ਸੁਰਿੰਦਰ ਡਾਵਰ ਤੇ ਮਮਤਾ ਆਸ਼ੂ ਨੇ ਪੀਪਲਜ਼ ਵੈਲਫੇਅਰ ਸੁਸਾਇਟੀ ਦੇ ਸਮਾਜ ਭਲਾਈ ਕਾਰਜਾਂ ਦੀ ਕੀਤੀ ਸ਼ਲਾਘਾ, ਲੋੜਵੰਦਾਂ ਨੂੰ ਵੰਡੇ ਕੰਬਲ.

 


ਲੁਧਿਆਣਾ (ਇੰਦਰਜੀਤ) - ਪੀਪਲ'ਜ਼ ਵੈਲਫੇਅਰ ਐਂਡ ਚੈਰੀਟੇਬਲ ਸੁਸਇਟੀ (ਰਜਿ:) ਵੱਲੋਂ ਸਥਾਨਕ ਪਾਹਵਾ ਧਰਮਸ਼ਾਲਾ ਸਿਵਲ ਲਾਈਨਜ਼ ਵਿਖੇ ਇਕ ਸਮਾਗਮ ਦੌਰਾਨ ਲੋੜਵੰਦਾਂ ਨੂੰ ਕੰਬਲ ਵੰਡੇ ਗਏ। ਸੁਸਾਇਟੀ ਦੇ ਪ੍ਰਧਾਨ ਅਤੇ ਸੀਨੀਅਰ ਕਾਂਗਰਸੀ ਨੇਤਾ ਰਮੇਸ਼ ਜੋਸ਼ੀ ਦੀ ਰਹਿਨੁਮਾਈ ਵਿਚ ਕਰਵਾਏ ਗਏ ਇਸ ਸਮਾਗਮ ਮੌਕੇ ਸਾਬਕਾ ਵਿਧਾਇਕ ਤੇ ਸੰਸਦੀ ਸਕੱਤਰ ਸੁਰਿੰਦਰ ਡਾਵਰ ਅਤੇ ਕੌਂਸਲਰ ਸ੍ਰੀਮਤੀ ਮਮਤਾ ਆਸ਼ੂ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਦਿਆਂ ਲੋੜਵੰਦਾਂ ਨੂੰ ਕੰਬਲ ਵੰਡੇ। ਸ੍ਰੀ ਡਾਵਰ ਅਤੇ ਸ੍ਰੀਮਤੀ ਮਮਤਾ ਆਸ਼ੂ ਨੇ ਸੁਸਾਇਟੀ ਵੱਲੋਂ ਕੀਤੇ ਜਾਂਦੇ ਲੋਕ ਭਲਾਈ ਦੇ ਕੰਮਾਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਸੰਸਥਾ ਦੀ ਅਗਵਾਈ ਕਰ ਰਹੇ ਸ੍ਰੀ ਰਮੇਸ਼ ਜੋਸ਼ੀ ਜਿੱਥੇ ਪਿਛਲੇ ਕਈ ਦਹਾਕਿਆਂ ਤੋਂ ਕਾਂਗਰਸ ਪਾਰਟੀ ਵਿਚ ਵੱਡਮੁੱਲਾ ਯੋਗਦਾਨ ਪਾਉਂਦੇ ਆ ਰਹੇ ਹਨ ਉਥੇ ਉਹਨਾਂ ਵੱਲ਼ੋਂ ਇਸ ਸੁਸਾਇਟੀ ਦੇ ਮਾਧਿਅਮ ਰਾਹੀਂ ਕੀਤੇ ਜਾਂਦੇ ਸਮਾਜ ਸੇਵਾ ਦੇ ਕਾਰਜ ਵੀ ਸ਼ਲਾਘਾਯੋਗ ਹਨ। ਇਸ ਮੌਕੇ ਸੁਸਾਇਟੀ ਦੇ ਹੋਰ ਅਹੁਦੇਦਾਰ ਅਤੇ ਮੈਂਬਰ ਸਾਹਿਬਾਨ ਵੀ ਹਾਜ਼ਰ ਸਨ।