ਸਮਾਜ ਨੂੰ ਨਸ਼ਾ-ਮੁਕਤ ਬਣਾਉਣ ਲਈ ਹਰੇਕ ਨਾਗਰਿਕ ਆਪਣੀ ਜਿੰਮੇਵਾਰੀ ਸਮਝੇ - ਰੁਚੀ ਬਾਵਾ.
* ਕੋਟਨਿਸ ਹਸਪਤਾਲ ਵਿਚ ਤੀਆਂ ਦੇ ਤਿਉਹਾਰ ਮੌਕੇ ਨਸ਼ਿਆਂ ਦੀ ਰੋਕਥਾਮ ਲਈ ਦਿੱਤਾ ਹੋਕਾ
ਲੁਧਿਆਣਾ, 13 ਅਗਸਤ (ਇੰਦ੍ਰਜੀਤ) - ਪੰਜਾਬ ਸਰਕਾਰ ਵਲੋਂ ਸੂਬੇ ਵਿਚ ਨਸ਼ਿਆਂ ਦਾ ਰੁਝਾਨ ਖਤਮ ਕਰਨ ਹਰ ਸੰਭਵ ਯਤਨ ਜੁਟਾਏ ਜਾ ਰਹੇ ਹਨ ਪਰ ਇਨ੍ਹਾਂ ਯਤਨਾਂ ਨੂੰ ਸਫਲ ਬਣਾਉਣ ਲਈ ਲੋਕਾਂ ਦਾ ਸਹਿਯੋਗ ਬਹੁਤ ਜਰੂਰੀ ਹੈ। ਇਹ ਵਿਚਾਰ ਮੁੱਖ ਮਹਿਮਾਨ ਦੇ ਤੌਰ 'ਤੇ ਪਹੁੰਚੇ ਆਸ-ਅਹਿਸਾਸ ਸੰਸਥਾ ਦੇ ਮੁੱਖ ਪ੍ਰਬੰਧਕ ਸ੍ਰੀਮਤੀ ਰੁਚੀ ਬਾਵਾ ਸੰਯੁਕਤ ਸਕੱਤਰ ਆਮ ਆਦਮੀ ਪਾਰਟੀ ਪੰਜਾਬ ਨੇ ਡਾਕਟਰ ਡੀ. ਐਨ. ਕੋਟਨਿਸ ਹੈਲਥ ਐਂਡ ਐਜੂਕੇਸ਼ਨ ਸੈਂਟਰ ਸਲੇਮ ਟਾਬਰੀ ਵਲੋਂ ਨਸ਼ਾ ਮੁਕਤ ਭਾਰਤ ਮੁਹਿੰਮ ਤਹਿਤ ਮਹਿਲਾ ਸਸ਼ਕਤੀਕਰਨ ਅਤੇ ਪੰਜਾਬ ਦੀ ਨੌਜਵਾਨ ਪੀੜ੍ਹੀ ਨੂੰ ਨਸ਼ਿਆਂ ਤੋਂ ਬਚਾਉਣ ਲਈ ਮਨਾਏ ਗਏ ਤੀਜ ਦੇ ਤਿਉਹਾਰ ਮੌਕੇ ਸੰਬੋਧਨ ਕਰਦਿਆਂ । ਪ੍ਰਗਟ ਕੀਤੇ। ਕੋਟਨਿਸ ਐਕੂਪੰਕਚਰ ਹਸਪਤਾਲ ਲੁਧਿਆਣਾ ਅਤੇ ਸਿਹਤ ਤੇ ਸਿੱਖਿਆ ਇੰਸਟੀਚਿਊਟ ਦੇ ਮੁੱਖ ਪ੍ਰਬੰਧਕ ਡਾ: ਇੰਦਰਜੀਤ ਸਿੰਘ ਦੀ ਅਗਵਾਈ ਹੇਠ ਕਰਵਾਏ ਗਏ ਇਕ ਛੋਟੇ ਜਿਹੇ ਪਰ ਪ੍ਰਭਾਵਸ਼ਾਲੀ ਸਮਾਗਮ ਦੌਰਾਨ ਸ੍ਰੀਮਤੀ ਰੁਚੀ ਬਾਵਾ ਨੇ ਅੱਗੇ ਸੰਬੋਧਨ ਕਰਦਿਆਂ ਕਿਹਾ ਕਿ ਨਸ਼ਿਆਂ ਦੀ ਦਲਦਲ ਵਿਚ ਫਸੇ ਲੋਕ ਨਾ ਤਾਂ ਸਰੀਰਕ ਅਤੇ ਮਾਨਸਿਕ ਤੌਰ 'ਤੇ ਤੰਦਰੁਸਤ ਰਹਿੰਦੇ ਹਨ ਅਤੇ ਨਾ ਹੀ ਆਰਥਿਕ ਅਤੇ ਸਮਾਜਿਕ ਤੌਰ 'ਤੇ ਮਜਬੂਤ ਰਹਿੰਦੇ ਹਨ। ਇਸ ਲਈ ਨਸ਼ਿਆਂ ਤੋਂ ਦੂਰ ਰਹਿਣਾ ਹੀ ਬਿਹਤਰ ਹੁੰਦਾ ਹੈ। ਇਸ ਮੌਕੇ ਉਨ੍ਹਾਂ ਨਸ਼ਿਆਂ ਵਿਰੁੱਧ ਵਿੱਢੀ ਗਈ ਮੁਹਿੰਮ ਤਹਿਤ ਇਕ ਪੋਸਟਰ ਵੀ ਜਾਰੀ ਕੀਤਾ। ਇਸ ਮੌਕੇ ਪ੍ਰਬੰਧ ਅਫ਼ਸਰ ਸ੍ਰੀਮਤੀ ਪਰਮਜੀਤ ਕੌਰ ਸਲੇਮਪੁਰੀ ਵਿਸ਼ੇਸ਼ ਮਹਿਮਾਨ ਦੇ ਤੌਰ 'ਤੇ ਪਹੁੰਚੇ ਅਤੇ ਉਨ੍ਹਾਂ ਵੀ ਆਪਣੇ ਵਿਚਾਰ ਪੇਸ਼ ਕੀਤੇ। ਇਸ ਮੌਕੇ ਸਮਾਗਮ ਦੀ ਪ੍ਰਧਾਨਗੀ ਕਰਦਿਆਂ ਸਟੇਟ ਅਵਾਰਡੀ ਅਧਿਆਪਕ ਸੁਖਦੇਵ ਸਲੇਮਪੁਰੀ ਨੇ ਸੰਬੋਧਨ ਕਰਦਿਆਂ ਕਿਹਾ ਕਿ ਹੁਣ ਅਜਿਹਾ ਸਮਾਂ ਆ ਗਿਆ ਹੈ ਕਿ ਅਸੀ ਨਸ਼ਿਆਂ ਦੇ ਰੁਝਾਨ ਨੂੰ ਡੰਡੇ ਦੇ ਜੋਰ ਨਾਲ ਨਹੀਂ ਬਲਕਿ ਨਸ਼ਿਆਂ ਦੇ ਬੁਰੇ ਪ੍ਰਭਾਵਾਂ ਬਾਰੇ ਜਾਗਰੂਕਤਾ ਪੈਦਾ ਕਰਕੇ ਰੋਕ ਸਕਦੇ ਹਾਂ। ਇਸ ਮੌਕੇ ਹਸਪਤਾਲ ਵਲੋਂ ਚਲਾਏ ਜਾ ਰਹੇ ਸਿਲਾਈ-ਕਢਾਈ ਸੈਂਟਰ ਵਿਚੋਂ ਸਿੱਖਿਅਤ ਕੁੜੀਆਂ ਨੂੰ ਸਰਟੀਫਿਕੇਟ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਕੁੜੀਆਂ ਵਲੋਂ ਸ਼ਾਨਦਾਰ ਗਿੱਧਾ ਭੰਗੜਾ ਪਾ ਕੇ ਦਰਸ਼ਕਾਂ ਨੂੰ ਘੰਟਿਆਂ ਬੱਧੀ ਕੀਲੀ ਰੱਖਿਆ। ਇਸ ਮੌਕੇ ਸ਼ਾਨਦਾਰ ਪ੍ਰਦਰਸ਼ਨ ਕਰਨ ਵਾਲੀਆਂ ਕੁੜੀਆਂ ਨੂੰ ਇਨਾਮ ਵੀ ਵੰਡੇ ਗਏ। ਇਸ ਮੌਕੇ ਸ੍ਰੀਮਤੀ ਰੁਚੀ ਬਾਵਾ ਨੇ ਆਸ-ਅਹਿਸਾਸ ਸੰਸਥਾ ਵਲੋਂ ਸੰਸਥਾ ਨੂੰ 11000 ਰੁਪਏ ਰਾਸ਼ੀ ਪ੍ਰਦਾਨ ਕੀਤੀ। ਇਸ ਮੌਕੇ ਕੋਟਨਿਸ ਹਸਪਤਾਲ ਵਲੋਂ ਬਾਹਰੋਂ ਆਈਆਂ ਸਖਸ਼ੀਅਤਾਂ ਦਾ ਸਨਮਾਨ ਵੀ ਕੀਤਾ ਗਿਆ। ਇਸ ਮੌਕੇ ਸਮਾਗਮ ਨੂੰ ਸਫਲ ਬਣਾਉਣ ਲਈ। ਇਸ ਮੌਕੇ ਡਾ: ਰਘੁਵੀਰ ਸਿੰਘ, ਗਗਨਦੀਪ ਕੁਮਾਰ (ਏਰੀਆ ਕੋਆਰਡੀਨੇਟਰ), ਮਨੀਸ਼ਾ (ਸੈਂਟਰ ਇੰਚਾਰਜ), ਮਹੇਸ਼, ਮੀਨੂੰ, ਵੈਸ਼ਾਲੀ, ਰੀਤੂ ਅਤੇ ਰਿਤਿਕਾ ਨੇ ਸਮਾਗਮ ਨੂੰ ਸਫਲ ਬਣਾਉਣ ਲਈ ਵਿਸ਼ੇਸ਼ ਉਪਰਾਲਾ ਕੀਤਾ। ਇਸ ਮੌਕੇ ਸੰਸਥਾ ਦੇ ਮੁਲਾਜ਼ਮਾਂ ਨੂੰ ਉਚੇਚੇ ਤੌਰ 'ਤੇ ਸਨਮਾਨਿਤ ਕੀਤਾ ਗਿਆ।
