*ਪੰਜਾਬ ਸਿਵਲ ਸਰਵਿਸਿਜ਼ (ਪੀਸੀਐਸ) ਆਫੀਸਰਜ਼ ਐਸੋਸੀਏਸ਼ਨ ਨੇ ਲੁਧਿਆਣਾ ਸ਼ਹਿਰ ਵਿੱਚ ਖੋਲ੍ਹਿਆ ਆਪਣਾ ਮੁੱਖ ਦਫਤਰ.
ਲੁਧਿਆਣਾ, 8 ਮਾਰਚ (ਕੁਨਾਲ ਜੇਤਲੀ) : ਪੰਜਾਬ ਸਿਵਲ ਸਰਵਿਸਿਜ਼ (ਪੀ.ਸੀ.ਐਸ) ਆਫੀਸਰਜ਼ ਐਸੋਸੀਏਸ਼ਨ ਨੇ ਸ਼ੁੱਕਰਵਾਰ ਨੂੰ ਲੁਧਿਆਣਾ ਦੇ ਥ੍ਰੀਕੇ ਰੋਡ 'ਤੇ ਆਪਣਾ ਮੁੱਖ ਦਫਤਰ ਖੋਲ੍ਹਿਆ।
ਅੰਤਰਰਾਸ਼ਟਰੀ ਮਹਿਲਾ ਦਿਵਸ ਦੇ ਮੌਕੇ, ਮੁੱਖ ਦਫ਼ਤਰ ਦਾ ਉਦਘਾਟਨ ਇਸ ਮੌਕੇ 'ਤੇ ਮੌਜੂਦ ਸਭ ਤੋਂ ਛੋਟੀ ਉਮਰ ਦੀ ਮਹਿਲਾ ਪੀ.ਸੀ.ਐਸ ਅਧਿਕਾਰੀ ਉਪਿੰਦਰਜੀਤ ਕੌਰ ਬਰਾੜ ਨੇ ਪ੍ਰਧਾਨ ਡਾ. ਰਜਤ �"ਬਰਾਏ ਅਤੇ ਹੋਰਾਂ ਦੀ ਮੌਜੂਦਗੀ ਵਿੱਚ ਕੀਤਾ।
ਐਸੋਸੀਏਸ਼ਨ ਦੇ ਸੀਨੀਅਰ ਮੀਤ ਪ੍ਰਧਾਨ ਅਮਰਜੀਤ ਬੈਂਸ, ਸੀਨੀਅਰ ਮੀਤ ਪ੍ਰਧਾਨ ਅਮਿਤ ਮਹਾਜਨ, ਜਨਰਲ ਸਕੱਤਰ ਡਾ. ਅੰਕੁਰ ਮਹਿੰਦਰੂ ਤੇ ਬਲਬੀਰ ਰਾਜ, ਮੀਤ ਪ੍ਰਧਾਨ ਕੁਲਪ੍ਰੀਤ ਸਿੰਘ, ਜੁਆਇੰਟ ਸਕੱਤਰ ਡਾ. ਦੀਪਕ ਭਾਟੀਆ, ਜੁਆਇੰਟ ਸਕੱਤਰ ਗੁਰਸਿਮਰਨ ਸਿੰਘ ਢਿੱਲੋਂ, ਜੁਆਇੰਟ ਸਕੱਤਰ ਗੁਰਬੀਰ ਸਿੰਘ ਕੋਹਲੀ, ਪ੍ਰੈੱਸ ਸਕੱਤਰ ਸਵਾਤੀ ਟਿਵਾਣਾ, ਡਾ. ਬਲਜਿੰਦਰ ਢਿੱਲੋਂ, ਤੁਸ਼ੀਤਾ ਗੁਲਾਟੀ, ਅਭਿਸ਼ੇਕ ਸ਼ਰਮਾ, ਸੂਰਜ, ਬੇਅੰਤ ਸਿੰਘ ਆਦਿ ਵੀ ਇਸ ਮੌਕੇ ਹਾਜ਼ਰ ਸਨ |
ਉਦਘਾਟਨੀ ਸਮਾਰੋਹ ਤੋਂ ਬਾਅਦ ਪੀ.ਸੀ.ਐਸ ਅਧਿਕਾਰੀਆਂ ਨੇ ਮਹਾਂ ਸ਼ਿਵਰਾਤਰੀ ਦੇ ਮੌਕੇ ’ਤੇ ਨਿਵਾਸੀਆਂ ਨੂੰ ਵਧਾਈ ਦਿੱਤੀ। ਉਨ੍ਹਾਂ ਆਪਣੇ ਫਰਜ਼ਾਂ ਨੂੰ ਕੁਸ਼ਲਤਾ ਅਤੇ ਪਾਰਦਰਸ਼ਤਾ ਨਾਲ ਨਿਭਾਉਣ ਦਾ ਪ੍ਰਣ ਲਿਆ।
ਪ੍ਰਧਾਨ ਡਾ. ਰਜਤ �"ਬਰਾਏ ਨੇ ਸਮੂਹ ਅਧਿਕਾਰੀਆਂ ਨੂੰ ਪੰਜਾਬ ਅਤੇ ਇਸ ਦੇ ਲੋਕਾਂ ਦੀ ਬਿਹਤਰੀ ਲਈ ਜੋਸ਼ ਨਾਲ ਕੰਮ ਕਰਦੇ ਰਹਿਣ ਦੀ ਅਪੀਲ ਕੀਤੀ।
