ਭਾਰਤੀਯ ਜਨਤਾ ਪਾਰਟੀ ਦੇ ਕੌਮੀ ਕਿਸਾਨ ਆਗੂ ਸੁਖਮਿੰਦਰਪਾਲ ਸਿੰਘ ਗਰੇਵਾਲ ਭੂਖੜੀ ਕਲਾਂ 5 ਫਰਵਰੀ ਨੂੰ ਦਾਨ ਸਿੰਘ ਵਾਲਾ ਜਾਣਗੇ.
ਲੁਧਿਆਣਾ 3 ਫਰਵਰੀ (ਵਾਸੂ ਜੇਤਲੀ) -ਭਾਰਤੀਯ ਜਨਤਾ ਪਾਰਟੀ ਦੇ ਕੌਮੀ ਕਿਸਾਨ ਆਗੂ ਸੁਖਮਿੰਦਰਪਾਲ ਸਿੰਘ ਗਰੇਵਾਲ ਭੂਖੜੀ ਕਲਾਂ ਆਪਣੇ ਸਾਥੀਆਂ ਸਮੇਤ 5 ਫਰਵਰੀ ਨੂੰ ਦੁਪਹਿਰ ਦੇ 2: 00 ਵਜੇ ਜ਼ਿਲ੍ਹਾ ਬਠਿੰਡਾ ਦੇ ਪਿੰਡ ਦਾਨ ਸਿੰਘ ਵਾਲਾ ਵਿਖੇ ਜਾਣਗੇ। ਅੱਜ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਗਰੇਵਾਲ ਨੇ ਦੱਸਿਆ ਕਿ ਉਥੇ ਉਹ ਉਨ੍ਹਾਂ ਪੀੜਤ ਪਰਿਵਾਰਾਂ ਦੇ ਪਰਿਵਾਰਾਂ ਨੂੰ ਮਿਲਣਗੇ ਜਿਨ੍ਹਾਂ ਦੇ ਪਿਛਲੇ ਦਿਨੀਂ ਇੱਕ ਨਸ਼ਾ ਤਸਕਰ ਨੇ ਅੱਠ ਕਿਰਤੀ ਪਰਵਾਰਾਂ ਦੇ ਘਰਾਂ ਨੂੰ ਅੱਗ ਲਗਾ ਦਿੱਤੀ ਸੀ। ਗਰੇਵਾਲ ਨੇ ਕਿਹਾ ਕਿ ਇਹ ਪੰਜਾਬ ਵਿੱਚਲੀ ਮੰਦਭਾਗੀ ਘਟਨਾ ਹੈ ਜਿਸ ਨੂੰ ਬਰਦਾਸ਼ਤ ਨਹੀਂ ਕੀਤਾ ਜਾ ਸਕਦਾ। ਭਾਜਪਾ ਆਗੂ ਨੇ ਦੱਸਿਆ ਕਿ ਉਹ ਇਹਨਾਂ ਪੀੜਤ ਪਰਿਵਾਰਾਂ ਨੂੰ ਮਿਲ ਕੇ ਇਹ ਮਸਲਾ ਕੇਂਦਰ ਸਰਕਾਰ ਤੇ ਖਾਸ ਕਰ ਕੇਂਦਰੀ ਗ੍ਰਹਿ ਮੰਤਰੀ ਸ੍ਰੀ ਅਮਿੱਤ ਸ਼ਾਹ ਦੇ ਧਿਆਨ ਵਿੱਚ ਲਿਆਉਣਗੇ ਤਾਂ ਜੋ ਇਹੋ ਜਿਹੇ ਸਮਾਜ ਵਿਰੋਧੀ ਤੇ ਪੰਜਾਬ ਵਿਰੋਧੀ ਤਾਕਤਾਂ ਨਾਲ ਸਖ਼ਤੀ ਨਾਲ ਨਜਿੱਠਿਆ ਜਾਵੇਗਾ। ਗਰੇਵਾਲ ਨੇ ਕਿਹਾ ਕਿ ਇਹਨਾਂ ਪਰਿਵਾਰਾਂ ਨੂੰ ਇਨਸਾਫ ਦਿਵਾਉਣ ਲਈ ਹਰ ਸੰਭਵ ਕੋਸ਼ਿਸ਼ ਕਰਨਗੇ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਪਿਛਲੀਆਂ ਸਰਕਾਰਾਂ ਤੇ ਮੌਜੂਦਾ ਸਰਕਾਰ ਨਸ਼ਿਆਂ ਨੂੰ ਖਤਮ ਕਰਨ ਦੇ ਨਾ ਲੋਕਾਂ ਨੇ ਵੱਡਾ ਫਤਵਾ ਹਾਸਲ ਕਰਕੇ ਹੋਂਦ ਵਿੱਚ ਆਈਆਂ ਸਨ ਪਰ ਫੇਲ ਸਾਬਤ ਹੋਈਆਂ। ਗਰੇਵਾਲ ਨੇ ਪੰਜਾਬ ਭਾਜਪਾ ਆਗੂਆਂ ਤੇ ਵਰਕਰਾਂ ਨੂੰ ਕਿਹਾ ਕਿ ਉਹ ਇਹੋ ਜਿਹੇ ਸਮਾਜ ਵਿਰੋਧੀ ਅਨਸਰਾਂ ਖ਼ਿਲਾਫ਼ ਲਾਮਬੰਦ ਹੋਣ ਤੇ ਹਰ ਥਾਂ ਉਨ੍ਹਾਂ ਦਾ ਡੱਟਕੇ ਵਿਰੋਧ ਕੀਤਾ ਜਾਵੇ ਤਾਂ ਜੋ ਪੰਜਾਬ ਨੂੰ ਬਚਾਇਆ ਜਾ ਸਕੇ।
