ਮੈਡੀਕਲ ਪ੍ਰੈਕੀਸ਼ਨਰਜ਼ ਐਸੋਸੀਏਸ਼ਨ ਵਲੋਂ ਸਲੇਮਪੁਰੀ ਜੋੜੇ ਦਾ ਸਨਮਾਨ.

 

ਲੁਧਿਆਣਾ -  ਲੋਕ ਪੱਖੀ ਕਵੀ, ਲੇਖਕ ਅਤੇ ਪੱਤਰਕਾਰਤਾ ਦੇ ਖੇਤਰ ਵਿਚ ਸ਼ਾਨਦਾਰ ਸੇਵਾਵਾਂ ਨਿਭਾਉਣ ਬਦਲੇ ਸਟੇਟ ਅਵਾਰਡੀ ਸੁਖਦੇਵ  ਸਲੇਮਪੁਰੀ ਅਤੇ ਉਨ੍ਹਾਂ ਦੀ ਪਤਨੀ ਪਰਮਜੀਤ ਕੌਰ ਸਲੇਮਪੁਰੀ ਪ੍ਰਬੰਧ ਅਫ਼ਸਰ ਨੂੰ ਸਨਮਾਨਿਤ ਕਰਨ ਲਈ  ਮੈਡੀਕਲ ਪ੍ਰੈਕਟੀਸ਼ਨਰਜ਼ ਐਸੋਸੀਏਸ਼ਨ ਪੰਜਾਬ ਦੇ ਬਲਾਕ ਗਿੱਲ ਰੋਡ ਲੁਧਿਆਣਾ ਵਲੋਂ  ਗੁਰਦੁਆਰਾ ਸ੍ਰੀ ਗੁਰੂ ਅਰਜਨ ਦੇਵ ਜੀ, ਗਿੱਲ ਨਹਿਰ ਦੇ ਕਿਨਾਰੇ, ਈਸ਼ਰ ਨਗਰ ਪੁਲ ਦੇ ਨੇੜੇ, ਸ਼ਿਮਲਾਪੁਰੀ ਲੁਧਿਆਣਾ ਵਿਖੇ ਇਕ ਛੋਟਾ ਜਿਹਾ ਪਰ ਪ੍ਰਭਾਵਸ਼ਾਲੀ ਸਮਾਗਮ ਕਰਵਾਇਆ ਗਿਆ। ਇਸ ਮੌਕੇ ਮੈਡੀਕਲ ਪ੍ਰੈਕਟੀਸ਼ਨਰਜ਼ ਐਸੋਸੀਏਸ਼ਨ ਪੰਜਾਬ ਦੇ ਸਰਪ੍ਰਸਤ ਡਾ: ਸੁਰਜੀਤ ਸਿੰਘ ਅਤੇ ਪ੍ਰੈੱਸ ਸਕੱਤਰ ਚਮਕੌਰ ਸਿੰਘ ਵਲੋਂ ਉਨ੍ਹਾਂ ਨੂੰ ਇੱਕ ਯਾਦਗਾਰੀ ਚਿੰਨ੍ਹ ਅਤੇ ਨਗਦ ਰਾਸ਼ੀ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਬਲਾਕ ਗਿੱਲ ਦੇ ਪ੍ਰਧਾਨ ਹਰਦੀਪ ਸਿੰਘ, ਬਲਾਕ ਸਕੱਤਰ ਓਮ ਪ੍ਰਕਾਸ਼ ਯਾਦਵ, ਵਿੱਤ ਸਕੱਤਰ ਜਸਵੰਤ ਸਿੰਘ ਗੁਲਾਟੀ ਅਤੇ ਹੋਰ ਅਹੁਦੇਦਾਰ ਵੀ ਨਾਲ ਸਨ। ਇਸ ਮੌਕੇ ਸੁਖਦੇਵ ਸਲੇਮਪੁਰੀ ਨੇ ਸੰਬੋਧਨ ਕਰਦਿਆਂ ਕਿਹਾ ਕਿ ਹੱਕਾਂ ਲਈ ਸੰਘਰਸ਼ ਕਰਨਾ ਜਰੂਰੀ ਹੈ।