*ਸੰਯੁਕਤ ਕਿਸਾਨ ਮੋਰਚਾ ਸ਼ਹੀਦ ਭਗਤ ਸਿੰਘ, ਰਾਜਗੁਰ ਅਤੇ ਸੁਖਦੇਵ ਦੇ ਸ਼ਹੀਦੀ ਦਿਵਸ 23 ਮਾਰਚ ਨੂੰ 'ਲੋਕਤੰਤਰ ਬਚਾਓ ਦਿਵਸ' ਵਜੋਂ ਮਨਾਏਗਾ.
+ ਕਿਸਾਨੀ ਸੰਘਰਸ਼ ਨੂੰ ਬਦਨਾਮ ਕਰਨ ਲਈ ਆਖਿਆ ਕੀਤੀ ਜਾ ਰਹੀ ਬਿਆਨਬਾਜ਼ੀ ਵਿਰੁੱਧ ਦਿੱਤੀ ਆਰਐਸਐਸ ਨੂੰ ਚਿਤਾਵਨੀ+
ਲੁਧਿਆਣਾ (ਇੰਦਰਜੀਤ) - ਅੱਜ ਸੰਯੁਕਤ ਕਿਸਾਨ ਮੋਰਚਾ ਪੰਜਾਬ ਵਿੱਚ ਸ਼ਾਮਿਲ ਜਥੇਬੰਦੀਆਂ ਦੀ ਮੀਟਿੰਗ ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦੇ ਲੁਧਿਆਣਾ ਸਥਿਤ ਦਫਤਰ ਵਿਖੇ ਹੋਈ ਮੀਟਿੰਗ ਦੀ ਪ੍ਰਧਾਨਗੀ ਪ੍ਰੇਮ ਸਿੰਘ ਭੰਗੂ,ਸਤਨਾਮ ਸਿੰਘ ਅਜਨਾਲਾ ਅਤੇ ਬੋਘ ਸਿੰਘ ਮਾਨਸਾ ਨੇ ਕੀਤੀ।
ਮੀਟਿੰਗ ਦੀ ਜਾਣਕਾਰੀ ਸਾਂਝੀ ਕਰਦੇ ਹੋਏ ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦੇ ਸੂਬਾ ਪ੍ਰਧਾਨ ਹਰਿੰਦਰ ਸਿੰਘ ਲੱਖੋਵਾਲ ਨੇ ਦੱਸਿਆ ਕਿ ਅੱਜ ਦੀ ਮੀਟਿੰਗ ਵਿੱਚ 14 ਮਾਰਚ ਨੂੰ ਦਿੱਲੀ ਦੇ ਰਾਮਲੀਲਾ ਮੈਦਾਨ ਵਿਖੇ ਹੋਈ ਕਿਸਾਨ ਮਜ਼ਦੂਰ ਮਹਾਂਪੰਚਾਇਤ ਵਿੱਚ ਸਾਰੀਆਂ ਜਥੇਬੰਦੀਆਂ ਨੇ ਆਪੋ ਆਪਣੀ ਜਥੇਬੰਦੀ ਦੀ ਸ਼ਮਲੀਅਤ ਦੀ ਰਿਪੋਰਟ ਕੀਤੀ ਗਈ। ਪੰਜਾਬ ਤੋਂ ਸ਼ਾਮਲ ਹੋਏ ਕਿਸਾਨਾਂ ਅਤੇ ਬੀਬੀਆਂ ਦੀ ਗਿਣਤੀ ਤੇ ਤਸੱਲੀ ਪ੍ਰਗਟ ਕਰਦਿਆਂ ਇਸ ਮਹਾਂ ਪੰਚਾਇਤ ਨੂੰ ਸਫਲ ਕਰਾਰ ਦਿੱਤਾ ਗਿਆ। ਮੀਟਿੰਗ ਨੇ ਦਿੱਲੀ ਪੁਲਿਸ ਵੱਲੋਂ ਕਿਸਾਨ ਮਜ਼ਦੂਰ ਮਹਾਂਪੰਚਾਇਤ ਵਿੱਚ ਵਿਘਨ ਪਾਉਣ ਲਈ ਕਿਸਾਨਾਂ ਅਤੇ ਬੀਬੀਆਂ ਨੂੰ ਜਾਣਬੁੱਝ ਕੇ ਤੰਗ ਪਰੇਸ਼ਾਨ ਕਰਨ, ਨਵੀਂ ਦਿੱਲੀ ਵਿੱਚ ਧਾਰਾ 144 ਲਾ ਕੇ ਗੁਰਦੁਆਰਾ ਬੰਗਲਾ ਵਿਖੇ ਜਾਣ ਤੋਂ ਰੋਕਣ ਅਤੇ ਰਾਮਲੀਲਾ ਮੈਦਾਨ ਵਿੱਚ ਪਾਣੀ ਭਰਨ ਖਿਲਾਫ ਸਖ਼ਤ ਗੁੱਸੇ ਅਤੇ ਰੋਸ ਦਾ ਪ੍ਰਗਟਾਵਾ ਕਰਦਿਆਂ ਕਿਹਾ ਗਿਆ ਕਿ ਪੁਲੀਸ ਦੀਆਂ ਅਜਿਹੀਆਂ ਚਾਲਾਂ ਦੇ ਬਾਵਜੂਦ ਕਿਸਾਨਾਂ ਨੇ ਆਪਣੇ ਪ੍ਰੋਗਰਾਮ ਵਿੱਚ ਵਿਘਨ ਨਹੀ ਪੈਣ ਦਿੱਤਾ। ਕੇਂਦਰ ਦੀ ਮੋਦੀ ਸਰਕਾਰ ਵੱਲੋਂ ਮੰਨੀਆਂ ਹੋਈਆਂ ਮੰਗਾਂ ਲਾਗ ਨਾ ਕਰਨ, ਕਿਸਾਨਾਂ ਤੇ ਜ਼ਬਰ ਕਰਨ ਅਤੇ ਭਾਜਪਾ ਵੱਲੋਂ ਕਿਸਾਨਾਂ ਦੇ ਕਤਲ ਦੇ ਮੁੱਖ ਸਾਜਿਸਘਾੜੇ ਅਜੈ ਮਿਸਰਾ ਟੈਨੀ ਨੂੰ ਟਿਕਟ ਦੇਣ ਲਈ ਭਾਜਪਾ ਦਾ ਜ਼ੋਰਦਾਰ ਵਿਰੋਧ ਕਰਦਿਆਂ ਸਜ਼ਾ ਦੇਣ ਦਾ ਐਲਾਨ ਕਰਦੇ ਹੋਏ ਭਾਜਪਾ ਵਿਰੋਧੀ ਮੁਹਿੰਮ ਜਥੇਬੰਦ ਕਰਨ ਦਾ ਫੈਸਲਾ ਕੀਤਾ ਗਿਆ।
ਇੱਕ ਮਤੇ ਰਾਹੀਂ ਆਰ ਐਸ ਐਸ ਵੱਲੋਂ ਕਿਸਾਨੀ ਸੰਘਰਸ਼ ਨੂੰ ਦੇਸ਼ ਵਿਰੋਧੀ ਵੱਖਵਾਦੀ ਤਾਕਤਾਂ ਦਾ ਸੰਘਰਸ਼ ਕਹਿਣ ਦੀ ਬਿਆਨਬਾਜ਼ੀ ਦਾ ਸਖਤ ਨੋਟਿਸ ਲੈਂਦਿਆਂ ਸੰਯੁਕਤ ਕਿਸਾਨ ਮੋਰਚਾ ਨੇ ਕਿਹਾ ਕਿ ਦੇਸ਼ ਦੇ ਕਿਸਾਨਾਂ ਨਾਲ ਕੀਤੇ ਵਿਸ਼ਵਾਸਘਾਤ ਕਾਰਨ ਭਾਜਪਾ ਵਿਰੁੱਧ ਸਖਤ ਰੋਹ ਕਾਰਨ ਆਰ ਐਸ ਐਸ, ਭਾਜਪਾ ਦੀ ਚਮੜੀ ਬਚਾਉਣ ਖਾਤਰ ਲੋਕਾਂ ਵਿੱਚ ਵੰਡੀਆਂ ਪਾਉਣ ਦੀ ਆਪਣੀ ਪੁਰਾਣੀ ਨੀਤੀ ਤੇ ਉਤਾਰ ਹੋ ਗਈ ਹੈ। ਸੰਯੁਕਤ ਕਿਸਾਨ ਮੋਰਚਾ ਨੇ ਕਿਸਾਨੀ ਸੰਘਰਸ਼ ਨੂੰ ਬਦਨਾਮ ਕਰਨ ਲਈ ਕੀਤੀ ਜਾ ਰਹੀ ਅਜਿਹੀ ਬਿਆਨਬਾਜ਼ੀ ਲਈ ਆਰ ਐਸ ਐਸ ਨੂੰ ਬਾਜ ਆਉਣ ਦੀ ਚਿਤਾਵਨੀ ਦਿੱਤੀ ਐਸਕੇਐਮ ਵੱਲੋਂ ਸ਼ਹੀਦ ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਦੇ ਸ਼ਹੀਦੀ ਦਿਵਸ 23 ਮਾਰਚ ਨੂੰ ਸਾਰੇ ਪੰਜਾਬ ਵਿੱਚ ਲੋਕਤੰਤਰ ਬਚਾ�" ਦਿਵਸ ਵਜੋਂ ਪਰੇ ਜੋਸ਼ ਖਰੋਸ਼ ਨਾਲ ਮਨਾਏ ਜਾਣ ਦਾ ਫੈਸਲਾ ਕੀਤਾ ਗਿਆ। ਮੀਟਿੰਗ ਨੇ ਸਰਬਸੰਮਤੀ ਨਾਲ ਕਿਹਾ ਕਿ ਸ਼ਹੀਦਾਂ ਵੱਲੋਂ ਲਾਇਆ 'ਇਨਕਲਾਬ- ਜਿੰਦਾਬਾਦ' ਅਤੇ 'ਸਾਮਰਾਜਵਾਦ- ਮੁਰਦਾਬਾਦ' ਦਾ ਨਾਹਰਾ ਅੱਜ ਵੀ ਉਸ ਸਮੇਂ ਜਿੰਨੀ ਹੀ ਮਹੱਤਤਾ ਰੱਖਦਾ ਹੈ।
ਅੱਜ ਹੁਕਮਰਾਨਾਂ ਵਲੋਂ ਸੰਸਾਰ ਵਪਾਰ ਸੰਸਥਾ ਅਤੇ ਹੋਰ ਸਾਮਰਾਜੀ ਸੰਸਥਾਵਾਂ ਰਾਹੀਂ ਭਾਰਤ ਦੇ ਖੇਤੀ ਖੇਤਰ ਨੂੰ ਕਾਰਪੋਰੇਟ ਦੇ ਹਵਾਲੇ ਕਰਨਾ ਚਾਹੁੰਦੀਆਂ ਹਨ। ਇਸ ਲਈ ਕਿਸਾਨਾਂ ਮਜ਼ਦੂਰਾਂ ਅਤੇ ਹੋਰ ਕਿਰਤੀ ਲੋਕਾਂ ਨੂੰ ਆਪਣੇ ਘੋਲ ਸਾਮਰਾਜੀ ਸੰਸਥਾਵਾਂ ਖਿਲਾਫ ਸੇਧਤ ਕਰਨ ਦੀ ਲੋੜ ਹੈ। ਇਸ ਕਾਰਜ ਲਈ ਸ਼ਹੀਦ ਭਗਤ ਸਿੰਘ ਅਤੇ ਉਹਨਾਂ ਦੇ ਸਾਥੀਆਂ ਦੇ ਵਿਚਾਰ ਭਾਰਤ ਦੀ ਕਿਸਾਨੀ ਲਹਿਰ ਵਾਸਤੇ ਚਾਨਣ ਮੁਨਾਰਾ ਹਨ ਭਾਜਪਾ ਵੱਲੋਂ ਕੀਤੇ ਸਭ ਤੋਂ ਵੱਡੇ ਭ੍ਰਿਸ਼ਟਾਚਾਰ, ਚੋਣ ਬਾਂਡ ਘੁਟਾਲੇ ਲਈ ਐਸਕੇਐਮ ਨੇ ਭਾਜਪਾ ਨੂੰ ਕਟਹਿਰੇ ਵਿੱਚ ਖੜਾ ਕੀਤਾ।
ਅੱਜ ਦੀ ਮੀਟਿੰਗ ਵਿੱਚ ਪ੍ਰਧਾਨਗੀ ਮੰਡਲ ਤੋਂ ਇਲਾਵ ਹਰਿੰਦਰ ਸਿੰਘ ਲੱਖੋਵਾਲ, ਸੁਖਦੇਵ ਸਿੰਘ ਅਰਾਈਆਂਵਾਲਾ, ਮੁਕੇਸ਼ ਚੰਦਰ, ਸੁੱਖ ਗਿੱਲ ਮੋਗਾ, ਗੁਰਮੀਤ ਸਿੰਘ ਮਹਿਮਾ, ਅੰਗਰੇਜ ਸਿੰਘ ਮੁਹਾਲੀ, ਬਿੰਦਰ ਸਿੰਘ ਗੋਲੇਵਾਲਾ, ਲਖਵੀਰ ਸਿੰਘ ਨਿਜ਼ਾਮਪੁਰ, ਰੁਲਦੂ ਸਿੰਘ ਮਾਨਸਾ, ਬਲਦੇਵ ਸਿੰਘ ਲਤਾਲਾ, ਮਲੂਕ ਸਿੰਘ ਹੀਰਕੇ, ਹਰਦੇਵ ਸਿੰਘ ਸੰਧੂ, ਬਲਵਿੰਦਰ ਸਿੰਘ ਰਾਜੂ �"ਲਖ, ਬੂਟਾ ਸਿੰਘ ਬੁਰਜ ਗਿੱਲ, ਰਾਮਿੰਦਰ ਸਿੰਘ ਪਟਿਆਲਾ,ਨਿਰਵੈਲ ਸਿੰਘ ਡਾਲੇਕੇ,ਅਵਤਾਰ ਸਿੰਘ ਮੇਹਲੋਂ, ਜਤਿੰਦਰਪਾਲ ਜਿੰਦੂ,ਪ੍ਰੀਤਮ ਸਿੰਘ ਰੋਪੜ, ਆਈ ਐਸ ਗੁਲਾਟੀ ਅਤੇ ਹਰਬੰਸ ਸਿੰਘ ਸੰਘਾ ਸ਼ਾਮਲ ਸਨ।