ਪੰਜਾਬ ਸਰਕਾਰ ਖ਼ਿਲਾਫ਼ ਅਕਾਲੀ ਦਲ ਦਾ ਹੱਲਾ ਬੋਲ, ਸਰਕਾਰ ਦੀਆਂ ਆਰਥਿਕ ਨੀਤੀਆਂ ਦੀ ਕੀਤੀ ਆਲੋਚਨਾ, ਡੀ ਸੀ ਦਫਤਰ ਦੇ ਬਾਹਰ ਦਿੱਤਾ ਧਰਨਾ .
ਲੁਧਿਆਣਾ (ਇੰਦਰਜੀਤ) - ਪੰਜਾਬ ਸਰਕਾਰ ਵਲੋਂ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਵਾਧਾ ਕਰਨ ਦੇ ਵਿਰੁੱਧ ਅੱਜ ਸ਼੍ਰੋਮਣੀ ਅਕਾਲੀ ਦਲ ਦੇ ਵਰਕਰਾਂ ਤੇ ਆਗੂਆਂ ਨੇ ਲੁਧਿਆਣਾ ਦੇ ਮਿੰਨੀ ਸਕੱਤਰੇਤ ਦੇ ਬਾਹਰ ਰੋਸ ਪ੍ਰਦਰਸ਼ਨ ਕੀਤਾ। ਅਕਾਲੀ ਵਰਕਰਾਂ ਨੇ ਆਪ ਸਰਕਾਰ ਦੇ ਖਿਲਾਫ ਡੱਟ ਕੇ ਨਾਅਰੇਬਾਜ਼ੀ ਕੀਤੀ ਅਤੇ ਬਾਅਦ ਵਿੱਚ ਜ਼ਿਲ੍ਹਾ ਪ੍ਰਸ਼ਾਸ਼ਨ ਨੂੰ ਮੰਗ ਪੱਤਰ ਵੀ ਸੌਂਪਿਆ।
ਤਲਖ਼ ਮਾਹੌਲ ਵਿਚ ਉਸ ਸਮੇਂ ਹਾਸੇ ਦੀ ਫੁਆਰ ਛਾ ਗਈ ਜਦੋਂ ਅਚਾਨਕ ਧਰਨੇ ਵਾਲੀ ਥਾਂ ਤੋਂ ਲੰਘ ਰਹੇ ਆਮ ਆਦਮੀ ਪਾਰਟੀ ਦੇ ਵਿਧਾਇਕ ਗੁਰਪ੍ਰੀਤ ਗੋਗੀ ਅੱਗੇ ਆ ਕੇ ਸਾਬਕਾ ਮੰਤਰੀ ਅਤੇ ਸੀਨੀਅਰ ਅਕਾਲੀ ਆਗੂ ਮਹੇਸ਼ ਇੰਦਰ ਸਿੰਘ ਗਰੇਵਾਲ ਨੂੰ ਮਿਲੇ ਅਤੇ ਹੱਥ ਮਿਲਾਉਂਦਿਆਂ ਕਿਹਾ ਕਿ ਸਿਆਸਤ ਬਾਅਦ ਵਿਚ ਹੈ ਪਹਿਲਾਂ ਤਾਂ ਆਪਸੀ ਭਾਈਚਾਰਾ ਹੈ। ਗਰੇਵਾਲ ਨੇ ਵਿਧਾਇਕ ਗੋਗੀ ਨੂੰ ਹੱਸ ਕੇ ਕਿਹਾ ਕਿ ਅੱਜ ਤੇਰੀ ਪੂਰੀ ਟੌਹਰ ਹੈ। ਮੀਡੀਆ ਨਾਲ ਗੱਲਬਾਤ ਕਰਦਿਆਂ ਉਹਨਾਂ ਕਿਹਾ ਕਿ ਸਰਕਾਰ ਦੀਆਂ ਲੋਕ ਮਾਰੂ ਨੀਤੀਆਂ ਦੇ ਖ਼ਿਲਾਫ਼ ਇਹ ਧਰਨਾ ਦਿੱਤਾ ਗਿਆ । ਗਰੇਵਾਲ ਨੇ ਹੋਰ ਕੀ ਕਿਹਾ ਤੁਸੀਂ ਵੀ ਸੁਣੋ
