ਐਮਪੀ ਸੰਜੀਵ ਅਰੋੜਾ ਨੇ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਕੀਤੀ ਮੁਲਾਕਾਤ.
ਲੁਧਿਆਣਾ, 26 ਜੂਨ (ਕੁਨਾਲ ਜੇਤਲੀ) - ਲੁਧਿਆਣਾ ਤੋਂ ਸੰਸਦ ਮੈਂਬਰ (ਰਾਜ ਸਭਾ) ਸੰਜੀਵ ਅਰੋੜਾ ਨੇ ਬੁੱਧਵਾਰ ਨੂੰ ਦਿੱਲੀ ਵਿਖੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਕੀਤੀ।
ਇੱਕ ਬਿਆਨ ਵਿੱਚ ਅਰੋੜਾ ਨੇ ਕਿਹਾ, "ਇਹ ਇੱਕ ਸ਼ਿਸ਼ਟਾਚਾਰ ਮੁਲਾਕਾਤ ਸੀ, ਜਿਸ ਦੌਰਾਨ ਮੈਂ ਉਨ੍ਹਾਂ ਨੂੰ ਇੱਕ ਵਾਰ ਫਿਰ ਗ੍ਰਹਿ ਮੰਤਰਾਲੇ ਦਾ ਚਾਰਜ ਸੰਭਾਲਣ 'ਤੇ ਵਧਾਈ ਦਿੱਤੀ।"
ਉਨ੍ਹਾਂ ਦੱਸਿਆ ਕਿ ਇਸ ਮੀਟਿੰਗ ਦੌਰਾਨ ਉਨ੍ਹਾਂ ਨੇ ਗ੍ਰਹਿ ਮੰਤਰੀ ਨਾਲ ਆਮ ਮੁੱਦਿਆਂ ਅਤੇ ਪੰਜਾਬ ਨਾਲ ਸਬੰਧਤ ਕੁਝ ਮੁੱਦਿਆਂ ’ਤੇ ਚਰਚਾ ਕੀਤੀ।