ਕਿਸਾਨਾਂ ਨੂੰ ਝੋਨੇ ਦੀ ਸਿੱਧੀ ਬਿਜਾਈ ਲਈ ਜਾਗਰੂਕ ਕਰਨ ਵਾਸਤੇ 'ਵਰਟੀਵਰ' ਨੇ 'ਪ੍ਰਾਣਾ ਪ੍ਰੋਜੈਕਟ' ਤਹਿਤ ਕੱਢੀ ਸਾਈਕਲ ਰੈਲੀ.
ਲੁਧਿਆਣਾ (ਕੁਨਾਲ ਜੇਤਲੀ) - ਟੀ ਐਨ ਸੀ ਦੇ ਪ੍ਰੋਜੈਕਟ 'ਪ੍ਰਾਣਾ' ਦੇ ਤਹਿਤ ਅੱਜ ਲੁਧਿਆਣਾ ਵਿਖੇ ਵਰਟੀਵਰ ਵੱਲੋਂ ਐਮ ਵੀ ਐਸ ਦੇ ਨਾਲ ਮਿਲ ਕੇ ਕਿਸਾਨਾਂ ਨੂੰ ਝੋਨੇ ਦੀ ਸਿੱਧੀ ਬਿਜਾਈ ਕਰਨ ਲਈ, ਪਰਾਲੀ ਨੂੰ ਮਿੱਟੀ ਵਿੱਚ ਮਿਲਾ ਕੇ ਵਾਹੀ ਕਰਨ ਸੰਬੰਧੀ ਜਾਗਰੂਕ ਕਰਨ ਲਈ ਡੀਸੀ ਕੰਪਲੈਕਸ ਲੁਧਿਆਣਾ ਤੋਂ ਪੋਹੀੜ ਤੱਕ ਸਾਈਕਲ ਰੈਲੀ ਕੱਢੀ ਗਈ।
ਇਸ ਰੈਲੀ ਵਿੱਚ ਤਕਰੀਬਨ 50 ਸਾਈਕਲ ਸਵਾਰਾਂ ਨੇ ਭਾਗ ਲਿਆ। ਏ.ਡੀ.ਸੀ.ਮੇਜਰ ਅਮਿਤ ਸਰੀਨ , ਏ.ਸੀ.ਪੀ. ਗੁਰਪ੍ਰੀਤ ਸਿੰਘ ਨੇ ਇਸ ਸਾਈਕਲ ਜਾਗਰੂਕਤਾ ਰੈਲੀ ਵਿੱਚ ਭਾਗ ਲੈਣ ਵਾਲੇ ਹਰ ਸਾਈਕਲਿਸਟ ਨੂੰ ਉਤਸ਼ਾਹਿਤ ਕਰਨ ਲਈ ਇੱਕ ਕਾਲ ਨੋਟ ਦਿੱਤਾ ਅਤੇ ਮਾਨਵ ਵਿਕਾਸ ਸੰਸਥਾਨ (ਐਨ.ਜੀ.ਓ.) ਨੂੰ ਸਮਰਥਨ ਦੇਣ ਦਾ ਭਰੋਸਾ ਦਿੱਤਾ।
ਮਾਨਵ ਵਿਕਾਸ ਸੰਸਥਾ (ਐਮ ਵੀ ਐਸ) ਦੇ ਜ਼ਿਲ੍ਹਾ ਕੋਆਰਡੀਨੇਟਰ ਸਤਪਾਲ ਸਿੰਘ ਬਰਾੜ ਨੇ ਕਿਹਾ ਕਿ ਸਾਨੂੰ ਪਾਣੀ ਦੀ ਵਰਤੋਂ ਕਰਦੇ ਸਮੇਂ ਸਾਵਧਾਨ ਰਹਿਣਾ ਚਾਹੀਦਾ ਹੈ ਅਤੇ ਖੇਤੀਬਾੜੀ ਵਿੱਚ ਪਾਣੀ ਬਚਾਉਣ ਦੇ ਉਪਾਅ ਅਪਨਾਉਣੇ ਚਾਹੀਦੇ ਹਨ ਟੀਮ ਦੇ ਨਾਲ ਸਾਈਕਲ ਭਾਗੀਦਾਰੀ ਵਿੱਚ ਸ਼ਾਮਿਲ ਹੋ ਕੇ ਵਰਟੀਵਰ ਦੇ ਡਾਇਰੈਕਟਰ ਛਾਇਆ ਭਾਂਤੀ ਨੇ ਕਿਹਾ ਕਿ ਸਾਈਕਲ ਰੈਲੀ ਦੁਆਰਾ ਪੰਜਾਬ ਵਿੱਚ ਮਿੱਟੀ ਦੀ ਉਪਜਾਊ ਸ਼ਕਤੀ ਨੂੰ ਵਧਾਉਣ ਲਈ ਅਤੇ ਝੋਨੇ ਦੀ ਸਿੱਧੀ ਬਿਜਾਈ ਨੂੰ ਅਪਨਾਉਣ ਲਈ ਜਾਗਰੂਕ ਕਰਨ ਵਿੱਚ ਬਹੁਤ ਹੀ ਉਤਸ਼ਾਹ ਮਿਲਿਆ ਹੈ।
ਪ੍ਰਾਣਾ ਸਾਈਕਲ ਰੈਲੀਆਂ ਦੁਆਰਾ ਵੱਖ-ਵੱਖ ਸਮੂਹਾਂ ਨੂੰ ਪੰਜਾਬ ਦੇ ਭਵਿੱਖ ਲਈ ਮਿੱਟੀ ਨੂੰ ਮੁੜ ਜੀਵਿਤ ਕਰਨ ਦੀ ਲੋੜ ਵਿੱਚ ਯੋਗਦਾਨ ਪਾਉਣ ਲਈ ਇਕੱਠੇ ਹੋਣ ਦਾ ਮੌਕਾ ਪ੍ਰਦਾਨ ਕਰ ਰਹੀਆਂ ਹਨ।
ਵਰਟੀਵਰ ਦੇ ਸੰਚਾਰ ਮੈਨੇਜਰ ਜਸਦੀਪ ਕੌਰ ਨੇ ਕਿਹਾ ਕਿ ਅਸੀਂ ਸਾਰੇ ਸਾਈਕਲ ਭਾਗੀਦਾਰਾਂ ਅਤੇ ਮਾਨਵ ਵਿਕਾਸ ਸੰਸਥਾ ਦਾ ਰੈਲੀ ਦੀ ਸਫਲਤਾ ਵਿੱਚ ਦਿਲੋਂ ਧੰਨਵਾਦ ਕਰਦੇ ਹਾਂ।
ਮਾਨਵ ਵਿਕਾਸ ਸੰਸਥਾ (ਐਮ ਵੀ ਐਸ) ਦੇ ਸੰਚਾਰ ਮੈਨੇਜਰ ਅਨੀਕੇਤ ਨੇ ਕਿਹਾ ਕਿ ਕਿਸਾਨਾਂ ਨੂੰ ਖੇਤੀਬਾੜੀ ਸੰਬੰਧੀ ਮਿੱਟੀ, ਪਾਣੀ ਅਤੇ ਝੋਨੇ ਦੀ ਸਿੱਧੀ ਬਿਜਾਈ ਨੂੰ ਅਪਨਾਉਣ ਲਈ ਜਾਗਰੂਕ ਕਰਨ ਲਈ ਇਕ ਵਧੀਆ ਤਰੀਕੇ ਨਾਲ ਕੰਮ ਕੀਤਾ।
ਰੈਲੀ ਦੇ ਅਖੀਰ ਵਿੱਚ ਸਾਰੇ ਭਾਗੀਦਾਰਾਂ ਨੂੰ ਸਰਟੀਫਿਕੇਟ ਵੰਡੇ ਗਏ ਅਤੇ ਭਵਿੱਖ ਵਿੱਚ ਅਜਿਹੇ ਸਮਾਗਮਾਂ ਨੂੰ ਲੁਧਿਆਣਾ ਵਿੱਚ ਵੱਡੇ ਪੱਧਰ ’ਤੇ ਆਯੋਜਿਤ ਕਰਨ ਬਾਰੇ ਵਿਚਾਰ ਵਟਾਂਦਰੇ ਨਾਲ ਰੈਲੀ ਸਮਾਪਤ ਹੋਈ।