ਵਿਧਾਇਕ, ਡੀ.ਸੀ ਅਤੇ ਐਸ.ਐਸ.ਪੀ ਵੱਲੋਂ ਸ਼ਹੀਦ ਮਾਸਟਰ ਕਰਨੈਲ ਸਿੰਘ ਈਸੜੂ ਦੇ ਸ਼ਹੀਦੀ ਦਿਹਾੜੇ ਮੌਕੇ ਰਾਜ ਪੱਧਰੀ ਸਮਾਗਮ ਅਤੇ ਲਾਇਬਰੇਰੀ ਦੇ ਉਦਘਾਟਨ ਸਮਾਰੋਹ ਦੀਆਂ ਤਿਆਰੀਆਂ ਦੀ ਸਮੀਖਿਆ.

 

- ਮੁੱਖ ਮੰਤਰੀ ਪੰਜਾਬ ਸ਼ਹੀਦ ਨੂੰ ਕਰਨਗੇ ਸ਼ਰਧਾ ਦੇ ਫੁੱਲ ਭੇਂਟ


ਈਸੜੂ, ਖੰਨਾ, ਲੁਧਿਆਣਾ 14,  ਅਗਸਤ (ਇੰਦਰਜੀਤ) -  ਵਿਧਾਇਕ ਤਰੁਨਪ੍ਰੀਤ ਸਿੰਘ ਸੌਂਦ, ਡਿਪਟੀ ਕਮਿਸ਼ਨਰ ਲੁਧਿਆਣਾ ਸਾਕਸ਼ੀ ਸਾਹਨੀ ਅਤੇ ਐਸ.ਐਸ.ਪੀ ਅਸ਼ਵਿਨੀ ਗੋਟਿਆਲ ਵੱਲੋਂ ਸ਼ਹੀਦ ਮਾਸਟਰ ਕਰਨੈਲ ਸਿੰਘ ਈਸੜੂ ਦੇ ਸ਼ਹੀਦੀ ਦਿਵਸ ਸਬੰਧੀ 15 ਅਗਸਤ ਨੂੰ ਹੋਣ ਵਾਲੇ ਰਾਜ ਪੱਧਰੀ ਸਮਾਗਮ ਅਤੇ ਲਾਇਬਰੇਰੀ ਦੇ ਉਦਘਾਟਨ ਸਮਾਰੋਹ ਦੀਆਂ ਤਿਆਰੀਆਂ ਦਾ ਜਾਇਜਾ ਲੈਣ ਲਈ ਪਿੰਡ ਈਸੜੂ ਦਾ ਵਿਸ਼ੇਸ਼ ਦੌਰਾ ਕੀਤਾ ਗਿਆ।


ਇਸ ਮੌਕੇ ਉੁਨ੍ਹਾਂ ਦੇ ਨਾਲ ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਸ੍ਰੀ ਅਨਮੋਲ ਸਿੰਘ ਧਾਲੀਵਾਲ,  ਉਪ-ਮੰਡਲ ਮੈਜਿਸਟ੍ਰੇਟ ਡਾ. ਬਲਜਿੰਦਰ ਸਿੰਘ ਢਿੱਲੋਂ ਤੋਂ ਇਲਾਵਾ ਹੋਰ ਵੱਖ-ਵੱਖ ਵਿਭਾਗਾਂ ਦੇ ਸੀਨਅਰ ਅਧਿਕਾਰੀ ਵੀ ਮੌਜੂਦ ਸਨ।


ਵਿਧਾਇਕ, ਡੀ.ਸੀ ਨੇ ਦੱਸਿਆ ਕਿ ਮੁੱਖ ਮੰਤਰੀ ਪੰਜਾਬ ਸ੍ਰੀ ਭਗਵੰਤ ਸਿੰਘ ਮਾਨ ਪਿੰਡ ਈਸੜੂ ਵਿਖੇ ਸ਼ਹੀਦ ਮਾਸਟਰ ਕਰਨੈਲ ਸਿੰਘ ਈਸੜੂ ਦੇ ਸ਼ਹੀਦੀ ਦਿਵਸ ਤੇ ਰਾਜ ਪੱਧਰੀ ਸਮਾਗਮ ਮੌਕੇ ਸ਼ਹੀਦ ਨੂੰ ਸ਼ਰਧਾ ਦੇ ਫੁੱਲ ਭੇਟ ਕਰਨਗੇ ਅਤੇ ਸ਼ਹੀਦ ਮਾਸਟਰ ਕਰਨੈਲ ਸਿੰਘ ਈਸੜੂ ਦੀ ਯਾਦ ਵਿੱਚ ਬਣ ਕੇ ਤਿਆਰ ਹੋਈ ਲਾਇਬਰੇਰੀ ਦਾ ਉਦਘਾਟਨ ਕਰਨਗੇ।


ਇਹਨਾਂ ਦੋਹਾਂ ਸਮਾਗਮਾਂ ਸਬੰਧੀ ਦਾਣਾ ਮੰਡੀ ਪਿੰਡ ਈਸੜੂ ਵਿਖੇ ਸਿਵਲ ਅਤੇ ਪੁਲਿਸ ਪ੍ਰਸ਼ਾਸ਼ਨ ਦੇ ਅਧਿਕਾਰੀਆਂ ਨਾਲ ਰਿਵਿਊ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਵਿਧਾਇਕ ਸੌਂਦ ਅਤੇ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਉਨ੍ਹਾਂ ਨੂੰ ਰਾਜ ਪੱਧਰੀ ਸਮਾਗਮ ਅਤੇ ਲਾਇਬਰੇਰੀ ਦੇ ਉਦਘਾਟਨ ਸਮਾਰੋਹ ਦੇ ਪੁਖਤਾ ਪ੍ਰਬੰਧਾਂ ਨੂੰ ਯਕੀਨੀ ਬਣਾਉਣ ਲਈ ਜ਼ਰੂਰੀ ਦਿਸ਼ਾ ਨਿਰਦੇਸ਼ ਦਿੱਤੇ।


 ਵਿਧਾਇਕ, ਡਿਪਟੀ ਕਮਿਸ਼ਨਰ ਅਤੇ ਐਸ.ਐਸ.ਪੀ ਨੇ ਸਿਵਲ ਤੇ ਪੁਲਿਸ ਪ੍ਰਸ਼ਾਸਨ ਦੇ ਵੱਖ-ਵੱਖ ਵਿਭਾਗਾਂ ਦੇ ਮੁਖੀਆਂ ਨਾਲ ਸੁਰੱਖਿਆ, ਆਵਾਜਾਈ, ਹੈਲੀਪੈਡ, ਪਾਰਕਿੰਗ ਪ੍ਰਬੰਧਾਂ, ਫਾਇਰ ਫਾਈਟਿੰਗ ਟੀਮਾਂ ਦੀ ਤਾਇਨਾਤੀ, ਨਿਰਵਿਘਨ ਬਿਜਲੀ ਸਪਲਾਈ, ਸਹੀ ਸਫ਼ਾਈ ਵਿਵਸਥਾ, ਮੈਡੀਕਲ ਸਹੂਲਤਾਂ ਆਦਿ ਬਾਰੇ ਵਿਸਥਾਰਪੂਰਵਕ ਵਿਚਾਰ-ਵਟਾਂਦਰੇ ਕੀਤੇ। ਉਨ੍ਹਾਂ ਇਸ ਰਾਜ ਪੱਧਰੀ ਸਮਾਗਮ ਅਤੇ ਲਾਇਬਰੇਰੀ ਦੇ ਉਦਘਾਟਨ ਸਮਾਰੋਹ ਦੇ ਪ੍ਰਬੰਧਾਂ ਦੀਆਂ ਤਿਆਰੀਆਂ ਦੀ ਡੁੰਘਾਈ ਨਾਲ ਨਿਗਰਾਨੀ ਕਰਨ ਲਈ ਸੀਨੀਅਰ ਅਧਿਕਾਰੀਆਂ ਦੀਆਂ ਡਿਊਟੀਆਂ ਵੀ ਤੈਅ ਕੀਤੀਆਂ। ਉਨ੍ਹਾਂ ਸੀਨੀਅਰ ਪੁਲਿਸ ਕਪਤਾਨ ਖੰਨਾ ਨੂੰ ਰਾਜ ਪੱਧਰੀ ਸਮਾਗਮ ਅਤੇ ਲਾਇਬਰੇਰੀ ਦੇ ਉਦਘਾਟਨ ਸਮਾਰੋਹ ਦੌਰਾਨ ਅਮਨ-ਕਾਨੂੰਨ ਬਣਾਈ ਰੱਖਣ ਲਈ ਲੋੜੀਂਦੇ ਪ੍ਰਬੰਧ ਕਰਨ ਲਈ ਵੀ ਕਿਹਾ।