ਸਾਂਸਦ ਸੰਜੀਵ ਅਰੋੜਾ ਨੇ ਰਵਨੀਤ ਸਿੰਘ ਬਿੱਟੂ ਨੂੰ ਤਹਿ ਦਿਲੋਂ ਦਿੱਤੀ ਵਧਾਈ.

 

ਲੁਧਿਆਣਾ, 10 ਜੂਨ (ਕੁਨਾਲ ਜੇਤਲੀ) : ਲੁਧਿਆਣਾ ਤੋਂ ਸੰਸਦ ਮੈਂਬਰ (ਰਾਜ ਸਭਾ) ਸੰਜੀਵ ਅਰੋੜਾ ਨੇ ਰਵਨੀਤ ਸਿੰਘ ਬਿੱਟੂ ਨੂੰ ਭਾਰਤ ਸਰਕਾਰ ਵਿੱਚ ਰੇਲਵੇ ਅਤੇ ਫੂਡ ਪ੍ਰੋਸੈਸਿੰਗ ਰਾਜ ਮੰਤਰੀ ਵਜੋਂ ਜ਼ਿੰਮੇਵਾਰੀ ਦਿੱਤੇ ਜਾਣ 'ਤੇ ਤਹਿ ਦਿਲੋਂ ਵਧਾਈ ਦਿੱਤੀ ਹੈ।


ਅੱਜ ਇੱਥੇ ਇੱਕ ਬਿਆਨ ਵਿੱਚ ਅਰੋੜਾ ਨੇ ਕਿਹਾ, "ਮੈਨੂੰ ਯਕੀਨ ਹੈ ਕਿ ਉਨ੍ਹਾਂ ਦੇ ਸਹਿਯੋਗ ਨਾਲ ਪੰਜਾਬ ਨੂੰ ਲਾਭ ਹੋਵੇਗਾ ਕਿਉਂਕਿ ਦੋਵੇਂ ਮੰਤਰਾਲੇ ਸਾਡੇ ਰਾਜ ਲਈ ਮਹੱਤਵਪੂਰਨ ਹਨ।"


ਆਪਣੇ ਬਿਆਨ ਦੀ ਸਮਾਪਤੀ ਕਰਦਿਆਂ ਅਰੋੜਾ ਨੇ ਕਿਹਾ ਕਿ ਰੱਬ ਰਵਨੀਤ ਸਿੰਘ ਬਿੱਟੂ ਨੂੰ ਅਸ਼ੀਰਵਾਦ ਦੇਵੇ।