ਕਿਸਾਨਾਂ ਦੇ ਸਬਰ ਦਾ ਇਮਤਿਹਾਨ ਨਾ ਲਵੇ ਕੇਂਦਰ ਸਰਕਾਰ- ਸਲੂਜਾ.
ਵਾਸੂ ਜੇਤਲੀ
ਲੁਧਿਆਣਾ : ਉੱਘੇ ਸਮਾਜ ਸੇਵੀ ਤੇ ਪੰਜਾਬੀ ਵਿਕਾਸ ਮੰਚ ਦੇ ਪ੍ਰਧਾਨ ਜਤਿੰਦਰਪਾਲ ਸਿੰਘ ਸਲੂਜਾ ਨੇ ਕੇਂਦਰ ਸਰਕਾਰ ਨੂੰ ਕਿਸਾਨਾਂ ਦੇ ਸਬਰ ਦਾ ਇਮਤਿਹਾਨ ਨਾ ਲੈਣ ਲਈ ਕਿਹਾ ਹੈ।
ਸ: ਸਲੂਜਾ ਨੇ ਕਿਹਾ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਪਿਛਲੇ 39 ਦਿਨ ਤੋਂ ਮਰਨ ਵਰਤ ਤੇ ਬੈਠੇ ਹੋਏ ਹਨ ਅਤੇ ਜ਼ਿੰਦਗੀ ਮੌਤ ਦੀ ਲੜਾਈ ਲੜ ਰਿਹਾ ਹਨ ਪਰ ਕੇਂਦਰ ਤੇ ਪੰਜਾਬ ਸਰਕਾਰ ਦੇ ਕੰਨਾਂ 'ਤੇ ਜੂੰ ਨਹੀਂ ਸਰਕ ਰਹੀ।
ਉਹਨਾਂ ਕਿਹਾ ਕਿ ਜੇਕਰ ਡੱਲੇਵਾਲ ਨੂੰ ਕੁੱਝ ਹੁੰਦਾ ਹੈ ਤੇ ਉਸ ਦੇ ਜ਼ੁੰਮੇਵਾਰ ਸਿੱਧੇ ਤੌਰ ਤੇ ਸਰਕਾਰ ਤੇ ਹੋਵੇਗੀ ਉਹਨਾਂ ਕਿਹਾ ਕਿ ਕੇਂਦਰ ਆਪਣੀ ਜ਼ਿੱਦ ਛੱਡ ਕੇ ਜਲਦੀ ਤੋਂ ਜਲਦੀ ਕਿਸਾਨਾਂ ਦਾ ਮਸਲਾ ਹੱਲ ਕਰੇ ਤਾਂ ਕਿ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨੂੰ ਬਚਾਇਆ ਜਾ ਸਕੇ।
ਸ: ਸਲੂਜਾ ਨੇ ਬਾਕੀ ਕਿਸਾਨ ਜਥੇਬੰਦੀਆਂ ਨੂੰ ਵੀ ਅਪੀਲ ਕੀਤੀ ਕਿ ਉਹ ਆਪਣੀ ਹਉਮੈ ਛੱਡ ਕੇ ਇਕ ਜੁਟ ਹੋ ਕੇ ਲੜਾਈ ਲੜਨ ਤਾਂ ਕਿ ਕੇਂਦਰ ਸਰਕਾਰ ਤੇ ਦਬਾਅ ਬਣਾਇਆ ਜਾ ਸਕੇ।
