ਹਲਕਾ ਆਤਮ ਨਗਰ ਅਧੀਨ ਮਨਜੀਤ ਪਾਰਕ 'ਚ ਘੱਟ ਵੋਟਰ ਟਰਨਆਊਟ ਏਰੀਏ ਦੇ ਵੋਟਰਾਂ ਨੂੰ ਕੀਤਾ ਜਾਗਰੂਕ.

ਲੁਧਿਆਣਾ, 16 ਮਈ (ਕੁਨਾਲ ਜੇਤਲੀ) - ਸਵੀਪ ਟੀਮ ਵੱਲੋਂ ਹਲਕਾ 062-ਆਤਮ ਨਗਰ ਅਧੀਨ ਮਨਜੀਤ ਪਾਰਕ ਵਿਖੇ ਘੱਟ ਵੋਟਰ ਟਰਨਆਊਟ ਏਰੀਏ ਦੇ ਵੋਟਰਾਂ ਨੂੰ ਨਿੱਜੀ ਤੌਰ 'ਤੇ ਰਾਬਤਾ ਕਰਦਿਆਂ ਬਿਨ੍ਹਾਂ ਕਿਸੇ ਲਾਲਚ, ਡਰ ਅਤੇ ਪ੍ਰਭਾਵ ਹੇਠ ਆਏ ਆਪਣੇ ਵੋਟ ਦੇ ਅਧਿਕਾਰ ਦੀ ਵਰਤੋਂ ਕਰਨ ਲਈ ਪ੍ਰੇਰਿਤ ਕੀਤਾ ਗਿਆ।


ਜ਼ਿਕਰਯੋਗ ਹੈ ਕਿ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫਸਰ ਸਾਕਸ਼ੀ ਸਾਹਨੀ ਵੱਲੋਂ ਜਾਰੀ ਦਿਸ਼ਾ ਨਿਰਦੇਸ਼ਾਂ ਤਹਿਤ ਹਲਕਾ 062-ਆਤਮ ਨਗਰ ਵਿਖੇ ਸਵੀਪ ਪ੍ਰੋਗਰਾਮ ਤਹਿਤ ਜਾਗਰੂਕਤਾ ਗਤੀਵਿਧੀਆਂ ਲਗਾਤਾਰ ਜਾਰੀ ਹਨ।


ਸਵੀਪ ਨੋਡਲ ਅਫ਼ਸਰ ਬਲਵੰਤ ਸਿੰਘ ਅਤੇ ਕੋ-ਨੋਡਲ ਅਫ਼ਸਰ ਰਜਿੰਦਰ ਸਿੰਘ ਅਤੇ ਉਨ੍ਹਾਂ ਦੀ ਟੀਮ ਨੇ ਵਨੀਤ ਕੁਮਾਰ ਸੁਪਰਵਾਈਜ਼ਰ ਦੀ ਅਗਵਾਈ ਹੇਠ ਮਨਜੀਤ ਪਾਰਕ ਵਿੱਚ ਘੱਟ ਵੋਟਰ ਟਰਨਆਊਟ ਏਰੀਏ ਦੇ ਵੋਟਰਾਂ ਨੂੰ ਨਿੱਜੀ ਤੌਰ 'ਤੇ ਮਿਲਕੇ ਆਪਣੀ ਵੋਟ ਦੇ ਅਧਿਕਾਰ ਦੀ ਵਰਤੋਂ ਕਰਨ ਦਾ ਸੁਨੇਹਾ ਦਿੱਤਾ।


ਜ਼ਿਲ੍ਹਾ ਚੋਣ ਅਫ਼ਸਰ ਸਾਕਸ਼ੀ ਸਾਹਨੀ ਨੇ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਜ਼ਿਲ੍ਹੇ ਵਿੱਚ ਆਜ਼ਾਦ, ਨਿਰਪੱਖ ਅਤੇ ਪਾਰਦਰਸ਼ੀ ਚੋਣਾਂ ਕਰਵਾਉਣ ਲਈ ਵਚਨਬੱਧ ਹੈ। ਉਨ੍ਹਾਂ ਅੱਗੇ ਕਿਹਾ ਕਿ ਪੋਲਿੰਗ ਵਾਲੇ ਦਿਨ (1 ਜੂਨ) ਨੂੰ ਪੋਲਿੰਗ ਸਟੇਸ਼ਨਾਂ 'ਤੇ ਵੋਟਰਾਂ ਦੀ ਸਹੂਲਤ ਲਈ ਹਰ ਸੰਭਵ ਯਤਨ ਕੀਤੇ ਜਾ ਰਹੇ ਹਨ।