ਪੰਜਾਬ ਸੁਬਾਰਡੀਨੇਟ ਸਰਵਿਸਿਜ਼ ਫੈਡਰੇਸ਼ਨ ਵੱਲੋਂ ਬਿਜਲੀ ਮੁਲਾਜਮਾਂ ਦੇ ਸੰਘਰਸ਼ ਦੀ ਹਮਾਇਤ.

 

* ਮਾਨ ਸਰਕਾਰ ਮੁਲਾਜ਼ਮਾਂ ਨਾਲ ਟਕਰਾਓ ਦੀ ਨੀਤੀ ਤਿਆਗ ਕੇ  ਮੰਗਾਂ ਦਾ ਨਿਪਟਾਰਾ ਕਰਨ ਦੇ ਰਾਹ ਤੁਰੇ-ਜਥੇਬੰਦੀ 

ਲੁਧਿਆਣਾ, 10 ਸਤੰਬਰ : ਪੰਜਾਬ ਸੁਬਾਰਡੀਨੇਟ ਸਰਵਿਸਿਜ਼ ਫੈਡਰੇਸ਼ਨ(1680)ਦੇ ਪ੍ਰਧਾਨ ਰਣਜੀਤ ਸਿੰਘ ਰਾਣਵਾਂ,ਚੇਅਰਮੈਨ ਦਰਸ਼ਨ ਸਿੰਘ ਲੁਬਾਣਾ,ਸਰਪ੍ਰਸਤ ਚਰਨ ਸਿੰਘ ਸਰਾਭਾ,ਜਨਰਲ ਸਕੱਤਰ ਸੁਰਿੰਦਰ ਕੁਮਾਰ ਪੁਆਰੀ,ਮੁੱਖ ਜਥੇਬੰਦਕ ਸਕੱਤਰ ਜਗਦੀਸ਼ ਸਿੰਘ ਚਾਹਲ,ਵਧੀਕ ਜਨਰਲ ਸਕੱਤਰ ਪ੍ਰੇਮ ਚਾਵਲਾ ਅਤੇ ਕਰਤਾਰ ਸਿੰਘ ਪਾਲ,ਸੀਨੀਅਰ ਮੀਤ ਪ੍ਰਧਾਨ ਗੁਰਜੀਤ ਸਿੰਘ ਘੋੜੇਵਾਹ,ਗੁਰਪ੍ਰੀਤ ਸਿੰਘ ਮੰਗਵਾਲ,ਗੁਰਮੇਲ ਸਿੰਘ ਮੈਲਡੇ,ਵਾਈਸ ਪ੍ਰਧਾਨ ਪ੍ਰਵੀਨ ਕੁਮਾਰ ਲੁਧਿਆਣਾ,ਜਗਮੇਲ ਸਿੰਘ ਪੱਖੋਵਾਲ,ਮੇਲਾ ਸਿੰਘ ਪੁੰਨਾਂਵਾਲ ਅਤੇ ਜਿਲਾ ਲੁਧਿਆਣਾ ਦੇ ਪ੍ਰਧਾਨ ਸੁਰਿੰਦਰ ਸਿੰਘ ਬੈਂਸ ਨੇ ਪਾਵਰਕੌਮ ਮੁਲਾਜਮਾਂ ਵੱਲੋਂ ਪੀ. ਐਸ. ਈ. ਬੀ. ਇੰਪਲਾਈਜ਼ ਜੁਆਇੰਟ ਫੋਰਮ,ਬਿਜਲੀ ਮੁਲਾਜਮ ਏਕਤਾ ਮੰਚ ਪੰਜਾਬ ਅਤੇ ਐਸੋਸੀਏਸ਼ਨ ਆਫ  ਜੂਨੀਅਰ ਇੰਜਨੀਅਰਜ਼ ਦੀ ਅਗਵਾਈ  'ਚ ਪੰਜਾਬ ਸਰਕਾਰ ਅਤੇ ਪਾਵਰ ਮੈਨੇਜਮੈਂਟ ਵੱਲੋਂ ਬਿਜਲੀ ਮੁਲਾਜਮਾਂ ਦੀਆਂ ਹੱਕੀ ਮੰਗਾਂ ਨੂੰ ਅਣਗੌਲਿਆਂ ਕਰਨ ਦੇ ਰੋਸ ਵਿੱਚ 10 ਸਤੰਬਰ ਤੋਂ 12 ਸਤੰਬਰ ਤੱਕ ਸਮੂਹਕ ਛੁੱਟੀ ਲੈ ਕੇ ਹੜਤਾਲ ਕਰਨ ਦੇ ਫੈਸਲੇ ਦੀ ਹਮਾਇਤ ਕਰਦਿਆਂ ਕਿਹਾ ਕਿ ਬਿਜਲੀ ਕਾਮਿਆਂ ਦੀਆਂ ਮੰਗਾਂ ਬਿਲਕੁੱਲ ਹੱਕੀ ਅਤੇ ਜਾਇਜ਼ ਹਨ,ਪੰਜਾਬ ਸਰਕਾਰ ਅਤੇ ਬਿਜਲੀ ਮੰਤਰੀ ਨੂੰ ਤੁਰੰਤ ਬਿਜਲੀ ਮੁਲਾਜਮਾਂ ਦੇ ਆਗੂਆਂ ਨਾਲ ਮੁੜ ਗੱਲਬਾਤ ਸੁਰੂ ਕਰਕੇ ਮੰਗਾਂ ਦਾ ਨਿਪਟਾਰਾ ਕਰਨਾ ਚਾਹੀਦਾ,ਫੈਡਰੇਸ਼ਨ ਦੇ ਸੂਬਾ ਪ੍ਰਧਾਨ ਰਣਜੀਤ ਸਿੰਘ ਰਾਣਵਾਂ,ਚੇਅਰਮੈਨ ਦਰਸ਼ਨ ਸਿੰਘ ਲੁਬਾਣਾ,ਜਨਰਲ ਸਕੱਤਰ ਸੁਰਿੰਦਰ ਕੁਮਾਰ ਪੁਆਰੀ  ਅਤੇ ਵਧੀਕ ਜਨਰਲ ਸਕੱਤਰ ਪ੍ਰੇਮ ਚਾਵਲਾ ਨੇ ਕਿਹਾ ਕਿ ਬਿਜਲੀ ਮੁਲਾਜਮ ਹਮੇਸ਼ਾਂ ਆਪਣੀ ਜਾਨ ਨੂੰ ਖਤਰੇ ਵਿੱਚ ਪਾ ਕੇ ਅਪਣੀ ਸਰਕਾਰੀ ਡਿਊਟੀ(ਸੇਵਾ)ਨਿਭਾਊਂਦਾ ਹੈ,ਇਸ ਲਈ ਡਿਊਟੀ ਦੌਰਾਨ ਘਾਤਕ ਹਾਦਸੇ ਦਾ ਸ਼ਿਕਾਰ ਹੋਏ ਬਿਜਲੀ ਕਾਮਿਆਂ ਦੇ ਪੀੜਤ ਪਰਿਵਾਰਾਂ ਨੂੰ ਇੱਕ ਕਰੋੜ ਦੀ ਮੁਆਵਜ਼ਾ ਰਾਸ਼ੀ ਸਮੇਤ ਕਾਮੇ ਨੂੰ ਸ਼ਹੀਦ ਦਾ ਦਰਜਾ ਦੇਣਾ,ਹਾਦਸੇ ਦਾ ਸ਼ਿਕਾਰ ਹੋਏ ਹਰ ਤਰਾਂ ਦੇ ਕੱਚੇ/ਪੱਕੇ ਮੁਲਾਜਮਾਂ ਨੂੰ ਕੈਸ਼ਲੈੱਸ ਇਲਾਜ਼ ਦੀ ਸੁਵਿਧਾ ਦੇਣਾ,ਹਾਦਸੇ ਦੌਰਾਨ ਕਰਮਚਾਰੀ ਦੀ ਮੌਤ ਹੋ ਜਾਣ ਦੀ ਸੂਰਤ ਵਿੱਚ ਸਬੰਧਿਤ ਕਰਮਚਾਰੀ(ਜੇ.ਈ, ਲ.ਮ,ਸ.ਲ.ਮ,ਆਦਿ)ਦੇ ਨਾਂਅ ਉੱਪਰ ਬਿਨਾਂ ਪੜਤਾਲ ਕੀਤੇ ਐਫ.ਆਈ. ਆਰ. ਦਰਜ ਕਰਨ ਦੀ ਪਿਰਤ ਬੰਦ ਕਰਨਾ,ਆਰ. ਟੀ. ਐਮ. ਦੀ ਤਰੱਕੀ ਤੁਰੰਤ ਕਰਨ,ਓ. ਸੀ. ਕੈਟਾਗਿਰੀ ਨੂੰ ਪੇ ਬੈਂਡ ਦੇਣ,ਸ.ਲ.ਮ. ਤੋਂ ਲ.ਮ.ਦੀ ਤਰੱਕੀ ਕਰਨਾ ਆਦਿ ਬਾਕੀ ਸਾਰੀਆਂ ਕੈਟਾਗਿਰੀਆਂ ਦੀਆਂ ਤਰੱਕੀਆਂ ਵਿੱਚ ਆਈ ਖੜੋਤ ਦੂਰ ਕਰਨਾ,ਇਨ ਹਾਊਸ ਕੰਟ੍ਰੈਕਟ ਕਾਮਿਆਂ ਨੂੰ ਰੈਗੂਲਰ ਕਰਨਾ,ਸੋਧੇ ਭੱਤਿਆਂ ਦਾ 32 ਮਹੀਨੇ ਦਾ ਬਕਾਇਆ ਜਾਰੀ ਕਰਨ,ਹਾਰਡਸ਼ਿਪ ਭੱਤਾ ਆਦਿ ਨੂੰ ਸੋਧ ਕੇ ਲਾਗੂ ਕਰਨਾ,ਪੁਨਰਗਠਨ ਦੇ ਨਾਮ ਤੇ ਖਤਮ ਕੀਤੀਆਂ ਅਸਾਮੀਆਂ ਮੁੜ ਸੁਰਜੀਤ ਕਰਨਾ,17 ਜੁਲਾਈ 2020 ਤੋਂ ਪਹਿਲਾਂ ਤਰਸ ਅਧਾਰ  'ਤੇ ਅਰਜੀ ਦੇਣ ਵਾਲੇ ਕਰਮਚਾਰੀ ਉੱਪਰ ਬਿਜਲੀ ਨਿਗਮ ਦੇ ਤਨਖਾਹ ਸਕੇਲ ਲਾਗੂ ਕਰਨਾ ਅਤੇ ਵਿੱਤ ਵਿਭਾਗ ਪੰਜਾਬ  ਨਾਲ ਸਬੰਧਿਤ ਮਸਲੇ ਜਿਵੇਂ 23 ਸਾਲਾ ਅਡਵਾਂਸ ਤਰੱਕੀ ਦਾ ਮਿਲਾਨ ਤੀਸਰੀ ਤਰੱਕੀ ਸਮੇਂ ਕਰਨਾ,1 ਨਵੰਬਰ 2021 ਤੋਂ ਬਾਅਦ ਸਮਾਂਬੱਧ ਸਕੇਲ ਲਾਗੂ ਕਰਨੇ,17 ਜੁਲਾਈ 2020 ਤੋਂ ਬਾਅਦ ਭਰਤੀ ਕੀਤੇ ਮੁਲਾਜਮਾਂ ਤੇ ਕੇਂਦਰੀ ਤਨਖਾਹ ਸਕੇਲਾਂ ਦੀ ਬਜਾਏ ਬਿਜਲੀ ਨਿਗਮ ਦੇ ਸਕੇਲ ਲਾਗੂ ਕਰਨੇ,ਸੋਧੇ ਸਕੇਲਾਂ ਦਾ ਨੋਟੀਫਿਕੇਸ਼ਨ ਜਾਰੀ ਹੋਣ ਤੋਂ ਬਾਅਦ ਤਰੱਕੀ ਵਾਲੇ ਕਰਮਚਾਰੀਆਂ ਦੀ ਤਨਖਾਹ ਵਿੱਚ ਆਈਆਂ ਤਰੁੱਟੀਆਂ ਦੂਰ ਕਰਨਾ ਆਦਿ ਮੰਗਾਂ ਲਈ ਬਿਜਲੀ ਮੰਤਰੀ ਵੱਲੋਂ ਵਾਅਦਾ ਕੀਤਾ ਗਿਆ ਸੀ ਕਿ 15 ਅਗਸਤ ਤੱਕ ਵਿੱਤ ਮੰਤਰੀ ਅਤੇ ਮੁੱਖ ਮੰਤਰੀ ਪੰਜਾਬ  ਨਾਲ ਗੱਲ ਕਰਕੇ ਮੰਗਾਂ ਦਾ ਨਿਪਟਾਰਾ ਕਰ ਦਿੱਤਾ ਜਾਵੇਗਾ, ਪਰ ਹੁਣ ਬਿਜਲੀ ਮੈਨੇਜਮੈਂਟ ਅਤੇ ਬਿਜਲੀ ਮੰਤਰੀ ਮੁੱਕਰ ਗਏ ਹਨ,ਜਿਸ ਕਾਰਨ ਬਿਜਲੀ ਕਾਮਿਆਂ ਨੂੰ ਮਜਬੂਰੀ ਬਸ ਤਿੱਖੇ ਸੰਘਰਸ਼ ਦੇ ਰਾਹ ਪੈਣ ਲਈ ਮਜਬੂਰ ਹੋਣਾ ਪੈ ਰਿਹਾ ਹੈ ।ਸੂਬਾ ਪ੍ਰਧਾਨ ਰਣਜੀਤ ਸਿੰਘ ਰਾਣਵਾਂ ਅਤੇ ਚੇਅਰਮੈਨ ਦਰਸ਼ਨ ਸਿੰਘ ਲੁਬਾਣਾ ਨੇ ਕਿਹਾ ਕਿ ਭਗਵੰਤ ਮਾਨ ਸਰਕਾਰ ਵਿਧਾਨ ਸਭਾ ਚੋਣਾਂ ਦੌਰਾਨ ਕੀਤੇ ਵਾਅਦਿਆਂ /ਗਰੰਟੀਆਂ ਮੁਤਾਬਕਾਂ ਮੁਲਾਜ਼ਮਾਂ ਨਾਲ ਟਕਰਾਓ ਦੀ ਨੀਤੀ ਤਿਆਗ ਕੇ ਗੱਲਬਾਤ ਰਾਹੀਂ ਮਸਲੇ ਹੱਲ ਕਰਨ ਦਾ ਰਸਤਾ ਅਖਤਿਆਰ ਕਰੇ। ਆਗੂਆਂ ਕਿਹਾ ਕਿ ਮੁੱਖ ਮੰਤਰੀ ਵੱਲੋਂ ਆਪਣੀ ਸਰਕਾਰ ਦੇ ਢਾਈ ਸਾਲ ਦੇ ਕਾਰਜਕਾਲ ਦੌਰਾਨ ਇੱਕ ਵੀ ਮੀਟਿੰਗ ਮੁਲਾਜਮ ਆਗੂਆਂ ਨਾਲ ਮੰਗਾਂ ਦੇ ਨਿਪਟਾਰੇ ਲਈ ਨਹੀਂ ਕੀਤੀ, ਜਿਸ ਦਾ ਖਮਿਆਜਾ ਆਪ ਸਰਕਾਰ ਨੂੰ ਆ ਰਹੀਆਂ ਜ਼ਿਮਨੀ ਚੋਣਾਂ ਦੌਰਾਨ ਭੁਗਤਣਾ ਪਵੇਗਾ।