2023 ਬੈਚ ਦੀ ਆਈਏਐਸ ਅਧਿਕਾਰੀ ਕ੍ਰਿਤਿਕਾ ਗੋਇਲ ਨੇ ਸਹਾਇਕ ਕਮਿਸ਼ਨਰ (ਟ੍ਰੇਨਿੰਗ ਅਧੀਨ) ਵਜੋਂ ਕੀਤਾ ਜੁਆਇਨ.

 

 ਲੁਧਿਆਣਾ, 9 ਅਪ੍ਰੈਲ (ਕੁਨਾਲ ਜੇਤਲੀ) - 2023 ਬੈਚ ਦੀ ਭਾਰਤੀ ਪ੍ਰਸ਼ਾਸਨਿਕ ਸੇਵਾ (IAS) ਅਧਿਕਾਰੀ ਕ੍ਰਿਤਿਕਾ ਗੋਇਲ ਨੇ ਮੰਗਲਵਾਰ ਨੂੰ ਲੁਧਿਆਣਾ ਵਿੱਚ ਸਹਾਇਕ ਕਮਿਸ਼ਨਰ (UT) ਵਜੋਂ ਜੁਆਇਨ ਕੀਤਾ।

 ਅਹੁਦਾ ਸੰਭਾਲਣ ਤੋਂ ਬਾਅਦ ਗੋਇਲ ਨੇ ਆਮ ਜਨਤਾ ਦੇ ਮਸਲੇ ਹੱਲ ਕਰਨ ਨੂੰ ਪਹਿਲ ਦਿੱਤੀ ਅਤੇ ਕਿਹਾ ਕਿ ਹਰ ਸ਼ਿਕਾਇਤ ਦਾ ਨਿਸ਼ਚਿਤ ਸਮਾਂ ਸੀਮਾ ਅੰਦਰ ਨਿਪਟਾਰਾ ਕੀਤਾ ਜਾਵੇਗਾ।  ਉਨ੍ਹਾਂ ਕਿਹਾ ਕਿ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਦੀ ਰਹਿਨੁਮਾਈ ਹੇਠ ਚੱਲ ਰਹੀਆਂ ਲੋਕ ਸਭਾ ਚੋਣਾਂ ਵਿੱਚ 70 ਫੀਸਦੀ ਤੋਂ ਵੱਧ ਪੋਲਿੰਗ ਦਾ ਟੀਚਾ ਹਾਸਲ ਕਰਨ ਲਈ ਪੁਰਜ਼ੋਰ ਯਤਨ ਕੀਤੇ ਜਾਣਗੇ।

 ਨੌਜਵਾਨ ਅਧਿਕਾਰੀ ਦਾ ਸੁਆਗਤ ਕਰਦਿਆਂ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਗੋਇਲ ਦੇ ਚੰਗੇ ਕਰੀਅਰ ਅਤੇ ਉਜਵਲ ਭਵਿੱਖ ਦੀ ਕਾਮਨਾ ਕਰਦਿਆਂ ਉਸ ਨੂੰ ਪੂਰੇ ਉਤਸ਼ਾਹ ਅਤੇ ਲਗਨ ਨਾਲ ਸਮਾਜ ਦੀ ਸੇਵਾ ਕਰਨ ਲਈ ਕਿਹਾ।