ਕੇਂਦਰ ਸਰਕਾਰ ਵੱਲੋਂ ਦਿੱਲੀ ਮੋਰਚੇ ਤੇ ਕਿਸਾਨਾਂ ਨਾਲ ਕੀਤੇ ਵਾਅਦੇ ਲਾਗੂ ਨਾ ਕਰਨ ਤੇ ਕਿਸਾਨ 26 ਜਨਵਰੀ ਨੂੰ ਦੇਸ਼ ਭਰ ਦੇ 500 ਜਿਲ੍ਹਿਆਂ 'ਚ ਕਰਨਗੇ ਟਰੈਕਟਰ ਪਰੇਡ : ਲੱਖੋਵਾਲ.
* ਪੰਜਾਬ ਸਰਕਾਰ ਕਿਸਾਨ ਆਗੂਆਂ ਨਾਲ ਮੀਟਿੰਗ ਦੋਰਾਨ ਮੁੱਦਿਆਂ ਤੇ ਬਣੀ ਸਹਿਮਤੀ ਦਾ ਨੋਟੀਫ਼ੀਕੇਸ਼ਨ ਤੁਰੰਤ ਜਾਰੀ ਕਰੇ
*ਹਿੱਟ ਐਂਡ ਰੱਨ ਕਾਨੂੰਨ ਖਿਲਾਫ਼ ਟਰੱਕ ਅਪਰੇਟਰਾਂ ਦਾ ਸਮਰਥਨ ਕਰੇਗੀ ਲੱਖੋਵਾਲ ਜਥੇਬੰਦੀ
ਲੁਧਿਆਣਾ (ਇੰਦਰਜੀਤ) - ਅੱਜ ਭਾਰਤੀ ਕਿਸਾਨ ਯੂਨੀਅਨ ਪੰਜਾਬ ਦੀ ਮਹੀਨੇਵਾਰ ਮੀਟਿੰਗ ਸੂਬਾ ਪ੍ਰਧਾਨ ਹਰਿੰਦਰ ਸਿੰਘ ਲੱਖੋਵਾਲ ਦੀ ਪ੍ਰਧਾਨਗੀ ਹੇਠ ਯੂਨੀਅਨ ਦੇ ਮੁੱਖ ਦਫ਼ਤਰ ਲੁਧਿਆਣਾ ਵਿਖੇ ਹੋਈ ਜਿਸ ਵਿੱਚ ਅਵਤਾਰ ਸਿੰਘ ਮੇਹਲੋਂ ਸਰਪਰਸਤ ਤੇ ਯੂਨੀਅਨ ਦੇ ਅਹੁਦੇਦਾਰ, ਅਗਜੈਕਟਿਵ ਮੈਂਬਰ,ਤੇ ਸਾਰੇ ਜਿਲ੍ਹਾ ਪ੍ਰਧਾਨ ਸ਼ਾਮਿਲ ਹੋਏ।
ਮੀਟਿੰਗ ਵਿੱਚ ਕਿਸਾਨੀ ਮੁੱਦਿਆਂ ਤੇ ਵਿਚਾਰਾਂ ਕੀਤੀਆਂ ਗਈਆਂ।
ਹਰਿੰਦਰ ਸਿੰਘ ਲੱਖੋਵਾਲ ਪ੍ਰਧਾਨ ਪੰਜਾਬ ਨੇ ਕਿਹਾ ਕਿ ਕੇਂਦਰ ਸਰਕਾਰ ਨੇ ਦਿੱਲੀ ਮੋਰਚੇ ਦੌਰਾਨ ਕਿਸਾਨਾਂ ਨਾਲ ਵਾਅਦੇ ਕੀਤੇ ਸੀ ਕਿ ਐੱਮ.ਐੱਸ.ਪੀ ਤੇ ਗਰੰਟੀ ਦੇਣਾ,ਕਿਸਾਨਾਂ ਤੇ ਦਰਜ਼ ਪਰਚਿਆਂ ਨੂੰ ਰੱਦ ਕਰਨਾਂ, ਮੋਰਚੇ ਦੌਰਾਨ ਸ਼ਹੀਦ ਹੋਏ ਕਿਸਾਨਾਂ ਨੂੰ ਮੁਆਵਜ਼ਾ, ਲਖੀਮਪੁਰ ਖੀਰੀ ਦੀ ਘਟਨਾ ਦਾ ਇਨਸਾਫ ਦੇਣਾ, ਤੇ ਫਸਲ ਬੀਮਾ ਯੋਜਨਾ ਲਾਗੂ ਕਰਨਾਂ, ਕਿਸਾਨਾਂ ਨੂੰ ਪੈਨਸ਼ਨ ਯੋਜਨਾ ਲਾਗੂ ਕਰਨੀ, ਕਿਸਾਨਾਂ ਨਾਲ ਇਹ ਵਾਅਦੇ ਕੇਂਦਰ ਸਰਕਾਰ ਨੇ ਦਿੱਲੀ ਧਰਨਾ ਚੁੱਕਣ ਮੌਕੇ ਕੀਤੇ ਸਨ ਪਰ ਅਜੇ ਤੱਕ ਸਰਕਾਰ ਨੇ ਇਸ ਸੰਬਧੀ ਕੋਈ ਕਦਮ ਨਹੀਂ ਪੁੱਟਿਆ।
ਇਨ੍ਹਾਂ ਮੁੱਦਿਆ ਨੂੰ ਐੱਸ.ਕੇ.ਐੱਮ ਨੇ ਕਈ ਵਾਰੀ ਰੋਸ ਪ੍ਰਦਰਸ਼ਣ ਕਰਕੇ ਡੀ.ਸੀ ਰਾਹੀਂ ਕੇਂਦਰ ਸਰਕਾਰ ਨੂੰ ਮੰਗ ਪੱਤਰ ਦਿੱਤੇ ਪਰ ਕੋਈ ਨਤੀਜਾ ਨਹੀਂ ਨਿਕਲਿਆ ਤੇ ਹੁਣ ਇਸੇ ਸੰਬਧੀ 26 ਜਨਵਰੀ ਨੂੰ ਦੇਸ਼ ਦੇ ਸਾਰੇ ਜਿਲ੍ਹਿਆਂ ਅੰਦਰ ਕਿਸਾਨ ਆਪਣੇ ਟਰੈਕਟਰਾਂ ਰਾਹੀਂ ਟਰੈਕਟਰ ਪਰੇਡ ਕਰਕੇ ਕੇਂਦਰ ਸਰਕਾਰ ਖਿਲਾਫ ਰੋਸ ਮੁਜ਼ਾਹਰਾ ਕਰਨਗੇ ਅਗਰ ਸਰਕਾਰ ਨੇ ਕਿਸਾਨਾਂ ਦੀਆਂ ਮੰਗਾਂ ਵੱਲ ਹੁਣ ਵੀ ਧਿਆਨ ਨਹੀਂ ਦਿੱਤਾ ਤਾਂ 2024 ਦੀ ਚੋਣਾਂ ਵਿੱਚ ਮੋਦੀ ਸਰਕਾਰ ਨੂੰ ਸਬਕ ਸਿਖਾਇਆ ਜਾਵੇਗਾ ਤੇ ਇਸੇ ਸਬੰਧੀ 16 ਜਨਵਰੀ ਨੂੰ ਐੱਸ.ਕੇ.ਐੱਮ ਵੱਲੋ ਇੱਕ ਕਨਵੈਨਸ਼ਨ ਜਲੰਧਰ ਦੇ ਦੇਸ਼ ਭਗਤ ਯਾਦਗਾਰ ਹਾਲ ਵਿਖੇ ਕੀਤੀ ਜਾਵੇਗੀ ਜਿਸ ਵਿੱਚ ਐੱਸ.ਕੇ.ਐੱਮ ਵਿੱਚ ਸ਼ਾਮਿਲ ਜਥੇਬੰਦੀਆਂ ਦੇ ਅਹੁਦੇਦਾਰ ਸ਼ਾਮਿਲ ਹੋਣਗੇ ਜਿਸ ਵਿੱਚ ਕਿਸਾਨਾਂ ਦੀਆਂ ਮੰਗਾਂ ਮੰਨਵਾਉਣ ਲਈ ਹੋਰ ਸਖਤ ਰਣਨੀਤੀ ਉਲੀਕੀ ਜਾਵੇਗੀ ਅਤੇ ਨਾਲ ਹੀ ਉਨ੍ਹਾਂ ਨੇ ਕਿਹਾ ਕਿ ਹਿੱਟ ਐਂਡ ਰਨ ਕਾਨੂੰਨ ਖਿਲਾਫ਼ ਟਰੱਕ ਅਪੈਟਰਾਂ ਦਾ ਲੱਖੋਵਾਲ ਜਥੇਬੰਦੀ ਪੂਰਨ ਤੌਰ ਤੇ ਸਮਰਥਨ ਕਰਦੀ ਹੈ।
ਮੀਟਿੰਗ ਨੂੰ ਸੰਬੋਧਨ ਕਰਦੇ ਹੋਏ ਪਰਮਿੰਦਰ ਸਿੰਘ ਪਾਲਮਾਜਰਾ ਅਤੇ ਹਰਮਿੰਦਰ ਸਿੰਘ ਖਹਿਰਾ ਨੇ ਕਿਹਾ ਕਿ ਐੱਸ.ਕੇ.ਐੱਮ ਦੀ ਅਗਵਾਹੀ ਹੇਠ 26 ਨਵੰਬਰ ਤੌਂ 3 ਦਿਨਾਂ ਧਰਨਾਂ ਚੰਡੀਗੜ੍ਹ ਵਿੱਚ ਪੰਜਾਬ ਦੇ ਕਿਸਾਨਾਂ ਵੱਲੋਂ ਲਗਾਇਆ ਗਿਆ ਸੀ ਜਿਸ ਦੌਰਾਨ ਪੰਜਾਬ ਸਰਕਾਰ ਨੇ ਧਰਨਾ ਚੁਕਾਉਣ ਮੌਕੇ ਪੰਜਾਬ ਸਰਕਾਰ ਦੇ ਖੇਤੀਬਾੜੀ ਮੰਤਰੀ ਨੇ ਕਿਸਾਨ ਆਗੂਆਂ ਨਾਲ ਮੀਟਿੰਗ ਕਰਕੇ ਕਿਹਾ ਕਿ 19 ਦਸੰਬਰ ਨੂੰ ਇਨ੍ਹਾਂ ਮਸਲਿਆਂ ਸੰਬਧੀ ਪੰਜਾਬ ਦੇ ਸੀ.ਐਮ.ਮਾਨ ਨਾਲ ਮੀਟਿੰਗ ਕਰਕੇ ਇਹ ਮਸਲੇ ਹੱਲ ਕਰਵਾਉਣ ਦਾ ਭਰੋਸਾ ਦਿੱਤਾ ਗਿਆ ਸੀ ਐੱਸ.ਕੇ.ਐੱਮ ਤੇ ਸਰਕਾਰ ਦਰਮਿਆਨ ਜੋ ਮੁੱਖ ਮੰਗਾਂ ਤੇ ਸਹਿਮਤੀ ਬਣੀ ਉਹ ਸਨ ਜਿਵੇਂ ਦਿੱਲੀ ਮੋਰਚੇ ਦੇ ਸ਼ਹੀਦ ਕਿਸਾਨ ਪਰਿਵਾਰਾਂ ਨੂੰ ਮੁਆਵਜ਼ਾ ਅਤੇ ਨੌਕਰੀਆਂ ਦੇਣਾ, ਕਿਸਾਨਾਂ ਸਿਰ ਚੜੇ ਕਰਜ਼ੇ ਦੇ ਮਾਮਲੇ, ਜ਼ਮੀਨਾਂ ਦੇ ਤਕਸੀਮ ਦੇ ਕੇਸਾਂ ਦਾ ਨਿਪਟਾਰਾ, ਖਾਦਾਂ ਦੇ ਨਾਲ ਨੈਨੋ ਪੈਕਿੰਗ ਦੇਣੀ ਬੰਦ ਕੀਤੀ ਜਾਵੇ, ਨਕਲੀ ਕੀੜੇ ਮਾਰ ਅਤੇ ਨਦੀਨ ਨਾਸ਼ਕ ਦਵਾਈਆਂ ਦੇ ਮਸਲੇ, ਬੀਜ ਅਤੇ ਖਾਦਾਂ ਦੇ ਮਸਲੇ, ਜੰਗਲੀ ਜਾਨਵਰਾਂ ਤੋਂ ਫਸਲਾਂ ਦੀ ਰਾਖੀ ਲਈ ਮੁੜ ਤੋਂ 12 ਬੋਰ ਦੇ ਹਥਿਆਰ ਦਾ ਲਾਇਸੰਸ ਦੇਣਾ, ਸੜਕਾਂ ਤੇ ਪਸ਼ੂ ਖੁੱਲੇ ਛੱਡਣ ਵਾਲਿਆਂ ਖਿਲਾਫ ਸਖਤ ਕਾਰਵਾਈ ਕੀਤੀ ਜਾਵੇ ਆਦਿ ਮਸਲਿਆਂ ਤੇ ਸਹਿਮਤੀ ਬਣੀ ਸੀ ਉਨ੍ਹਾਂ ਮੰਗ ਕੀਤੀ ਕਿ ਪੰਜਾਬ ਸਰਕਾਰ ਇਨ੍ਹਾਂ ਮੁੱਦਿਆਂ ਤੇ ਜਲਦ ਤੋਂ ਜਲਦ ਕਾਰਵਾਈ ਕਰਦੇ ਹੋਏ ਨੋਟੀਫ਼ਿਕੇਸ਼ਨ ਜਾਰੀ ਕਰੇ।
ਮੀਟਿੰਗ ਨੂੰ ਸੰਬੋਧਨ ਕਰਦੇ ਹੋਏ ਭੁਪਿੰਦਰ ਸਿੰਘ ਮਹੇਸ਼ਰੀ ਤੇ ਨਿਰਮਲ ਸਿੰਘ ਝੰਡੂਕੇ ਨੇ ਕਿਹਾ ਕਿ ਐੱਸ.ਕੇ.ਐੱਮ ਨਾਲ ਪੰਜਾਬ ਸਰਕਾਰ ਦੀ ਮੀਟਿੰਗ ਦੋਰਾਨ ਫੈਸਲਾ ਹੋਇਆ ਸੀ ਕਿ ਆਬਾਦਕਾਰਾਂ ਅਤੇ ਗੰਨਾ ਕਾਸ਼ਤਕਾਰਾਂ ਦੇ ਮਸਲਿਆਂ ਸਬੰਧੀ ਵੀ ਸਰਕਾਰ ਇੱਕ ਸਬ ਕਮੇਟੀ ਬਣਾਵੇਗੀ ਅਤੇ ਜ਼ਮੀਨਾਂ ਦੇ ਮਾਹਿਰ ਵਿਅਕਤੀਆਂ ਕੋਲੋਂ ਸਲਾਹ ਮਸ਼ਵਰਾ ਲੈ ਕੇ ਮਸਲੇ ਹੱਲ ਕਰਨ ਦਾ ਯਤਨ ਕੀਤਾ ਜਾਵੇਗਾ ਤੇ ਸੰਯੁਕਤ ਕਿਸਾਨ ਮੋਰਚਾ ਵੱਲੋਂ ਮੰਗ ਕੀਤੀ ਗਈ ਸੀ ਕਿ ਪੰਜਾਬ ਦੇ ਪਾਣੀਆਂ ਦੀ ਰਾਖੀ ਲਈ ਸਰਕਾਰ ਪਾਣੀਆਂ ਤੇ ਮਾਲਕੀ ਦਾ ਹੱਕ ਜਤਾਵੇ ਅਤੇ ਡੈਮ ਸੇਫਟੀ ਐਕਟ ਰੱਦ ਕਰਵਾਉਣ ਲਈ ਕੇਂਦਰ ਤੇ ਜ਼ੋਰ ਪਾਵੇ ਤੇ ਇਹ ਮਸਲੇ ਵੀ ਜਲਦ ਤੋਂ ਜਲਦ ਪੰਜਾਬ ਸਰਕਾਰ ਨਬੇੜੇ।
ਮੀਟਿੰਗ ਨੂੰ ਸੰਬੋਧਨ ਕਰਦੇ ਹੋਏ ਗੁਰਵਿੰਦਰ ਸਿੰਘ ਕੂੰਮ ਕਲਾਂ ਤੇ ਸੂਰਤ ਸਿੰਘ ਕਾਦਰਵਾਲਾ ਨੇ ਕਿਹਾ ਕਿ ਪੰਜਾਬ ਸਰਕਾਰ ਕਿਸਾਨਾਂ ਨੂੰ ਹੜ੍ਹਾਂ ਅਤੇ ਗੜੇਮਾਰੀ ਕਾਰਨ ਖਰਾਬ ਹੋਈਆਂ ਫਸਲਾਂ ਦਾ ਮੁਆਵਜਾ ਜਲਦ ਦੇਵੇ ਆਬਾਦਕਾਰਾਂ ਅਤੇ ਗੰਨਾ ਕਾਸ਼ਤਕਾਰਾਂ ਦੇ ਮਸਲਿਆਂ ਸਬੰਧੀ ਵੀ ਸਰਕਾਰ ਇੱਕ ਸਬ ਕਮੇਟੀ ਬਣਾਵੇ ਤੇ ਸੰਯੁਕਤ ਕਿਸਾਨ ਮੋਰਚਾ ਵੱਲੋਂ ਮੰਗ ਕੀਤੀ ਗਈ ਸੀ ਕਿ ਪੰਜਾਬ ਦੇ ਪਾਣੀਆਂ ਦੀ ਰਾਖੀ ਲਈ ਸਰਕਾਰ ਪਾਣੀਆਂ ਤੇ ਮਾਲਕੀ ਦਾ ਹੱਕ ਜਤਾਵੇ ਅਤੇ ਡੈਮ ਸੇਫਟੀ ਐਕਟ ਰੱਦ ਕਰਵਾਉਣ ਲਈ ਕੇਂਦਰ ਤੇ ਜ਼ੋਰ ਪਾਵੇ।
ਆਪਣੇ ਵਿਚਾਰ ਦਿੰਦੇ ਹੋਏ ਕਿਰਨਪਾਲ ਸਿੰਘ ਸੋਢੀ, ਰਣਜੀਤ ਸਿੰਘ ਰੁਟੈਂਡਾ ਤੇ ਪ੍ਰੀਤਮ ਸਿੰਘ ਬਾਘਾਪੁਰਾਣਾ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਪੰਜਾਬ ਸਰਕਾਰ ਕੇਂਦਰ ਉੱਪਰ ਬਿਜਲੀ ਸੋਧ ਬਿੱਲ 2022 ਨੂੰ ਰੱਦ ਕਰਵਾਉਣ ਲਈ ਜੋਰ ਪਾਵੇ ਤੇ ਉਨ੍ਹਾ ਨੇ ਜ਼ੋਰ ਦੇ ਕੇ ਕਿਹਾ ਕਿ ਚਿਪ ਵਾਲੇ ਸਮਾਰਟ ਮੀਟਰਾਂ ਦਾ ਯੂਨੀਅਨ ਵੱਲੋਂ ਪੂਰੇ ਪੰਜਾਬ ਵਿੱਚ ਵਿਰੋਧ ਕੀਤਾ ਜਾ ਰਿਹਾ ਹੈ ਤੇ ਕਿਸੇ ਵੀ ਕੀਮਤ ਉੱਪਰ ਇਹ ਸਮਾਰਟ ਮੀਟਰ ਲੋਕਾਂ ਦੇ ਘਰਾਂ ਉੱਪਰ ਨਹੀਂ ਲੱਗਣ ਦਿੱਤੇ ਜਾਣਗੇ ਅੱਜ ਦੀ ਮੀਟਿੰਗ ਵਿੱਚ ਪ੍ਰੀਤਮ ਸਿੰਘ ਬਾਘਾਪੁਰਾਣਾ,ਕਿਰਨਪਾਲ ਸਿੰਘ,ਗੁਰਪ੍ਰੀਤ ਸਿੰਘ ਸਾਹਾਬਾਣਾ, ਮਨਜੀਤ ਸਿੰਘ ਢੀਂਡਸਾ,ਜੋਗਿੰਦਰ ਸਿੰਘ ਢਿੱਲੋ,ਦਲਜੀਤ ਸਿੰਘ ਚਲਾਕੀ, ਦਵਿੰਦਰ ਸਿੰਘ ਦੇਹਕਲਾਂ, ਹਰਮੇਲ ਸਿੰਘ ਭੁਟੇਹੜੀ,
ਜਤਿੰਦਰਪਾਲ ਸਿੰਘ ਖੋਖਰ, ਰਘੂਬੀਰ ਸਿੰਘ ਕੂੰਮਕਲਾਂ, ਹਰੀ ਸਿੰਘ, ਮੋਹਣ ਸਿੰਘ, ਬਲਵੀਰ ਸਿੰਘ, ਮਲਵਿੰਦਰ ਸਿੰਘ, ਮੱਘਰ ਸਿੰਘ,ਗੁਰਦੇਵ ਸਿੰਘ,ਸੁਰਿੰਦਰ ਸਿੰਘ, ਗੁਰਵਿੰਦਰ ਸਿੰਘ,
ਸੁਖਵੀਰ ਸਿੰਘ,ਕੁਲਵੰਤ ਸਿੰਘ, ਰਾਜਵਿੰਦਰ ਸਿੰਘ, ਕੁਲਵਿੰਦਰ ਸਿੰਘ,ਕਰਮ ਸਿੰਘ,ਸਵਰਨ ਸਿੰਘ, ਜਗਪ੍ਰੀਤ ਸਿੰਘ, ਰਨਵਿੰਦਰ ਸਿੰਘ,ਹਰਜੋਤ ਸਿੰਘ,ਬੂਟਾ ਸਿੰਘ, ਮਲਕੀਤ ਸਿੰਘ, ਸੁਖਦੇਵ ਸਿੰਘ,ਸ਼ਿੰਗਾਰਾ ਸਿੰਘ, ਹਰਜਿੰਦਰ ਸਿੰਘ, ਦਵਿੰਦਰ ਸਿੰਘ ਆਦਿ ਹਾਜ਼ਰ ਸਨ।