ਅੰਮ੍ਰਿਤਸਰ ਦੇ ਕਾਂਗਰਸੀ ਕੌਂਸਲਰਾਂ ਨੇ ਦਿੱਤਾ ਧਰਨਾ, ਨਗਰ ਨਿਗਮ ਖਿਲਾਫ ਕੀਤਾ ਰੋਸ ਪ੍ਰਦਰਸ਼ਨ.

 

ਅੰਮ੍ਰਿਤਸਰ : ਅੰਮ੍ਰਿਤਸਰ ਦੇ ਕਾਂਗਰਸੀ ਕੌਂਸਲਰਾਂ ਨੇ ਦਿੱਤਾ ਧਰਨਾ, ਨਗਰ ਨਿਗਮ ਖਿਲਾਫ ਰੋਸ ਪ੍ਰਦਰਸ਼ਨ ਵੀ ਕੀਤਾ ।ਇਸ ਧਰਨੇ ਵਿੱਚ ਸਾਬਕਾ ਡਿਪਟੀ ਸੀਐਮ ਓਪੀ ਸੋਨੀ ਵੀ ਸ਼ਾਮਲ ਹੋਏ।

ਆਮ ਆਦਮੀ ਪਾਰਟੀ ਦੀ ਸਰਕਾਰ ਦੇ ਕਾਰਜਕਾਲ ਦੌਰਾਨ ਕਾਂਗਰਸੀ ਕੌਂਸਲਰ ਦੇ ਕੰਮ ਨਹੀਂ ਕੀਤੇ ਜਾ ਰਹੇ ਹਨ, ਜਿਸ ਕਾਰਨ ਅੱਜ ਸ਼ਹਿਰ ਦੀ ਹਾਲਤ ਖਸਤਾ ਹੋ ਗਈ ਹੈ ਇਸ ਹੜਤਾਲ ਵਿੱਚ ਸ਼ਾਮਲ ਹੋਏ ਸਾਬਕਾ ਡਿਪਟੀ ਸੀਐਮ ਓਪੀ ਸੋਨੀ ਦਾ ਕਹਿਣਾ ਹੈ ਕਿ ਸ਼ਹਿਰ ਦੀ ਹਾਲਤ ਖਰਾਬ ਹੈ, ਗੰਦਾ ਪਾਣੀ ਲੋਕਾਂ ਦੇ ਘਰਾਂ ਵਿੱਚ ਆ ਰਿਹਾ ਹੈ ਅਤੇ ਨਗਰ ਨਿਗਮ ਦੇ ਅਫਸਰ ਗੂੜ੍ਹੀ  ਨੀਂਦ  ਸੁੱਤੇ ਪਏ ਹਨ। ਲੋਕਾਂ ਨਾਲ ਕੀਤੇ ਵਾਅਦੇ ਪੂਰੇ ਕਰਨੇ ਚਾਹੀਦੇ ਹਨ।