ਅਕਾਲੀ ਜੱਥਾ ਲੁਧਿਆਣਾ ਸ਼ਹਿਰੀ ਵੱਲੋਂ ਸ਼ੁਰੂ ਕੀਤੀ ਗਈ ਭਰਤੀ ਮੁਹਿੰਮ.

 

ਜ਼ਿਲ੍ਹਾ ਲੀਡਰਸ਼ਿਪ ਸਮੇਤ ਅਬਜ਼ਰਵਰ ਦਰਬਾਰਾ ਸਿੰਘ ਗੁਰੂ ਵਿਸ਼ੇਸ਼ ਤੌਰ ਤੇ ਰਹੇ ਹਾਜ਼ਰ 


ਲੁਧਿਆਣਾ 22 ਜਨਵਰੀ (ਰਾਕੇਸ਼ ਅਰੋੜਾ)- ਸ਼੍ਰੋਮਣੀ ਅਕਾਲੀ ਦਲ ਦੇ ਵੱਲੋਂ ਸ਼ੁਰੂ ਕੀਤੀ ਗਈ ਭਰਤੀ ਮੁਹਿੰਮ ਦੇ ਤਹਿਤ ਅਕਾਲੀ ਜੱਥਾ ਲੁਧਿਆਣਾ ਸ਼ਹਿਰੀ ਦੇ ਵੱਲੋਂ ਸ਼ਹਿਰ ਨਾਲ ਸੰਬੰਧਿਤ ਛੇ ਵਿਧਾਨ ਸਭਾ ਹਲਕਿਆਂ ਦੀ ਭਰਤੀ ਮੁਹਿੰਮ ਦੀ ਸ਼ੁਰੂ ਕੀਤੀ ਗਈ ਜਿਸ ਦੀ ਸ਼ੁਰੂਆਤ ਵਿਸ਼ੇਸ਼ ਤੌਰ ਤੇ ਪਹੁੰਚੇ ਅਬਜਰਵਰ ਦਰਬਾਰਾ ਸਿੰਘ ਗੁਰੂ ਵੱਲੋਂ ਕਰਵਾਈ ਗਈ। ਇਸ ਮੌਕੇ ਵਿਸ਼ੇਸ਼ ਤੌਰ ਤੇ ਮਹੇਸ਼ ਇੰਦਰ ਸਿੰਘ ਗਰੇਵਾਲ, ਭੁਪਿੰਦਰ ਸਿੰਘ ਭਿੰਦਾ, ਜਗਬੀਰ ਸਿੰਘ ਸੋਖੀ, ਜਸਪਾਲ ਸਿੰਘ ਗਿਆਸਪੁਰਾ, ਹਰਜਿੰਦਰ ਸਿੰਘ ਬੋਬੀ ਗਰਚਾ, ਪਰਉਪਕਾਰ ਸਿੰਘ ਘੁੰਮਣ, ਕਮਲ ਚੇਤਲੀ ਰਜਨੀਸ਼ ਪਾਲ ਸਿੰਘ ਧਾਲੀਵਾਲ, ਜਗਜੀਤ ਸਿੰਘ ਅਰੋੜਾ, ਆਕਾਸ਼ਦੀਪ ਸਿੰਘ ਭੱਠਲ ਸਮੇਤ ਸ਼ਹਿਰ ਦੀ ਸਮੁੱਚੀ ਲੀਡਰਸ਼ਿਪ ਤੋਂ ਇਲਾਵਾ ਹੋਰ ਆਗੂ ਸਾਹਿਬਾਨ ਅਤੇ ਵਰਕਰ ਵੀ ਮੌਜੂਦ ਰਹੇ। ਇਸ ਮੌਕੇ ਗੱਲਬਾਤ ਦੌਰਾਨ ਦਰਬਾਰਾ ਸਿੰਘ ਗੁਰੂ ਅਤੇ ਮਹੇਸ਼ ਇੰਦਰ ਸਿੰਘ ਗਰੇਵਾਲ ਨੇ ਵੀ ਕਿਹਾ ਕਿ ਇਤਿਹਾਸ ਗਵਾਹ ਹੈ ਕਿ ਸ਼੍ਰੋਮਣੀ ਅਕਾਲੀ ਦਲ ਲੋਕਾਂ ਦੇ ਆਪਣੀ ਹਮਦਰਦ ਪਾਰਟੀ ਹੈ। ਕਿਉਂਕਿ ਸ਼੍ਰੋਮਣੀ ਅਕਾਲੀ ਦਲ ਦੇ ਵੱਲੋਂ ਕਰਵਾਇਆ ਗਿਆ ਵਿਕਾਸ ਅਤੇ ਚਲਾਈਆਂ ਗਈਆਂ ਲੋਕ ਭਲਾਈ ਦੀਆਂ ਸਕੀਮਾਂ ਦਾ ਦੂਸਰੀਆਂ ਪਾਰਟੀਆਂ ਦੇ ਕੋਲ ਅੱਜ ਵੀ ਕੋਈ ਜਵਾਬ ਨਹੀਂ। ਉਹਨਾਂ ਕਿਹਾ ਕਿ ਦੂਸਰੀਆਂ ਪਾਰਟੀਆਂ ਦੀ ਕਹਿਣੀ ਅਤੇ ਕਥਨੀ ਦਾ ਵੱਡਾ ਫਰਕ ਲੋਕਾਂ ਦੇ ਸਾਹਮਣੇ ਆ ਚੁੱਕਾ ਹੈ ਤੇ ਲੋਕ ਕਾਂਗਰਸ ਅਤੇ ਫਿਰ ਆਪ ਵਾਲਿਆਂ ਦੇ ਹੱਥ ਵਿੱਚ ਪੰਜਾਬ ਦੇ ਸੱਤਾ ਦੀ ਡੋਰ ਦੇ ਕੇ ਹੁਣ ਪਛਤਾ ਰਹੇ ਹਨ। ਉਹਨਾਂ ਕਿਹਾ ਕਿ ਸਿਰਫ ਇਨਾ ਹੀ ਨਹੀਂ ਬਾਦਲ ਸਾਹਿਬ ਦੀ ਦੂਰ ਅੰਦੇਸ਼ੀ ਸੋਚ ਦੇ ਚਲਦਿਆਂ ਹੀ ਪੰਜਾਬ ਤਰੱਕੀ ਦੀਆਂ ਲੀਹਾਂ ਵੱਲ ਵਧਿਆ ਸੀ ਤੇ ਇੱਕ ਵਾਰ ਫਿਰ ਤੋਂ ਸੂਬੇ ਦੇ ਲੋਕ ਉਹਨਾਂ ਦੀ ਸੋਚ ਨੂੰ ਪਸੰਦ ਕਰਨ ਵਾਲੇ ਅਤੇ ਪੰਜਾਬ ਨੂੰ ਪਿਆਰ ਕਰਨ ਵਾਲੇ ਲੋਕ ਸ਼੍ਰੋਮਣੀ ਅਕਾਲੀ ਦਲ ਦੀ ਇਸ ਭਰਤੀ ਮੁਹਿੰਮ ਦਾ ਹਿੱਸਾ ਬਣਨਗੇ ਤੇ ਇਹ ਪਾਰਟੀ ਫਿਰ ਤੋਂ ਮਜਬੂਤੀ ਦੇ ਨਾਲ ਮੈਦਾਨ ਵਿੱਚ ਉਤਰ ਕੇ ਲੋਕਾਂ ਦੀ ਸੇਵਾ ਕਰੇਗੀ।