈਡਮ ਸ਼ੈਲਿੰਦਰ ਕੌਰ, ਆਈ ਐਫ.ਐਸ. ਦੀ ਯੋਗ ਅਗਵਾਈ ਅਤੇ ਡਾ: ਨਰਿੰਦਰ ਪਾਲ ਕਲਸੀ, ਡਿਪਟੀ ਡਾਇਰੈਕਟਰ ਬਾਗਬਾਨੀ, ਲੁਧਿਆਣਾ ਦੇ ਸਹਿਯੋਗ ਸਦਕਾ ਕੈਂਪ ਦਾ ਆਯੋਜਨ ਕੀਤਾ ਗਿਆ।

 

ਇਸ ਕੈਂਪ ਦੌਰਾਨ ਬੱਚਿਆਂ ਨੂੰ ਦੱਸਿਆ ਗਿਆ ਕਿ ਫਲ੍ਹ ਅਤੇ ਸਬਜੀਆਂ ਦੀ ਪ੍ਰੋਸੈਸਿੰਗ, ਰਸਾਇਣ ਮੁਕਤ ਘਰੇਲੂ ਬਗੀਚੀ, ਫਰੂਟ ਨਿਊਟ੍ਰੀਸ਼ਨ ਗਾਰਡਨ ਅਤੇ ਹਰਬਲ ਗਾਰਡਨ ਨੂੰ ਸਕੂਲੀ ਅਤੇ ਘਰੇਲੂ ਪੱਧਰ ਤੇ ਅਪਨਾਉਣ ਨਾਲ ਜਿੱਥੇ ਜੈਵਿਕ ਸਬਜੀਆਂ ਅਤੇ ਫਲ੍ਹਾ ਦੀ ਪੈਦਾਵਾਰ ਕਰਕੇ ਆਪਣੇ ਆਪ ਨੂੰ ਰੋਗ ਮੁਕਤ ਰੱਖਿਆ ਜਾ ਸਕਦਾ ਹੈ ਉੱਥੇ ਜਰੂਰੀ ਪੋਸ਼ਟਿਕ ਤੱਤਾਂ ਦੀ ਪੂਰਤੀ ਦਾ ਸਾਧਨ ਵੀ ਦੱਸਿਆ।

 

ਇਸ ਮੌਕੇ  ਡਾ: ਗੁਰਜੀਤ ਸਿੰਘ ਬੱਲ, ਸਹਾਇਕ ਡਾਇਰੈਕਟਰ ਬਾਗਬਾਨੀ, ਸ੍ਰੀ ਰਾਜਵਿੰਦ ਸਿੰਘ, ਸੀਨੀਅਰ ਸਹਾਇਕ, ਸ੍ਰੀ ਪ੍ਰਮੋਦ ਜ.ਸ., ਸ੍ਰੀ ਮਨਿੰਦਰ ਸਿੰਘ, ਸ੍ਰੀ ਗੁਰਦੀਪ ਸਿੰਘ (ਲੈਬ), ਸ੍ਰੀ ਖੁਸ਼ਹਾਲ ਸਿੰਘ, ਸ੍ਰੀ ਦੇਸ ਰਾਜ, ਸ੍ਰੀ ਅਸ਼ਵਨੀ ਕੁਮਾਰ ਵੀ ਹਾਜ਼ਰ ਸਨ।