*ਹਰ ਵਰਗ ਚਾਹੁੰਦਾ ਹੈ ਕਿ 2027 ਵਿੱਚ ਪੰਜਾਬ ਅੰਦਰ ਭਾਜਪਾ ਦੀ ਸਰਕਾਰ ਬਣੇ-ਧੀਮਾਨ.
*ਸੀਨੀਅਰ ਆਗੂ ਗਰਚਾ ਦੀ ਰਿਹਾਇਸ਼ ਤੇ ਪਹੁੰਚਣ ਤੇ ਧੀਮਾਨ ਦਾ ਹੋਇਆ ਸਨਮਾਨ*
ਲੁਧਿਆਣਾ 26 ਜੁਲਾਈ (ਇੰਦਰਜੀਤ) - ਪੰਜਾਬ ਵਿੱਚ ਮਜ਼ਬੂਤ ਸਰਕਾਰ ਨਾ ਹੋਣ ਕਰਕੇ ਸੂਬੇ ਦੇ ਅੰਦਰ ਲਗਾਤਾਰ ਅਰਾਜਕਤਾ ਦਾ ਮਾਹੌਲ ਬਨਦਾ ਜਾ ਰਿਹਾ ਹੈ, ਵਿਕਾਸ ਦੇ ਖੇਤਰ ਵਿੱਚ ਪੰਜਾਬ ਦੀ ਹਾਲਤ ਤਰਸਯੋਗ ਬਣਾ ਦਿੱਤੀ ਗਈ ਹੈ। ਸੱਤਾਧਾਰੀ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਸੂਬੇ ਦੀ ਬੇਹਤਰੀ ਲਈ ਅਤੇ ਲੋਕਾਂ ਦੀ ਭਲਾਈ ਲਈ ਕੋਈ ਵੀ ਕੰਮ ਨਹੀਂ ਕੀਤਾ। ਹਰ ਮਹੀਨੇ ਹਜ਼ਾਰਾਂ ਕਰੋੜ ਰੁਪਏ ਦਾ ਕਰਜ਼ਾ ਲੈਕੇ ਸਰਕਾਰ ਆਪਣੇ ਗਲਤ ਫੈਸਲਿਆਂ ਨੂੰ ਪੂਰਾ ਕਰਨ ਵਿੱਚ ਲੱਗੀ ਹੈ ਜਦਕਿ ਇਸ ਨਾਲ ਪੰਜਾਬ ਆਰਥਿਕ ਤੌਰ ਤੇ ਕੰਗਾਲੀ ਵੱਲ ਹੈ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਭਾਜਪਾ ਲੁਧਿਆਣਾ ਸ਼ਹਿਰੀ ਦੇ ਪ੍ਰਧਾਨ ਰਜਨੀਸ਼ ਧੀਮਾਨ ਨੇ ਅੱਜ ਭਾਰਤੀ ਜਨਤਾ ਪਾਰਟੀ ਪੰਜਾਬ ਦੇ ਸੀਨੀਅਰ ਆਗੂ ਸੁਖਵਿੰਦਰਪਾਲ ਸਿੰਘ ਗਰਚਾ ਦੀ ਰੋਜ਼ ਇਨਕਲੇਵ, ਪਖੋਵਾਲ ਰੋਡ ਸਥਿਤ ਰਿਹਾਇਸ਼ ਤੇ ਵਿਸ਼ੇਸ਼ ਤੌਰ ਤੇ ਗੱਲਬਾਤ ਕਰਦਿਆਂ ਕੀਤਾ। ਧੀਮਾਨ ਨੇ ਕਿਹਾ ਕਿ ਪੰਜਾਬ ਦੇ ਲੋਕ ਅੱਜ ਮੌਜੂਦਾ ਸਰਕਾਰ ਦੀ ਨਿਕੰਮੀ ਕਾਰਗੁਜ਼ਾਰੀ ਤੋਂ ਤੰਗ ਹੋ ਚੁੱਕੇ ਹਨ, ਹਰ ਵਰਗ ਚਾਹੁੰਦਾ ਹੈ ਕਿ ਸੂਬੇ ਵਿੱਚ ਭਾਜਪਾ ਮਜ਼ਬੂਤ ਹੋਏ ਕਿਉਂਕਿ ਉਨ੍ਹਾਂ ਨੂੰ ਪਤਾ ਹੈ ਕਿ ਪੰਜਾਬ ਦਾ ਸਰਵਪੱਖੀ ਵਿਕਾਸ ਕੇਵਲ ਆਉਂਦੇ ਸਮੇਂ ਵਿੱਚ ਭਾਜਪਾ ਹੀ ਕਰ ਸਕਦੀ ਹੈ। ਉਨ੍ਹਾਂ ਕੇਂਦਰ ਦੀ ਭਾਜਪਾ ਸਰਕਾਰ ਵੱਲੋਂ ਪੇਸ਼ ਕੀਤੇ ਗਏ ਸਾਲਾਨਾ ਬਜਟ ਦੀ ਪ੍ਰਸੰਸਾ ਕਰਦੇ ਹੋਏ ਕਿਹਾ ਕਿ ਲੋਕਪੱਖੀ ਬਜਟ ਦੇ ਨਾਲ ਦੇਸ਼ ਹਰ ਵਰਗ ਨੂੰ ਲਾਭ ਮਿਲੇਗਾ ਤੇ ਸਰਵਪੱਖੀ ਵਿਕਾਸ ਹੋਵੇਗਾ। ਸੀਨੀਅਰ ਭਾਜਪਾ ਆਗੂ ਸੁਖਵਿੰਦਰਪਾਲ ਸਿੰਘ ਗਰਚਾ ਵੱਲੋਂ ਪਹਿਲੀ ਵਾਰ ਆਪਣੇ ਰਿਹਾਇਸ਼ ਤੇ ਪਹੁੰਚਣ ਤੇ ਜ਼ਿਲ੍ਹਾ ਲੁਧਿਆਣਾ ਸ਼ਹਿਰੀ ਦੇ ਪ੍ਰਧਾਨ ਰਜਨੀਸ਼ ਧੀਮਾਨ ਦਾ ਸਨਮਾਨ ਨਿਸ਼ਾਨੀ ਤੇ ਸ਼ਾਲ ਭੇਂਟ ਕਰਕੇ ਸਨਮਾਨ ਕੀਤਾ ਗਿਆ। ਇਸ ਮੌਕੇ ਤੇ ਦਰਸ਼ਨ ਸਿੰਘ ਗਰਚਾ, ਮਹਿੰਦਰ ਸਿੰਘ ਸੰਧੂ, ਮੋਹਿਤ ਕੁਮਾਰ ਗੋਇਲ, ਵਿਕਾਸ ਕੁਮਾਰ ਸੋਨੀ, ਜਸਪਾਲ ਸਿੰਘ ਵਾਲੀਆ, ਰੋਹਿਤ ਕੁਮਾਰ ਜੋਸ਼ੀ, ਰਾਜਦੀਪ ਸਿੰਘ ਗਰਚਾ ਆਦਿ ਵੀ ਮੌਜੂਦ ਸਨ।