*ਦਿੱਲੀ ਵਿੱਚ ਭਾਜਪਾ ਦੀ ਸਰਕਾਰ ਬਣਨ ਤੋਂ ਬਾਅਦ ਹੁਣ ਪੰਜਾਬ ਦੀ ਵਾਰੀ - ਧਾਲੀਵਾਲ.

 

 *ਦਿੱਲੀ ਵਿੱਚ ਆਪ ਨੂੰ ਪੰਜਾਬੀਆਂ ਨੇ ਹਰਾਇਆ,ਭਾਜਪਾ ਦੀ ਵੱਡੀ ਜਿੱਤ ਦੀ ਖੁਸ਼ੀ ਚ ਪੰਜਾਬ ਭਰ ਚ ਜਸ਼ਨ ਵਿੱਚ ਮਨਾਏ ਗਏ*


 ਲੁਧਿਆਣਾ :ਫਰਵਰੀ (ਭਾਂਬਰੀ)- ਦਿੱਲੀ ਵਿੱਚ ਭਾਜਪਾ ਦੀ ਵੱਡੀ ਜਿੱਤ ਦਾ ਜਸ਼ਨ ਮਨਾਉਣ ਲਈ, ਪੰਜਾਬ ਚ ਹਰ ਜ਼ਿਲ੍ਹੇ ਵਿੱਚ ਭਾਜਪਾ ਦਫ਼ਤਰ ਵਿੱਚ ਢੋਲ ਵਜਾ ਕੇ, ਭੰਗੜਾ ਪਾ ਕੇ ਅਤੇ ਲੱਡੂ ਵੰਡ ਕੇ ਜਸ਼ਨ ਮਨਾਇਆ ਗਏ। ਦਿੱਲੀ ਵਿੱਚ ਭਾਜਪਾ ਦੀ ਸਰਕਾਰ ਬਣਨ ਤੋਂ ਬਾਅਦ ਪੰਜਾਬ ਦੇ ਲੋਕਾਂ ਵਿੱਚ ਖੁਸ਼ੀ ਦੀ ਲਹਿਰ ਹੈ।  ਇਸ ਦੇ ਮੱਦੇਨਜ਼ਰ, ਦਿੱਲੀ ਵਿੱਚ ਭਾਜਪਾ ਨੇਤਾਵਾਂ  ਦਾ ਮੂੰਹ ਮਿੱਠਾ ਕਰਵਾਇਆ ਗਿਆ। ਇਸ ਮੌਕੇ ਭਾਜਪਾ ਪੰਜਾਬ ਦੇ ਬੁਲਾਰੇ ਕੁਲਦੀਪ ਸਿੰਘ ਧਾਲੀਵਾਲ ਨੂੰ ਭਾਜਪਾ ਦੀ ਇਤਿਹਾਸਿਕ ਜਿੱਤ ਮਿਲਣ ਤੇ ਬੁੱਕੇ ਦੇ ਕੇ ਸਨਮਾਨਿਤ ਕੀਤਾ ਗਿਆ।ਇਸ ਮੌਕੇ ਭਾਜਪਾ ਪੰਜਾਬ ਦੇ  ਬੁਲਾਰੇ ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਕਿ ਨਰਿੰਦਰ ਮੋਦੀ ਦੀ ਅਗਵਾਈ ਹੇਠ ਭਾਰਤ ਆਪਣੀ ਪੁਰਾਣੀ ਸ਼ਾਨ ਮੁੜ ਪ੍ਰਾਪਤ ਕਰਨ ਵੱਲ ਵਧ ਰਿਹਾ ਹੈ। ਦਿੱਲੀ ਦੇ ਲੋਕ ਇਸ ਆਫ਼ਤ ਤੋਂ ਬਹੁਤ ਪ੍ਰੇਸ਼ਾਨ ਸਨ, ਜਿਨ੍ਹਾਂ ਨੇ ਹੁਣ ਭਾਜਪਾ ਵਿੱਚ ਆਪਣਾ ਵਿਸ਼ਵਾਸ ਦਿਖਾਇਆ ਅਤੇ ਭਾਜਪਾ ਨੂੰ ਇੱਕ ਵੱਡੀ ਜਿੱਤ ਦਿਵਾਈ।ਧਾਲੀਵਾਲ ਨੇ ਕਿਹਾ ਕਿ ਦਿੱਲੀ ਦੇ ਵਾਸੀਆਂ ਨੇ ਕੇਜਰੀਵਾਲ ਦੇ ਹੰਕਾਰ ਨੂੰ ਤੋੜਿਆ ਹੈ।ਦਿੱਲੀ ਚ 25 ਸਾਲਾਂ ਬਾਅਦ ਭਾਜਪਾ ਦੀ ਇਤਿਹਾਸਿਕ ਜਿੱਤ ਹੋਈ ਹੈ।ਧਾਲੀਵਾਲ ਨੇ ਕਿਹਾ ਕਿ ਦਿੱਲੀ ਦੀ ਇਤਿਹਾਸਿਕ ਜਿੱਤ ਤੋਂ ਬਾਅਦ ਹੁਣ ਪੰਜਾਬ ਦੀ ਵਾਰੀ ਹੈ। ਲੋਕਾਂ ਦਾ ਆਮ ਆਦਮੀ ਪਾਰਟੀ ਤੋਂ ਮੋਹ ਭੰਗ ਹੋ ਗਿਆ ਹੈ। ਪੰਜਾਬ ਵਿਧਾਨ ਸਭਾ 2027 ਦੀਆਂ ਚੋਣਾਂ ਵਿੱਚ ਪੰਜਾਬ ਦੇ ਸੂਝਵਾਨ ਵੋਟਰ ਭਗਵਾਂ ਲਹਿਰਾਉਣ ਗਏ ਤੇ ਬਹੁਮਤ ਨਾਲ ਭਾਜਪਾ ਦੀ ਸਰਕਾਰ ਪੰਜਾਬ ਚ ਵੀ ਬਣਾਉਣਗੇ।