ਲੁਧਿਆਣਾ ਇੰਡਸਟਰੀਜ਼ ਵਿੱਚ ਚੋਣ ਪ੍ਰਚਾਰ ਦੌਰਾਨ ਜੀਪੀ ਦੇ ਨਾਲ ਰਹੇ ਅਰੋੜਾ.

 

ਲੁਧਿਆਣਾ, 30 ਮਈ (ਕੁਨਾਲ ਜੇਤਲੀ) : ਲੁਧਿਆਣਾ ਤੋਂ ਸੰਸਦ ਮੈਂਬਰ (ਰਾਜ ਸਭਾ) ਸੰਜੀਵ ਅਰੋੜਾ ਵੀਰਵਾਰ ਨੂੰ ਫ਼ਤਹਿਗੜ੍ਹ ਸਾਹਿਬ ਲੋਕ ਸਭਾ ਹਲਕੇ ਤੋਂ ‘ਆਪ’ ਉਮੀਦਵਾਰ ਗੁਰਪ੍ਰੀਤ ਸਿੰਘ ਜੀਪੀ ਦੇ ਨਾਲ ਚੋਣ ਪ੍ਰਚਾਰ ਦੌਰਾਨ ਮੌਜੂਦ ਸਨ।



ਉਨ੍ਹਾਂ ਲੁਧਿਆਣਾ ਜ਼ਿਲ੍ਹੇ ਦੀਆਂ ਤਿੰਨ ਸਨਅਤੀ ਇਕਾਈਆਂ ਦਾ ਦੌਰਾ ਕੀਤਾ, ਜਿਨ੍ਹਾਂ ਵਿੱਚ  ਅਰੀਸੁਦਾਨਾ ਇੰਡਸਟਰੀਜ਼ ਲਿਮਟਿਡ, ਦੀਪਕ ਫਾਸਟਨਰਜ਼ ਲਿਮਟਿਡ ਅਤੇ ਗੰਗਾ ਐਕਰੋਵੂਲਜ਼ ਲਿਮਟਿਡ ਸ਼ਾਮਲ ਹਨ, ਜੋ ਕਿ ਫਤਿਹਗੜ੍ਹ ਸਾਹਿਬ ਲੋਕ ਸਭਾ ਹਲਕੇ ਵਿੱਚ ਪੈਂਦੀਆਂ ਹਨ।



ਗੁਰਪ੍ਰੀਤ ਸਿੰਘ ਜੀਪੀ ਅਤੇ ਐਮਪੀ ਸੰਜੀਵ ਅਰੋੜਾ ਦਾ ਅਰੀਸੁਦਾਨਾ ਇੰਡਸਟਰੀਜ਼ ਲਿਮਟਿਡ ਦੇ ਸੀਐਮਡੀ ਗਗਨ ਖੰਨਾ ਅਤੇ ਕਾਰਜਕਾਰੀ ਡਾਇਰੈਕਟਰ ਸਿਧਾਰਥ ਖੰਨਾ, ਦੀਪਕ ਫਾਸਟਨਰਜ਼ ਲਿਮਟਿਡ ਦੇ ਸੰਜੀਵ ਕਾਲੜਾ ਅਤੇ ਗੰਗਾ ਐਕਰੋਵੂਲਜ਼ ਲਿਮਟਿਡ ਦੇ ਪ੍ਰੈਸੀਡੈਂਟ ਅਮਿਤ ਥਾਪਰ ਵੱਲੋਂ ਨਿੱਘਾ ਸਵਾਗਤ ਕੀਤਾ ਗਿਆ।



ਗੁਰਪ੍ਰੀਤ ਸਿੰਘ ਜੀਪੀ ਨੇ ਉਦਯੋਗਿਕ ਇਕਾਈਆਂ ਵਿੱਚ ਉਦਯੋਗਿਕ ਕਾਮਿਆਂ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਨੂੰ ਵੋਟ ਪਾਉਣ ਦੀ ਅਪੀਲ ਕੀਤੀ। ਉਨ੍ਹਾਂ ਆਪਣੀ ਪਾਰਟੀ ਵੱਲੋਂ ਸੂਬੇ ਵਿੱਚ ਪਿਛਲੇ ਦੋ ਸਾਲਾਂ ਦੌਰਾਨ ਕੀਤੇ ਵਿਕਾਸ ਕਾਰਜਾਂ ਬਾਰੇ ਚਾਨਣਾ ਪਾਇਆ। ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਪਾਰਟੀ ਸੂਬੇ ਦੇ ਲੋਕਾਂ ਲਈ ਕੰਮ ਕਰਨ ਲਈ ਵਚਨਬੱਧ ਹੈ ਅਤੇ ਸੱਤਾ 'ਚ ਆਉਣ 'ਤੇ ਸੂਬੇ ਅਤੇ ਕੇਂਦਰ ਦੇ ਸਾਹਮਣੇ ਲੋਕ ਹਿੱਤ ਦੇ ਮੁੱਦੇ ਉਠਾਏਗੀ।



ਇਸ ਮੌਕੇ ਪਾਇਲ ਦੇ ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ ਵੀ ਮੌਜੂਦ ਸਨ।