ਡਾ. ਕੋਟਨਿਸ ਐਕੂਪੰਕਚਰ ਹਸਪਤਾਲ਼ ਵਿਖੇ ਵਿਸ਼ਵ ਮਹਿਲਾ ਦਿਵਸ ਮਨਾਇਆ .
ਲੁਧਿਆਣਾ (ਇੰਦਰਜੀਤ) : ਡਾ: ਕੋਟਨਿਸ ਐਕੂਪੰਕਚਰ ਹਸਪਤਾਲ, ਸਲੇਮ ਟਾਬਰੀ, ਵੱਲੋਂ ਅੱਜ ਵਿਸ਼ਵ ਵੂਮੈਨ ਦਿਵਸ ਮਨਾਇਆ ਗਿਆ। ਇਸ ਮੌਕੇ ਸੰਸਥਾ ਅਤੇ ਇਲਾਕੇ ਵਿੱਚ ਕੰਮ ਕਰਨ ਵਾਲੀਆਂ ਔਰਤਾਂ ਨੂੰ ਉਨ੍ਹਾਂ ਦੀਆਂ ਸ਼ਾਨਦਾਰ ਸੇਵਾਵਾਂ ਬਦਲੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਸੰਸਥਾ ਦੇ ਡਾਇਰੈਕਟਰ ਡਾ: ਇੰਦਰਜੀਤ ਸਿੰਘ ਨੇ ਕਿਹਾ ਕਿ ਸਾਡੀ ਸੰਸਥਾ ਦਾ ਮੁੱਖ ਉਦੇਸ਼ ਔਰਤਾਂ ਨੂੰ ਸਵੈ-ਨਿਰਭਰ ਬਣਾਉਣਾ ਅਤੇ ਉਨ੍ਹਾਂ ਦੀਆਂ ਰੁਚੀਆਂ ਅਤੇ ਸਵੈ-ਸੁਰੱਖਿਆ ਪ੍ਰਤੀ ਜਾਗਰੂਕ ਕਰਨਾ ਹੈ, ਜਿਸ ਲਈ ਸਾਡੀ ਸੰਸਥਾ ਪਿਛਲੇ 49 ਸਾਲਾਂ ਤੋਂ ਕੰਮ ਕਰ ਰਹੀ ਹੈ। ਓਹਨਾ ਨੇ ਇਕਬਾਲ ਸਿੰਘ ਗਿੱਲ (ਆਈ.ਪੀ.ਐਸ.) ਅਤੇ ਸ. ਜਸਵੰਤ ਸਿੰਘ ਛਾਪਾ (ਪ੍ਰਧਾਨ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ, ਲੁਧਿਆਣਾ) ਦਾ ਮਹਿਲਾ ਸਸ਼ਕਤੀਕਰਨ ਅਤੇ ਨਸ਼ਾ ਮੁਕਤੀ ਦੇ ਖੇਤਰ ਵਿੱਚ ਦਿੱਤੇ ਸਹਿਯੋਗ ਲਈ ਵਿਸ਼ੇਸ਼ ਧੰਨਵਾਦ ਕੀਤਾ। ਇਸ ਮੌਕੇ ਸੰਸਥਾ ਵਿੱਚ ਕੰਮ ਕਰ ਰਹੀ ਸ੍ਰੀਮਤੀ ਅਨੂ ਚਾਵਲਾ ਨੂੰ ਉਨ੍ਹਾਂ ਦੀ 35 ਸਾਲਾਂ ਦੀ ਸਮਾਜ ਸੇਵਾ ਲਈ ਕਰਮਵੀਰ ਪੁਰਸਕਾਰ ਅਤੇ ਮਿਸ ਮਨੀਸ਼ਾ ਨੂੰ ਨਸ਼ਾ ਛੁਡਾਊ ਖੇਤਰ ਵਿੱਚ ਵਧੀਆ ਕਾਰਗੁਜ਼ਾਰੀ ਲਈ ਕਰਮਵੀਰ ਪੁਰਸਕਾਰ ਨਾਲ ਸਨਮਾਨਿਤ ਕੀਤਾ ਗਿਆ। ਇਸ ਦੇ ਨਾਲ ਹੀ ਇਲਾਕੇ ਅਤੇ ਸੰਸਥਾ ਵਿੱਚ ਕੰਮ ਕਰਨ ਵਾਲੀਆਂ ਸਮੂਹ ਮਹਿਲਾ ਕਰਮਚਾਰੀਆਂ ਨੂੰ ਉਨ੍ਹਾਂ ਦੀਆਂ ਸੇਵਾਵਾਂ ਬਦਲੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਅਸ਼ਵਨੀ ਵਰਮਾ (ਐਮ.ਸੀ.ਸੀ.), ਡਾ: ਰਘੁਵੀਰ ਸਿੰਘ, ਅਮਰਨਾਥ ਸ਼ਰਮਾ, ਗਗਨਦੀਪ ਕੁਮਾਰ, ਰੀਤਿਕਾ, ਅਮਨਦੀਪ, ਮਹੇਸ਼, ਰਿਤੂ, ਮੀਨੂੰ, ਵੈਸ਼ਾਲੀ ਆਦਿ ਵਿਸ਼ੇਸ਼ ਤੌਰ 'ਤੇ ਹਾਜ਼ਰ ਸਨ |
