ਟਰੱਕ ਡਰਾਈਵਰਾਂ ਨੂੰ ਕੰਮ 'ਤੇ ਵਾਪਸ ਜਾਣ ਦੀ ਅਪੀਲ.
ਨਵੀਂ ਦਿੱਲੀ: ਭਾਰਤ ਸਰਕਾਰ ਨੇ ਭਾਰਤੀ ਨਿਆ ਸੰਹਿਤਾ ਦੀ ਧਾਰਾ 106 (2) ਤਹਿਤ 10 ਸਾਲ ਦੀ ਕੈਦ ਅਤੇ ਜੁਰਮਾਨੇ ਦੀ ਵਿਵਸਥਾ ਸਬੰਧੀ ਟਰੱਕਾਂ ਵਾਲਿਆਂ ਦੀਆਂ ਚਿੰਤਾਵਾਂ ਦਾ ਨੋਟਿਸ ਲੈਂਦਿਆਂ ਅੱਜ ਆਲ ਇੰਡੀਆ ਮੋਟਰ ਟਰਾਂਸਪੋਰਟ ਕਾਂਗਰਸ ਦੇ ਨੁਮਾਇੰਦਿਆਂ ਨਾਲ ਵਿਸਤ੍ਰਿਤ ਚਰਚਾ ਕੀਤੀ।
ਸਰਕਾਰ ਇਹ ਦੱਸਣਾ ਚਾਹੁੰਦੀ ਹੈ ਕਿ ਇਹ ਨਵੇਂ ਕਾਨੂੰਨ ਅਤੇ ਵਿਵਸਥਾਵਾਂ ਅਜੇ ਲਾਗੂ ਨਹੀਂ ਹੋਈਆਂ ਹਨ। ਅਸੀਂ ਇਹ ਵੀ ਦੱਸਣਾ ਚਾਹੁੰਦੇ ਹਾਂ ਕਿ ਭਾਰਤੀ ਨਿਆ ਸੰਹਿਤਾ ਦੀ ਧਾਰਾ 106 (2) ਨੂੰ ਲਾਗੂ ਕਰਨ ਦਾ ਫੈਸਲਾ ਆਲ ਇੰਡੀਆ ਮੋਟਰ ਟ੍ਰਾਂਸਪੋਰਟ ਕਾਂਗਰਸ ਨਾਲ ਸਲਾਹ-ਮਸ਼ਵਰਾ ਕਰਨ ਤੋਂ ਬਾਅਦ ਹੀ ਲਿਆ ਜਾਵੇਗਾ।
ਅਸੀਂ ਆਲ ਇੰਡੀਆ ਮੋਟਰ ਟਰਾਂਸਪੋਰਟ ਕਾਂਗਰਸ ਅਤੇ ਸਾਰੇ ਡਰਾਈਵਰਾਂ ਨੂੰ ਆਪੋ-ਆਪਣੇ ਕੰਮ 'ਤੇ ਵਾਪਸ ਜਾਣ ਦੀ ਅਪੀਲ ਕਰਦੇ ਹਾਂ।