ਭਾਰਤੀ ਕਿਸਾਨ ਯੂਨੀਅਨ ਰਜਿ.ਪੰਜਾਬ ( ਕਾਦੀਆਂ) ਦੀ ਮੀਟਿੰਗ .

 

ਲੁਧਿਆਣਾ (ਇੰਦਰਜੀਤ) - ਭਾਰਤੀ ਕਿਸਾਨ ਯੂਨੀਅਨ ਕਾਦੀਆਂ ਸੂਬਾ ਕਾਰਜਕਾਰਨੀ ਦੀ ਮਹੀਨਾਵਾਰ ਮੀਟਿੰਗ ਸੂਬਾ ਪ੍ਰਧਾਨ ਸ੍ਰ ਹਰਮੀਤ ਸਿੰਘ ਕਾਦੀਆਂ ਦੀ ਪ੍ਰਧਾਨਗੀ ਹੇਠ ਗੁਰਦੁਆਰਾ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਸਤ ਸੰਗ ਸਭਾ ( ਰਜਿ.) ਹਾਊਸਿੰਗ ਬੋਰਡ ਭਾਈ ਰਣਧੀਰ ਸਿੰਘ ਨਗਰ ਲੁਧਿਆਣਾ ਵਿਖੇ ਕੀਤੀ ਗਈ। ਮੀਟਿੰਗ ਦੌਰਾਨ ਸੂਬਾ ਪ੍ਰਧਾਨ ਸ੍ਰ ਹਰਮੀਤ ਸਿੰਘ ਕਾਦੀਆਂ ਨੇ ਐਲਾਨ ਕੀਤਾ ਕਿ ਕਿਸੇ ਖਾਸ ਮਜਬੂਰੀ ਕਾਰਨ ਜਿਵੇਂ ਬੀਬੀ ਕੁਲਵਿੰਦਰ ਕੌਰ ਨੂੰ ਥੱਪੜ ਮਾਰਨ ਦੀ ਘਟਨਾ ਚੋਂ ਗੁਜ਼ਰਨਾ ਪਿਆ। ਪਰੰਤੂ ਬੀ ਕੇ ਯੂ ਕਾਦੀਆਂ ਬੀਬੀ ਕੁਲਵਿੰਦਰ ਕੌਰ ਦੇ ਨਾਲ ਖੜੀ ਹੈ ਅਤੇ ਜਥੇਬੰਦੀ  ਬੀਬੀ ਨੂੰ ਹਰ ਕਿਸਮ ਦਾ ਸਹਿਯੋਗ ਦੇਵੇਗੀ। ਕਿਉਂਕਿ ਇਸ ਘਟਨਾ ਕਰਮ ਦੀ ਮੁੱਖ ਦੋਸ਼ੀ ਖੁਦ ਕੰਗਨਾ ਰਣੌਤ ਹੀ ਜ਼ਿੰਮੇਵਾਰ ਹੈ ਜਿਸ ਦੇ ਖਿਲਾਫ ਭੜਕਾਊ ਸ਼ਬਦਾਵਲੀ ਵਰਤਣ ਕਾਰਨ ਕਾਨੂੰਨੀ ਕਾਰਵਾਈ ਕੀਤੀ ਜਾਵੇ।

ਇੱਕ ਹੋਰ ਮਤੇ ਰਾਹੀਂ ਸਿੰਚਾਈ ਵਿਭਾਗ ਤੋਂ ਮੰਗ ਕੀਤੀ ਕਿ ਨਹਿਰੀ ਪਾਣੀ ਦੀ ਸਪਲਾਈ ਲਗਾਤਾਰ ਨਿਰਵਿਘਨ ਯਕੀਨੀ ਬਣਾਈ ਜਾਵੇ ਅਤੇ ਟੇਲਾਂ ਉੱਪਰ ਪੂਰੀ ਮਾਤਰਾ ਚ ਪਾਣੀ ਪਹੁੰਚਦਾ ਕੀਤਾ ਜਾਵੇ।

ਇੱਕ ਵੱਖਰੇ ਮਤੇ ਰਾਹੀਂ ਬਿਜਲੀ ਵਿਭਾਗ ਤੋਂ ਮੰਗ ਕੀਤੀ ਕਿ ਖੇਤਾਂ ਚੋਂ ਕਿਸਾਨਾਂ ਦੇ ਟਰਾਂਸਫਾਰਮਰਾਂ ਚੋਂ ਤਾਂਬਾ ਅਤੇ ਤੇਲ ਚੋਰੀ ਦੀਆਂ ਘਟਨਾਵਾਂ ਵਾਰੇ ਸਖਤ ਕਾਰਵਾਈ ਕਰਦੇ ਹੋਏ ਸੰਬੰਧਿਤ ਕਬਾੜੀਆਂ ਖਿਲਾਫ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾਵੇ ਅਤੇ ਇੱਕ ਵਿਸ਼ੇਸ਼ ਮੰਗ ਕੀਤੀ ਕਿ ਬਿਜਲੀ ਲਾਈਨਾਂ ਦੀ ਮੁਰੰਮਤ ਅਤੇ ਹੋਰ ਕੰਮਾਂ ਲਈ ਮੁਲਾਜਮਾਂ ਦੀ ਵਿਸ਼ੇਸ਼ ਭਰਤੀ ਕੀਤੀ ਜਾਵੇ।