ਜਾਂਚ ਏਜੰਸੀ ਦੀ ਕਾਰਵਾਈ ਦੇ ਕਾਰਨਾਂ ਬਾਰੇ ਨਹੀਂ ਕੋਈ ਜਾਣਕਾਰੀ, ਕਾਨੂੰਨ ਦੀ ਪਾਲਣਾ ਕਰਨ ਵਾਲਾ ਨਾਗਰਿਕ ਹਾਂ ਜਾਂਚ ਏਜੰਸੀ ਵੱਲੋਂ ਪੁੱਛੇ ਜਾਣ ਵਾਲੇ ਹਰ ਸਵਾਲ ਦਾ ਦਿਆਂਗਾ ਜਵਾਬ : MP ਸੰਜੀਵ ਅਰੋੜਾ.

 

ਲੁਧਿਆਣਾ : ਆਮ ਆਦਮੀ ਪਾਰਟੀ ਦੇ ਰਾਜ ਸਭਾ ਮੈਂਬਰ ਅਤੇ ਲੁਧਿਆਣਾ ਦੇ ਪ੍ਰਸਿੱਧ ਸਮਾਜਸੇਵੀ ਸੰਜੀਵ ਅਰੋੜਾ ਨੇ ਈ. ਡੀ. ਵੱਲੋਂ ਮਾਰੇ ਗਏ ਛਾਪੇ ਨੂੰ ਲੈਕੇ ਸ਼ੋਸ਼ਲ ਮੀਡੀਆ ਪਲੇਟਫਾਰਮ X ਉਪਰ ਇਕ ਪੋਸਟ ਦੁਆਰਾ ਜਾਂਚ ਏਜੇਂਸੀ ਦੀ ਕਾਰਵਾਈ ਦੇ ਕਾਰਨਾਂ ਬਾਰੇ ਅਨਭਿੱਗਤਾ ਪ੍ਰਗਟਾਉਂਦਿਆਂ ਕਿਹਾ ਹੈ ਕਿ ਉਹ ਕਾਨੂੰਨ ਨੂੰ ਮੰਨਣ ਵਾਲੇ ਨਾਗਰਿਕ ਹਨ ਅਤੇ ਇਸ ਕਾਰਵਾਈ ਦੇ ਕਾਰਨਾਂ ਬਾਰੇ ਕੁਝ ਨਹੀਂ ਜਾਣਦੇ। ਸ੍ਰੀ ਅਰੋੜਾ ਨੇ ਅੱਗੇ ਕਿਹਾ ਕਿ ਉਹ ਪੁੱਛੇ ਗਏ ਕਿਸੇ ਵੀ ਸਵਾਲ ਦਾ ਬੇਬਾਕ ਜਵਾਬ ਦੇਣਗੇ।

ਦਸ ਦੇਈਏ ਕਿ ਈ. ਡੀ. ਦੀ ਇਕ ਟੀਮ ਵੱਲੋਂ ਲੁਧਿਆਣਾ ਦੇ ਕੁਝ ਕਾਰੋਬਾਰੀਆਂ ਦੇ ਟਿਕਾਣਿਆਂ ਤੇ ਛਾਪੇਮਾਰੀ ਕੀਤੀ ਸੀ। ਆਮ ਆਦਮੀ ਪਾਰਟੀ ਦੇ ਆਗੂਆਂ ਨੇ ਇਸਨੂੰ ਸਿਆਸੀ ਪ੍ਰਭਾਵ ਹੇਠ ਕੀਤੀ ਗਈ ਕਾਰਵਾਈ ਦਸਿਆ ਹੈ।