*ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ ਲੁਧਿਆਣਾ* * *ਵਿਧਾਇਕ ਛੀਨਾ ਵਲੋ ਵਾਰਡ ਨੰਬਰ 43 'ਚ ਸੜਕ ਨਿਰਮਾਣ ਕਾਰਜਾਂ ਉਦਘਾਟਨ.

 

*60 ਲੱਖ ਰੁਪਏ ਦੀ ਲਾਗਤ ਨਾਲ ਬਣੇਗੀ ਆਰ.ਸੀ.ਸੀ ਸੜਕ - ਵਿਧਾਇਕ ਰਜਿੰਦਰਪਾਲ ਕੌਰ ਛੀਨਾ*


ਲੁਧਿਆਣਾ, 18 ਜਨਵਰੀ (ਵਾਸੂ ਜੇਤਲੀ) - ਵਿਧਾਨ ਸਭਾ ਹਲਕਾ ਦੱਖਣੀ ਤੋਂ ਵਿਧਾਇਕ ਰਜਿੰਦਰਪਾਲ ਕੌਰ ਛੀਨਾ ਨੇ ਵਾਰਡ ਨੰਬਰ 43 ਅਧੀਨ ਗੁਰਪਾਲ ਨਗਰ ਦੀ ਮੇਨ ਮਾਰਕੀਟ ਵਾਲ਼ੀ ਗੱਲੀ ਵਿੱਚ 60 ਲੱਖ ਰੁਪਏ ਦੀ ਲਾਗਤ ਨਾਲ ਬਣਨ ਵਾਲੀ ਆਰ.ਸੀ.ਸੀ. ਸੜਕ ਦੇ ਨਿਰਮਾਣ ਕਾਰਜਾਂ ਦਾ ਉਦਘਾਟਨ ਕੀਤਾ।


ਵਿਧਾਇਕ ਛੀਨਾ ਨੇ ਕਿਹਾ ਕਿ ਇਸ ਇਲਾਕੇ ਦੀਆਂ ਸੜਕਾਂ ਞਁਲ ਪਿਛਲੀ ਸਰਕਾਰਾਂ ਵੱਲੋਂ ਕੋਈ ਧਿਆਨ ਨਹੀਂ ਦਿੱਤਾ ਗਿਆ ਅਤੇ ਪਿਛਲੇ 30 ਸਾਲਾਂ ਤੋਂ ਇਹ ਸੜਕ ਨਹੀਂ ਬਣੀ ਤੇ ਹੁਣ ਲੋਕਾਂ ਦੀ ਚਿਰੋਕਣੀ ਮੰਗ ਪੂਰੀ ਹੋ ਗਈ ਹੈ।


ਵਿਧਾਇਕ ਛੀਨਾ ਨੇ ਕਿਹਾ ਕਿ ਇਨ੍ਹਾਂ ਸੜਕਾਂ ਦੀ ਹਾਲਤ ਬਹੁਤ ਮਾੜੀ ਹੈ, ਉਨ੍ਹਾਂ ਕਿਹਾ ਕਿ ਆਬਾਦੀ ਜ਼ਿਆਦਾ ਹੋਣ ਕਾਰਨ ਸੜਕ 'ਤੇ ਹਮੇਸ਼ਾ ਜਾਮ ਲੱਗ ਜਾਂਦਾ ਹੈ ਜਦਕਿ ਪਿਛਲੇ 15 ਸਾਲਾਂ ਤੋਂ ਸੜਕ ਦਾ ਸਿਰਫ਼ ਪੈਚ ਵਰਕ ਹੀ ਹੋ ਰਿਹਾ ਹੈ | ਸੜਕ ’ਤੇ ਪਏ ਟੋਇਆਂ ਕਾਰਨ ਪੈਦਲ ਚੱਲਣ ਵਾਲੇ ਹਾਦਸਿਆਂ ਦਾ ਸ਼ਿਕਾਰ ਹੋ ਜਾਂਦੇ ਸਨ।  ਇਨ੍ਹਾਂ ਸੜਕਾਂ ਦੇ ਬਣਨ ਨਾਲ ਨਾ ਸਿਰਫ਼ ਲੋਕਾਂ ਦੀ ਆਵਾਜਾਈ ਸੁਖਾਲੀ ਹੋਵੇਗੀ ਸਗੋਂ ਵਿਕਾਸ ਦਾ ਰਾਹ ਵੀ ਪੱਧਰਾ ਹੋਵੇਗਾ। 


ਵਿਧਾਇਕਾ ਰਜਿੰਦਰਪਾਲ ਕੌਰ ਛੀਨਾ ਨੇ ਕਿਹਾ ਕਿ ਮੁੱਖ ਮੰਤਰੀ ਸਰਦਾਰ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਵਿਕਾਸ ਕਾਰਜਾਂ ਲਈ ਗ੍ਰਾਂਟਾਂ ਜਾਰੀ ਕੀਤੀਆਂ ਜਾ ਰਹੀਆਂ ਹਨ ਤਾਂ ਜੋ ਪੰਜਾਬ ਵਿੱਚ ਬੁਨਿਆਦੀ ਸਹੂਲਤਾਂ ਨੂੰ ਪੂਰਾ ਕੀਤਾ ਜਾ ਸਕੇ।


ਇਸ ਮੌਕੇ ਹਰਵਿੰਦਰ ਕੌਰ, ਰਵਿੰਦਰ ਸਿੰਘ ਸੈਣੀ, ਬਲਦੇਵ ਸਿੰਘ, ਜੋਗਿੰਦਰ ਬੇਦੀ, ਪਰਮਿੰਦਰ ਸਿੰਘ ਸੌਂਫ ਆਦਿ ਹਾਜ਼ਰ ਸਨ।