ਮਜਬੂਤ ਅਤੇ ਦ੍ਰਿੜ ਇਰਾਦੇ ਦੇ ਨਾਲ ਲੜੀਆਂ ਜਾਣਗੀਆਂ ਕਾਰਪੋਰੇਸ਼ਨ ਚੋਣਾਂ-ਗਰੇਵਾਲ.

ਕਾਰਪੋਰੇਸ਼ਨ ਚੋਣਾਂ ਦੇ ਮੱਦੇਨਜ਼ਰ ਅਕਾਲੀ ਦਲ ਸ਼ਹਿਰੀ ਦੀ ਹੋਈ ਇੱਕ ਵਿਸ਼ੇਸ

ਲੁਧਿਆਣਾ 8 ਦਸੰਬਰ (ਪ੍ਰਿਤਪਾਲ ਸਿੰਘ ਪਾਲੀ)- ਸ਼੍ਰੋਮਣੀ ਅਕਾਲੀ ਦਲ ਲੁਧਿਆਣਾ ਸ਼ਹਿਰੀ ਦੀ ਸਮੁੱਚੀ ਸੀਨੀਅਰ ਲੀਡਰਸ਼ਿਪ ਦੇ ਵੱਲੋਂ ਕਾਰਪੋਰੇਸ਼ਨ ਚੋਣਾਂ ਦੇ ਮੱਦੇ ਨਜ਼ਰ ਇੱਕ ਵਿਸ਼ੇਸ਼ ਮੀਟਿੰਗ ਬੁਲਾਈ ਗਈ। ਜਿਸ ਦੌਰਾਨ

ਸ਼ਹਿਰ ਦੇ ਵਿੱਚ ਮੌਜੂਦ ਅਕਾਲੀ ਦਲ ਦੇ ਸੀਨੀਅਰ ਆਗੂਆਂ ਸਮੇਤ ਹਲਕਾ ਇੰਚਾਰਜ ਵੀ ਵਿਸ਼ੇਸ਼ ਤੌਰ ਤੇ ਹਾਜ਼ਰ ਰਹੇ। ਇਸ ਮੌਕੇ ਮੀਡੀਆ ਨੂੰ ਜਾਣਕਾਰੀ ਦਿੰਦੇ ਹੋਏ ਸ. ਮਹੇਸ਼ ਇੰਦਰ ਸਿੰਘ ਗਰੇਵਾਲ ਨੇ ਦੱਸਿਆ ਕਿ ਚੋਣਾਂ ਦੇ ਮੱਦੇਨਜ਼ਰ ਪੰਜ ਮੈਂਬਰੀ ਇੱਕ ਲੀਗਲ ਕਮੇਟੀ ਬਣਾਈ ਗਈ ਹੈ ਜਿਸ ਵਿੱਚ ਸੀਨੀਅਰ ਐਡਵੋਕੇਟ ਹਰੀਸ਼ ਰਾਏ ਢਾਂਡਾ, ਪਰਉਪਕਾਰ ਸਿੰਘ ਘੁੰਮਣ, ਪਰਮਿੰਦਰ ਸਿੰਘ ਲਾਡੀ, ਹਰਕਮਲ ਸਿੰਘ ਮੇਗੋਵਾਲ ਅਤੇ ਐਡਵੋਕੇਟ ਗਗਨਪ੍ਰੀਤ ਸਿੰਘ ਸ਼ਾਮਿਲ ਹਨ। ਉਹਨਾਂ ਦੱਸਿਆ ਕਿ ਇਹ ਕਮੇਟੀ ਉਮੀਦਵਾਰਾਂ ਨੂੰ ਕਾਗਜ ਭਰਨ ਸਮੇਤ ਹਰ ਤਰ੍ਹਾਂ ਦੀ ਕਾਨੂੰਨੀ ਜਾਣਕਾਰੀ ਅਤੇ ਸਲਾਹ ਮਸ਼ਵਰੇ ਵਿੱਚ ਮਦਦ ਕਰੇਗੀ। ਉਹਨਾਂ ਦੱਸਿਆ ਕਿ ਜਲਦ ਹੀ ਚਾਹਵਾਨ ਉਮੀਦਵਾਰਾਂ ਦੇ ਨਾਮ ਘੋਸ਼ਿਤ ਕੀਤੇ ਜਾਣਗੇ। ਇਸ ਮੌਕੇ ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੇ ਵੱਲੋਂ ਪੂਰੀ ਮਜਬੂਤੀ ਅਤੇ ਦ੍ਰਿੜ ਇਰਾਦੇ ਦੇ ਨਾਲ ਲੜੀਆਂ ਜਾਣ ਵਾਲੀਆਂ ਇਹਨਾਂ ਚੋਣਾਂ ਦੌਰਾਨ ਸੱਤਾਧਾਰੀ ਧਿਰ ਦੇ ਵੱਲੋਂ ਕਿਸੇ ਵੀ ਤਰ੍ਹਾਂ ਦੀ ਧੱਕੇਸ਼ਾਹੀ ਨੂੰ ਬਰਦਾਸ਼ਤ ਨ