ਜ਼ੋਮੈਟੋ ਕੰਪਨੀ ਦੇ ਡਿਲੀਵਰੀ ਬੁਆਏ ਤੋਂ ਲੁੱਟ ਦੇ ਮਾਮਲੇ ਵਿੱਚ ਨਾਬਾਲਗ ਸਮੇਤ 7 ਦੋਸ਼ੀ ਗ੍ਰਿਫਤਾਰ, 3 ਦੀ ਕੀਤੀ ਜਾ ਰਹੀ ਭਾਲ - ਡੀਸੀਪੀ ਜਸਕਿਰਨਜੀਤ ਸਿੰਘ ਤੇਜਾ.
ਲੁਧਿਆਣਾ (ਕੁਨਾਲ ਜੇਤਲੀ) - ਪੁਲਿਸ ਨੇ ਜ਼ੋਮੈਟੋ ਕੰਪਨੀ ਦੇ ਇੱਕ ਡਿਲੀਵਰੀ ਬੁਆਏ ਦੀ ਲੁੱਟ ਦੇ ਮਾਮਲੇ ਨੂੰ ਸੁਲਝਾਉਂਦੇ ਹੋਏ ਇੱਕ ਨਾਬਾਲਗ ਸਮੇਤ 7 ਦੋਸ਼ੀਆਂ ਨੂੰ ਗ੍ਰਿਫਤਾਰ ਕੀਤਾ ਹੈ। ਜਦਕਿ ਤਿੰਨ ਦੋਸ਼ੀ ਅਜੇ ਫਰਾਰ ਹਨ। ਪੁਲੀਸ ਨੇ ਮੁਲਜ਼ਮਾਂ ਵੱਲੋਂ ਹੋਰ ਵੀ ਕਈ ਵਾਰਦਾਤਾਂ ਕਰਨ ਦਾ ਦਾਅਵਾ ਕੀਤਾ ਹੈ।
ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਡੀਸੀਪੀ ਲੁਧਿਆਣਾ ਦਿਹਾਤੀ ਸ. ਜਸਕਿਰਨਜੀਤ ਸਿੰਘ ਤੇਜਾ ਨੇ ਦੱਸਿਆ ਕਿ ਫੜੇ ਗਏ ਸਾਰੇ ਮੁਲਜ਼ਮ ਲੁਧਿਆਣਾ ਦੇ ਰਹਿਣ ਵਾਲੇ ਹਨ, ਜਿਨ੍ਹਾਂ ਨੇ ਹਾਲ ਹੀ 'ਚ ਗਿੱਲ ਨਹਿਰ ਪੁਲ ਦੇ ਇਲਾਕੇ 'ਚ ਡਿਲੀਵਰੀ ਕਰਨ ਜਾ ਰਹੇ ਜ਼ੋਮੈਟੋ ਦੇ ਡਿਲੀਵਰੀ ਬੁਆਏ ਨੂੰ ਘੇਰ ਲਿਆ ਅਤੇ ਮੋਬਾਇਲ ਫੋਨ, ਨਕਦੀ ਅਤੇ ਹੋਰ ਸਾਮਾਨ ਖੋਹ ਲਿਆ। ਇਨ੍ਹਾਂ ਮੁਲਜ਼ਮਾਂ ਕੋਲੋਂ ਵੱਖ-ਵੱਖ ਕੰਪਨੀਆਂ ਦੇ 12 ਮੋਟਰਸਾਈਕਲ, ਇੱਕ ਸਕੂਟਰ, 5 ਮੋਬਾਈਲ ਫ਼ੋਨ ਅਤੇ ਵਾਰਦਾਤ ਵਿੱਚ ਵਰਤੇ ਗਏ ਹਥਿਆਰ ਬਰਾਮਦ ਕੀਤੇ ਗਏ ਹਨ। ਮੁਲਜ਼ਮਾਂ ਤੋਂ ਪੁੱਛਗਿੱਛ ਜਾਰੀ ਹੈ।
