ਅੱਜ ਲੁਧਿਆਣਾ ਵਾਸੀਆਂ ਨੇ ਭਾਜਪਾ ਦੇ ਹੱਕ ਵਿੱਚ ਵੋਟ ਪਾ ਕੇ ਭਗਵਾਨ ਸ਼੍ਰੀ ਰਾਮ ਦੇ ਮੰਦਰ ਦਾ ਕਰਜ਼ਾ ਉਤਾਰਿਆ : ਰਜਨੀਸ਼ ਧੀਮਾਨ.

 

ਲੁਧਿਆਣਾ (ਇੰਦਰਜੀਤ) -- ਲੋਕ ਸਭਾ ਚੋਣਾਂ ਦੇ ਸੱਤਵੇਂ ਅਤੇ ਆਖਰੀ ਪੜਾਅ ਦੀਆਂ ਅੱਜ ਲੁਧਿਆਣਾ ਵਿਖੇ ਸ਼ਾਂਤੀਪੂਰਵਕ ਢੰਗ ਨਾਲ ਹੋਈਆਂ ਚੋਣਾਂ ਲਈ ਵੋਟਰਾਂ ਅਤੇ ਵਰਕਰਾਂ ਦਾ ਤਹਿ ਦਿਲੋਂ ਧੰਨਵਾਦ ਕਰਦਿਆਂ ਜ਼ਿਲ੍ਹਾ ਭਾਜਪਾ ਪ੍ਰਧਾਨ ਰਜਨੀਸ਼ ਧੀਮਾਨ ਨੇ ਕਿਹਾ ਕਿ ਜਿਸ ਤਰ੍ਹਾਂ ਲੁਧਿਆਣਾ ਦੇ ਲੋਕਾਂ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੋਂ ਪ੍ਰਭਾਵਿਤ  ਹੋ ਕੇ ਅੱਜ ਭਾਜਪਾ ਨੂੰ ਵੋਟ ਪਾਈ ਇਸ ਤੋਂ ਲੱਗਦਾ ਹੈ ਕਿ ਭਾਜਪਾ ਦੇ ਲੋਕ ਸਭਾ ਉਮੀਦਵਾਰ ਰਵਨੀਤ ਸਿੰਘ ਬਿੱਟੂ ਵੱਡੇ ਫਰਕ ਨਾਲ ਜਿੱਤਣਗੇ।  ਰਜਨੀਸ਼ ਧੀਮਾਨ ਨੇ ਕਿਹਾ ਕਿ ਅੱਜ ਲੁਧਿਆਣਾ ਦੇ ਲੋਕਾਂ ਨੇ ਭਾਜਪਾ ਦੇ ਹੱਕ ਵਿੱਚ ਵੋਟਾਂ ਪਾ ਕੇ ਭਗਵਾਨ ਸ਼੍ਰੀ ਰਾਮ ਦੇ ਮੰਦਰ ਦਾ ਕਰਜ਼ਾ ਉਤਾਰ ਦਿੱਤਾ ਹੈ, ਉਨ੍ਹਾਂ ਕਿਹਾ ਕਿ ਭਾਜਪਾ ਵੱਲੋਂ ਲੁਧਿਆਣਾ ਵਾਸੀਆਂ ਨਾਲ ਜੋ ਵੀ ਵਾਅਦੇ ਕੀਤੇ ਗਏ ਹਨ,4 ਜੂਨ ਨੂੰ ਰਵਨੀਤ ਸਿੰਘ ਬਿੱਟੂ ਦੇ ਜਿੱਤਦੇ ਹੀ ਉਨ੍ਹਾਂ ਸਾਰੇ ਵਾਅਦਿਆਂ 'ਤੇ ਤੁਰੰਤ ਕੰਮ ਸ਼ੁਰੂ ਕਰ ਦਿੱਤਾ ਜਾਵੇਗਾ।ਉਹਨਾਂ ਇਕ ਵਾਰ ਫੇਰ ਲੁਧਿਆਣਾ ਦੀ ਜਨਤਾ ਦਾ ਮੁੜ  ਧੰਨਵਾਦ ਕੀਤਾ