*ਭਾਰਤ ਰਤਨ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਜੀ ਦਾ 134 ਵਾਂ ਜਨਮਦਿਨ ਸ਼ਰਧਾ ਸਹਿਤ ਮਨਾਇਆ*.

 

ਲੁਧਿਆਣਾ (ਇੰਦਰਜੀਤ)- ਵੱਖ ਵੱਖ ਰਾਜਨੀਤਿਕ ਪਾਰਟੀਆਂ ਵੱਲੋਂ ਅੱਜ ਭਾਰਤ ਰਤਨ ਬਾਵਾ ਸਾਹਿਬ ਡਾ. ਭੀਮ ਰਾ�" ਅੰਬੇਡਕਰ ਦਾ 134 ਵਾਂ ਜਨਮਦਿਨ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ।ਅੱਜ ਜਿਲ੍ਹਾ ਕਾਂਗਰਸ ਕਮੇਟੀ (ਸ਼ਹਿਰੀ) ਲੁਧਿਆਣਾ ਵੱਲੋਂ ਸਾਬਕਾ ਮੰਤਰੀ ਪੰਜਾਬ ਸ੍ਰੀ ਭਾਰਤ ਭੂਸ਼ਣ ਆਸ਼ੂ,ਸੰਜੇ ਤਲਵਾੜ (ਸਾਬਕਾ ਵਿਧਾਇਕ) ਪ੍ਰਧਾਨ ਜਿਲ੍ਹਾ ਕਾਂਗਰਸ ਕਮੇਟੀ (ਸ਼ਹਿਰੀ), ਈਸ਼ਵਰਜੋਤ ਸਿੰਘ ਚੀਮਾ ਆਦਿ ਆਗੂਆਂ ਦੀ ਅਗਵਾਈ ਹੇਠ ਡਾ. ਬੀ ਆਰ ਅੰਬੇਡਕਰ ਚੌਕ ਜਲੰਧਰ ਬਾਈਪਾਸ ਵਿਖੇ ਮਨਾਇਆ ਗਿਆ। 

ਇਸ ਮੌਕੇ ਤੇ ਭਾਰਤ ਰਤਨ ਬਾਵਾ ਸਾਹਿਬ ਡਾ. ਭੀਮ ਰਾ�" ਅੰਬੇਡਕਰ ਜੀ ਦੇ ਬੁੱਤ ਉੱਪਰ ਫੁੱਲਾਂ ਦੀਆਂ ਮਾਲਾਵਾਂ ਚੜਾਕੇ ਉਨ੍ਹਾਂ ਨੂੰ ਸ਼ਰਧਾ ਦੇ ਫੁੱਲ ਭੇਟ ਕਰਦੇ ਹੋਏ ਨਮਨ ਕੀਤਾ ਗਿਆ ਅਤੇ ਲੱਡੂ ਵੰਡੇ ਗਏ। 

ਉਨ੍ਹਾਂ ਦੇ ਜੀਵਨ ਤੇ ਚਾਨਣਾ ਪਾਉਂਦੇ ਹੋਏ ਸ੍ਰੀ ਆਸ਼ੂ ਅਤੇ ਸੰਜੇ ਤਲਵਾੜ (ਸਾਬਕਾ ਵਿਧਾਇਕ) ਪ੍ਰਧਾਨ ਜਿਲ੍ਹਾ ਕਾਂਗਰਸ ਕਮੇਟੀ (ਸ਼ਹਿਰੀ) ਨੇ ਦੱਸਿਆ ਕਿ ਬਾਵਾ ਸਾਹਿਬ ਜੀ ਨੇ ਆਪਣਾ ਪੂਰਾ ਜੀਵਨ ਰਾਸ਼ਟਰ ਅਤੇ ਸਮਾਜ ਨੂੰ ਸਮਰਪਿਤ ਕਰ ਦਿੱਤਾ। ਬਾਵਾ ਸਾਹਿਬ ਦਾ ਜਨਮਦਿਨ ਸਿਰਫ ਭਾਰਤ ਦੇਸ਼ ਵਿੱਚ ਹੀ ਨਹੀ ਮਨਾਇਆ ਜਾਂਦਾ, ਸਗੋਂ ਇਹ ਦਿਨ ਭਾਰਤ ਦੇਸ਼ ਤੋਂ ਬਾਹਰ ਵੀ ਦੂਸਰੇ ਦੇਸ਼ਾਂ ਵਿੱਚ ਬੜੇ ਪਿਆਰ ਅਤੇ ਉਤਸਾਹ ਨਾਲ ਮਨਾਇਆ ਜਾਂਦਾ ਹੈ । ਬਾਵਾ ਸਾਹਿਬ ਨੇ ਆਪਣਾ ਸਾਰਾ ਜੀਵਨ ਗਰੀਬ ਅਤੇ ਪਿਛੜੇ ਵਰਗ ਦੇ ਲੋਕਾਂ ਦੀ ਸੇਵਾ ਵਿੱਚ ਸਮਰਪਿਤ ਕੀਤਾ ਅਤੇ ਦਲਿਤਾਂ ਨਾਲ ਸਮਾਜ ਵਿੱਚ ਹੁੰਦੇ ਸਮਾਜਿਕ ਭੇਦ-ਭਾਵ ਨੂੰ ਦੂਰ ਕਰਨ ਲਈ ਇੱਕ ਅੰਦੋਲਨ ਵੀ ਚਲਾਇਆ ਸੀ। ਬਾਵਾ ਸਾਹਿਬ ਇੱਕ ਅਰਥਸ਼ਾਸਤਰੀ, ਸਮਾਜ ਸੁਧਾਰਕ ਅਤੇ ਬੇਹਤਰ ਸਮਾਜ ਸੇਵਕ ਸਨ। ਉਨ੍ਹਾਂ ਨੂੰ ਭਾਰਤ ਦੇ ਸੰਵਿਧਾਨ ਨਿਰਮਾਤਾਵਾਂ ਵਿੱਚੋ ਇੱਕ ਅਤੇ ਸੰਵਿਧਾਨ ਦੇ ਪਿਤਾਮਾ ਕਹਾਉਣ ਦਾ ਮਾਨ ਪ੍ਰਾਪਤ ਹੋਇਆ ਸੀ। ਉਨ੍ਹਾਂ ਨੇ ਹਮੇਸ਼ਾ ਮਜਦੂਰਾਂ, ਮਹਿਲਾਵਾਂ ਅਤੇ ਕਿਸਾਨਾਂ ਦੇ ਅਧਿਕਾਰਾਂ ਦਾ ਸਮਰਥਣ ਕਰਦੇ ਹੋਏ ਭੇਦ-ਭਾਵ ਨੂੰ ਮਿਟਾਉਣ, ਆਮ ਨਾਗਰਿਕ ਦੀ ਰੱਖਿਆ ਕਰਨ ਅਤੇ ਸੰਵਿਧਾਨ ਲਿਖਣ ਵਿੱਚ ਆਪਣਾ ਸਾਰਾ ਜੀਵਨ ਲਗਾਇਆ ਸੀ। ਪਰ ਭਾਰਤ ਵਾਸੀ ਬਾਵਾ ਸਾਹਿਬ ਦੀ ਸੋਚ ਤੇ ਪਹਿਰਾ ਦਿੰਦੇ ਹੋਏ ਦੇਸ਼ ਵਿੱਚ ਜਾਤੀ ਅਤੇ ਧਰਮ ਦੇ ਨਾਮ ਤੇ ਲੋਕਾਂ ਨੂੰ ਵੰਡਣ ਵਾਲੀਆਂ ਦੇਸ਼ ਵਿਰੋਧੀ ਤਾਕਤਾਂ ਵੱਲੋਂ ਕੀਤੀਆਂ ਜਾਣ ਵਾਲੀਆਂ ਕੋਸ਼ਿਸ਼ਾਂ ਨੂੰ ਕਾਮਯਾਬ ਨਹੀ ਹੋਣ ਦੇਣਗੇ। 

ਇਸ ਮੌਕੇ ਤੇ ਕਾਂਗਰਸ ਪਾਰਟੀ ਦੀ ਸੀਨੀਅਰ ਲੀਡਰਸ਼ਿਪ, ਕਾਂਗਰਸ ਪਾਰਟੀ ਦੇ ਅਹੁਦੇਦਾਰਾਂ ਅਤੇ ਵਰਕਰਾਂ ਨੇ ਵੱਡੀ ਗਿਣਤੀ ਵਿੱਚ ਪਹੁੰਚ ਕੇ ਬਾਵਾ ਸਾਹਿਬ ਜੀ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ। 

ਭਾਜਪਾ ਜਿਲ੍ਹਾ ਪ੍ਰਧਾਨ ਰਜਨੀਸ਼ ਧੀਮਾਨ ਦੀ ਅਗਵਾਈ ਹੇਠ ਬਾਬਾ ਸਾਹਿਬ ਡਾਕਟਰ ਭੀਮ ਰਾ�" ਅੰਬੇਡਕਰ ਦੇ ਮਨਾਏ ਗਏ ਜਨਮ ਦਿਵਸ ਮੌਕੇ ਲੋਕ ਸਭਾ ਲੁਧਿਆਣਾ ਸੀਟ ਤੋਂ ਭਾਜਪਾ ਦੇ ਉਮੀਦਵਾਰ ਰਵਨੀਤ ਸਿੰਘ ਬਿੱਟੂ, ਪਰਵੀਨ ਬਾਂਸਲ, ਜਤਿੰਦਰ ਮਿੱਤਲ, ਜੀਵਨ ਧਵਨ ਆਦਿ ਵੀ ਹਾਜ਼ਰ ਸਨ।

ਆਮ ਆਦਮੀ ਪਾਰਟੀ ਦੇ ਵਿਧਾਇਕ ਦਲਜੀਤ ਸਿੰਘ ਭੋਲਾ ਗਰੇਵਾਲ ਨੇ ਵੀ ਆਪਣੇ ਸਾਥੀਆਂ ਸਮੇਤ ਬਾਬਾ ਸਾਹਿਬ ਦੇ ਬੁੱਤ ਤੇ ਫੁੱਲ ਮਲਾਵਾਂ ਅਰਪਿਤ ਕਰਕੇ ਸ਼ਰਧਾ ਸੁਮਨ ਅਰਪਿਤ ਕੀਤੇ।