ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਦੀ ਯਾਦ ਨੂੰ ਸਮਰਪਿਤ ਵਿਸ਼ੇਸ਼ ਗੁਰਮਤਿ ਸਮਾਗਮ 6 ਫਰਵਰੀ ਨੂੰ- ਇੰਦਰਜੀਤ ਸਿੰਘ ਮੱਕੜ.

 

ਲੁਧਿਆਣਾ, 30 ਜਨਵਰੀ  (ਰਾਕੇਸ਼ ਅਰੋੜਾ)  - ਭਾਰਤ ਦੇ ਸਾਬਕਾ ਪ੍ਰਧਾਨਮੰਤਰੀ ਸਵ. ਡਾ.ਮਨਮੋਹਨ ਸਿੰਘ ਦੀ ਨਿੱਘੀ ਯਾਦ ਨੂੰ ਸਮਰਪਿਤ ਵਿਸ਼ੇਸ਼ ਗੁਰਮਤਿ ਸਮਾਗਮ ਗੁਰਦੁਆਰਾ ਸ਼੍ਰੀ ਗੁਰੂ ਸਿੰਘ ਸਭਾ ਮਾਡਲ ਟਾਊਨ ਐਕਸਟੈਨਸ਼ਨ, ਲੁਧਿਆਣਾ ਵਿਖੇ 6 ਫਰਵਰੀ ਦਿਨ ਵੀਰਵਾਰ ਨੂੰ ਰਾਤ 7 ਵੱਜੇ ਤੋ 10 ਵੱਜੇ ਤੱਕ ਆਯੋਜਿਤ ਕੀਤਾ ਜਾਵੇਗਾ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸ.ਇੰਦਰਜੀਤ ਸਿੰਘ ਮੱਕੜ ਪ੍ਰਧਾਨ ਗੁ. ਸ਼੍ਰੀ ਗੁਰੂ ਸਿੰਘ ਸਭਾ ਮਾਡਲ ਟਾਊਨ ਐਕਸਟੈਨਸ਼ਨ ਨੇ ਅੱਜ ਵਿਸ਼ੇਸ਼ ਤੌਰ ਤੇ ਗੱਲਬਾਤ ਕਰਦਿਆਂ ਹੋਇਆ ਕੀਤਾ।ਉਨ੍ਹਾਂ ਨੇ ਕਿਹਾ ਕਿਹਾ ਕਿ ਗੁਰਦੁਆਰਾ ਸਾਹਿਬ ਦੀ ਪ੍ਰਬੰਧਕ ਕਮੇਟੀ,ਉੱਘੇ ਕਥਾਵਾਚਕ ਗਿਆਨੀ ਦਵਿੰਦਰਪਾਲ ਸਿੰਘ, ਅੰਮ੍ਰਿਤ ਸਾਗਰ ਪਰਿਵਾਰ ਦੇ ਪ੍ਰਮੁੱਖ ਬਲਬੀਰ ਸਿੰਘ ਭਾਟੀਆ ਅਤੇ ਸਮੂਹ ਗੁਰਦੁਆਰਾ ਪ੍ਰਬੰਧਕ ਕਮੇਟੀਆਂ ਦੇ ਸਾਂਝੇ ਉੱਦਮਾਂ ਤੇ ਨਿੱਘੇ ਸਹਿਯੋਗ ਸਦਕਾ ਉੱਘੇ ਅਰਥ ਸ਼ਾਸ਼ਤਰੀ ਤੇ ਦੇਸ਼ ਦੇ ਪਹਿਲੇ ਸਿੱਖ ਪ੍ਰਧਾਨ ਮੰਤਰੀ ਬਣੇ ਸਵ.ਡਾਕਟਰ ਮਨਮੋਹਨ ਸਿੰਘ ਜੀ ਨੂੰ ਆਪਣਾ ਸਿੱਜਦਾ ਤੇ ਸਤਿਕਾਰ ਅਰਪਿਤ ਕਰਨ ਹਿੱਤ ਆਯੋਜਿਤ ਕੀਤਾ ਜਾ ਰਿਹਾ ਵਿਸ਼ੇਸ਼ ਗੁਰਮਤਿ ਸਮਾਗਮ ਇੱਕ ਯਾਦਗਾਰੀ ਸਮਾਗਮ ਹੋਵੇਗਾ। ਸ.ਮੱਕੜ ਨੇ ਦੱਸਿਆ ਕਿ ਸਮਾਗਮ ਅੰਦਰ ਪੰਥ ਦੇ ਪ੍ਰਸਿੱਧ ਕੀਰਤਨੀਏ ਭਾਈ ਲਖਵਿੰਦਰ ਸਿੰਘ ਹਜ਼ੂਰੀ ਰਾਗੀ ਸੱਚਖੰਡ ਸ਼੍ਰੀ ਹਰਿਮੰਦਰ ਸਾਹਿਬ ਅੰਮ੍ਰਿਤਸਰ ਵਾਲੇ ਤੇ ਗਿਆਨੀ ਗੁਰਦੇਵ ਸਿੰਘ ਆਸਟ੍ਰੇਲੀਆ ਵਾਲਿਆਂ ਦੇਣ ਕੀਰਤਨੀ ਜੱਥੇ ਆਪਣੀਆਂ  ਹਾਜ਼ਰੀਆਂ ਭਰਕੇ ਸੰਗਤਾਂ ਨੂੰ ਗੁਰਬਾਣੀ ਕੀਰਤਨ ਰਾਹੀਂ ਨਿਹਾਲ ਕਰਨਗੇ, ਉੱਥੇ ਸਮਾਗਮ ਅੰਦਰ ਉੱਘੇ ਸਿੱਖ ਵਿਦਵਾਨ ਪ੍ਰੋ ਜਗਦੀਪ ਸਿੰਘ ( ਨਿਰਦੇਸ਼ਕ ਨਾਦ ਪ੍ਰਗਾਸ ਸ਼੍ਰੀ ਅੰਮ੍ਰਿਤਸਰ ਸਾਹਿਬ) ਤੇ ਸਿੱਖ ਸਕਾਲਰ ਸ.ਲਖਵੀਰ ਸਿੰਘ (ਜੇ.ਐਨ.ਯੂ ਦਿੱਲੀ)ਵਿਸ਼ੇਸ਼ ਤੌਰ ਤੇ ਆਪਣੀਆਂ ਹਾਜ਼ਰੀਆਂ ਭਰਕੇ ਸੰਗਤਾਂ ਦੇ ਨਾਲ ਗੁਰਮਤਿ ਵਿਚਾਰਾਂ ਦੀ ਸਾਂਝ ਕਰਦਿਆਂ ਹੋਇਆ ਦੇਸ਼ ਦੇ ਸਾਬਕਾ ਪ੍ਰਧਾਨ ਮੰਤਰੀ ਸਵ. ਡਾ. ਮਨਮੋਹਨ ਸਿੰਘ ਜੀ ਦੇ ਜੀਵਨ,ਪ੍ਰਾਪਤੀਆਂ ਅਤੇ ਉਨ੍ਹਾਂ ਵੱਲੋ ਕੌਮ ਦੀ ਚੜ੍ਹਦੀਕਲਾ ਲਈ ਕੀਤੇ ਗਏ ਵੱਡਮੁੱਲੇ ਕਾਰਜਾਂ ਦੀ ਖੋਜ ਭਰਪੂਰ ਜਾਣਕਾਰੀ ਸਾਂਝੀ ਕਰਕੇ ਆਪਣੇ ਸਤਿਕਾਰ ਅਰਪਿਤ ਕਰਨਗੇ।ਇਸ ਦੌਰਾਨ ਸ.ਇੰਦਰਜੀਤ ਸਿੰਘ ਮੱਕੜ ਨੇ ਲੁਧਿਆਣਾ ਸ਼ਹਿਰ ਦੀਆਂ ਸਮੂਹ ਸੰਗਤਾਂ,ਸਮੂਹ ਗੁਰਦੁਆਰਾ ਪ੍ਰਬੰਧਕ ਕਮੇਟੀਆਂ ਦੇ ਅਹੁਦੇਦਾਰਾਂ, ਸੇਵਾ ਸੁਸਾਇਟੀਆਂ ਦੇ ਮੈਬਰਾਂ, ਸਵ.ਡਾਕਟਰ ਮਨਮੋਹਨ ਸਿੰਘ ਨਾਲ ਸਨੇਹ ਤੇ ਪਿਆਰ ਕਰਨ ਵਾਲੀਆਂ ਸਮੂਹ ਸ਼ਖਸ਼ੀਅਤਾਂ ਨੂੰ ਨਿਮਰਤਾ ਸਾਹਿਤ ਬੇਨਤੀ ਕਰਦਿਆਂ ਹੋਇਆ ਕਿਹਾ ਕਿ ਸੰਸਾਰ ਪੱਧਰ ਤੇ ਸਿੱਖੀ ਦਾ ਮਾਣ ਵਧਾਉਣ ਵਾਲੀ ਮਹਾਨ ਸ਼ਖਸ਼ੀਅਤ ਸਵ.ਡਾਕਟਰ ਮਨਮੋਹਨ ਸਿੰਘ ਦੀ ਯਾਦ ਨੂੰ ਸਮਰਪਿਤ ਆਯੋਜਿਤ ਕੀਤੇ ਜਾ ਰਹੇ ਵਿਸ਼ੇਸ਼ ਗੁਰਮਤਿ ਸਮਾਗਮ ਅੰਦਰ ਉਹ ਆਪਣੀਆਂ ਹਾਜ਼ਰੀਆਂ ਭਰ ਕੇ ਉਨ੍ਹਾਂ ਨੂੰ ਆਪਣਾ ਸਤਿਕਾਰ ਅਰਪਿਤ ਕਰਨ।ਇਸ ਦੌਰਾਨ ਉਨ੍ਹਾਂ ਦਿਨ ਨਾਲ ਅੰਮ੍ਰਿਤ ਸਾਗਰ ਕੰਪਨੀ ਦੇ ਪ੍ਰਮੁੱਖ ਸ.ਬਲਬੀਰ ਸਿੰਘ ਭਾਟੀਆ,ਕਰਨਪ੍ਰੀਤ ਸਿੰਘ ਭਾਟੀਆ, ਵਿਸ਼ੇਸ਼ ਤੌਰ ਤੇ ਹਾਜ਼ਰ ਸਨ।