ਮਨੁੱਖੀ ਅਧਿਕਾਰਾਂ ਦੀ ਪ੍ਰਤੀਕ ਦੀਵਾਨ ਟੋਡਰ ਮੱਲ ਦੀ ਜਹਾਜ਼ ਹਵੇਲੀ ਦੇ ਨਵੀਨੀਕਰਨ ਦਾ ਕਾਰਜ ਸ਼ੁਰੂ.

 

ਜਹਾਜ਼ ਹਵੇਲੀ ਦੇ ਸੇਵਾ ਕਾਰਜ 'ਚ ਲੱਗੀ ਫਾਊਂਡੇਸ਼ਨ ਨੂੰ ਕੋਈ ਮੁਸ਼ਕਿਲ ਨਹੀਂ ਆਉਣ ਦਿੱਤੀ ਜਾਵੇਗੀ-ਤਰੁਨਪ੍ਰੀਤ ਸਿੰਘ ਸੌਂਦ


ਲੁਧਿਆਣਾ 24 ਫਰਵਰੀ (ਰਾਕੇਸ਼ ਅਰੋੜਾ) -ਮਨੁੱਖੀ ਅਧਿਕਾਰਾਂ ਦੀ ਪ੍ਰਤੀਕ, ਸਾਂਝੀਵਾਲਤਾ ਦਾ ਸੁਨੇਹਾ ਦੇਣ ਵਾਲੀ ਅਤੇ ਸਦੀਆਂ ਤੋਂ ਅਣਗੌਲੀ ਪਈ ਟੋਡਰ ਮੱਲ ਦੀ ਫ਼ਤਹਿਗੜ੍ਹ ਸਾਹਿਬ ਸਥਿਤ ਜਹਾਜ਼ ਹਵੇਲੀ ਦੇ ਨਵੀਨੀਕਰਨ ਦੇ ਕਾਰਜ ਦਾ ਉਦਘਾਟਨ  ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਵਲੋਂ ਕੀਤਾ ਗਿਆ। 

ਇਸ ਤੋਂ ਪਹਿਲਾਂ ਦੀਵਾਨ ਟੋਡਰਮਲ ਵਿਰਾਸਤੀ ਫਾਊਂਡੇਸ਼ਨ ਪੰਜਾਬ ਵੱਲੋਂ ਸ਼ੁਕਰਾਨੇ ਵਜੋਂ ਸ੍ਰੀ ਸੁਖਮਨੀ ਪਾਠ ਸਾਹਿਬ ਕਰਵਾਏ ਗਏ ਅਤੇ ਪਾਠ ਦੇ ਭੋਗ ਉਪਰੰਤ ਰਾਗੀ ਜਥੇ ਵੱਲੋਂ ਸੰਗਤਾਂ ਨੂੰ ਸ਼ਬਦ ਕੀਰਤਨ ਸਰਵਣ ਕਰਵਾਇਆ ਗਿਆ ਅਤੇ ਅਰਦਾਸ ਉਪਰਾਂਤ ਇਮਾਰਤ ਦੀ ਕਾਰ ਸੇਵਾ ਸ਼ੁਰੂ ਕਰਵਾਈ ਗਈ ਇਸ ਮੌਕੇ ਕੈਬਨਟ ਮੰਤਰੀ ਸੌਂਦ ਨੇ ਕਿਹਾ ਕਿ ਇਸ ਨੇਕ ਕਾਰਜ ਲਈ ਜੋ ਵੀ ਕੰਮ ਪੰਜਾਬ ਸਰਕਾਰ ਵੱਲੋਂ ਕੀਤੇ ਜਾਣੇ ਹਨ ਉਹ ਪਹਿਲ ਦੇ ਆਧਾਰ ਤੇ ਕੀਤੇ ਜਾਣਗੇ ਅਤੇ ਹਵੇਲੀ ਦੀ ਸਾਂਭ ਸੰਭਾਲ ਤੇ ਸੇਵਾ ਕਾਰਜ ਵਿੱਚ ਲੱਗੀ ਫਾਊਂਡੇਸ਼ਨ ਨੂੰ ਕਿਸੇ ਕਿਸਮ ਦੀ ਮੁਸ਼ਕਲ ਨਹੀਂ ਆਉਣ ਦਿੱਤੀ ਜਾਵੇਗੀ ਉਹਨਾਂ ਕਿਹਾ ਕਿ ਇਹ ਕਾਰਜ ਬਹੁਤ ਵੱਡੇ ਖਰਚੇ ਵਾਲਾ ਹੈ ਪਰ ਫਾਊਂਡੇਸ਼ਨ ਦੇ ਵਿਦੇਸ਼ਾਂ ਵਿੱਚ ਵੱਸਦੇ ਮੈਂਬਰਾਂ ਨੇ ਇਹ ਜਿੰਮੇਦਾਰੀ ਲੈ ਕੇ ਸ਼ਲਾਗਾ ਯੋਗ ਉਪਰਾਲਾ ਕੀਤਾ ਹੈ ਜੋ ਕਿ ਇਤਿਹਾਸ ਦੇ ਪੰਨਿਆਂ ਨੂੰ ਸੁਨਹਿਰੀ ਅੱਖਰਾਂ ਵਿੱਚ ਲਿਖਿਆ ਜਾਵੇਗਾ। ਇਸ ਮੌਕੇ ਫਾਊਂਡੇਸ਼ਨ ਦੇ ਚੇਅਰਮੈਨ ਬਹਾਦਰ ਸਿੰਘ ਅਮਰੀਕਾ, ਪ੍ਰਧਾਨ ਲਖਵਿੰਦਰ ਸਿੰਘ ਕਾਹਨੇਕੇ ਅਤੇ ਜਸਵਿੰਦਰ ਨੇ ਸਿੰਘ ਨੇ ਕਿਹਾ ਕਿ ਇਸ ਪ੍ਰੋਜੈਕਟ ਨੂੰ ਪੂਰਾ ਕਰਨ ਲਈ ਬੇਸ਼ੱਕ ਬਹੁਤ ਸਾਰੀਆਂ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪਿਆ , ਪ੍ਰੰਤੂ ਸੰਸਥਾ ਵੱਲੋਂ ਬਿਨਾਂ ਕਿਸੇ ਸਵਾਰਥ ਜਹਾਜੀ ਹਵੇਲੀ ਨੂੰ ਪੂਰਾ ਕਰਵਾਉਣ ਵਿੱਚ ਪੂਰੀ ਮਿਹਨਤ ਕੀਤੀ ਜਾ ਰਹੀ ਹੈ।   ਉਹਨਾਂ ਕਿਹਾ ਕਿ ਆਉਣ ਵਾਲੇ ਦੋ ਸਾਲਾਂ ਦੌਰਾਨ ਇਸ ਪ੍ਰੋਜੈਕਟ ਨੂੰ ਪੂਰਾ ਕਰਨ ਦਾ ਟੀਚਾ ਮਿਥਿਆ ਗਿਆ ਹੈ। ਜਿਸ ਤੇ ਕਰੀਬ 50 ਕਰੋੜ ਰੁਪਏ ਤੋਂ ਵੱਧ ਦੀ ਲਾਗਤ ਆਉਣ ਦੀ ਸੰਭਾਵਨਾ ਹੈ

ਸ਼੍ਰੋਮਣੀ ਕਮੇਟੀ, ਪੰਜਾਬ ਸਰਕਾਰ, ਪੁਰਾਤਤਵ ਵਿਭਾਗ, ਹਾਈ ਕੋਰਟ ਦੇ ਸੀਨੀਅਰ ਵਕੀਲ ਐਚ ਸੀ.ਅਰੋੜਾ, ਐਸ. ਅਸ਼ੋਕ ਭੋਰਾ ਅਤੇ ਹੋਰ ਸਮੂਹ ਧਿਰਾਂ ਵਲੋਂ ਮਿਲੇ ਸਹਿਯੋਗ ਬਦਲੇ ਉਨ੍ਹਾਂ ਦਾ ਧੰਨਵਾਦ ਵੀ ਕੀਤਾ। ਇਸ ਮੌਕੇ ਫਾਊਂਡੇਸ਼ਨ ਵਲੋਂ ਕੈਬਨਿਟ ਮੰਤਰੀ ਸਮੇਤ ਵੱਖ-ਵੱਖ ਸ਼ਖ਼ਸੀਅਤਾਂ ਦਾ ਵਿਸ਼ੇਸ਼ ਸਨਮਾਨ ਕੀਤਾ ਗਿਆ। ਇਸ ਸਮਾਗਮ ਵਿਚ ਹਲਕਾ ਵਿਧਾਇਕ ਐਡ. ਲਖਬੀਰ ਸਿੰਘ ਰਾਏ, ਵਿਧਾਇਕ ਗੁਰਦੇਵ ਸਿੰਘ ਦੇਵ ਮਾਨ, ਫਾਊਂਡੇਸ਼ਨ ਦੇ ਸਰਪ੍ਰਸਤ ਸਤਨਾਮ ਸਿੰਘ ਸੰਧੂ ਅਮਰੀਕਾ, ਗਿਆਨ ਸਿੰਘ ਸੰਧੂ ਸੰਸਥਾਪਕ ਤੇ ਸਰਪ੍ਰਸਤ, ਲਖਵਿੰਦਰ ਸਿੰਘ ਕਾਹਨਕੇ ਪ੍ਰਧਾਨ, ਰਾਣੀ ਪ੍ਰੀਤੀ ਸਿੰਘ ਨਾਭਾ, ਕਰਨੈਲ ਸਿੰਘ ਮਾਈਕ ਸੰਧੂ ਅਮਰੀਕਾ, ਬਹਾਦਰ ਸਿੰਘ ਅਮਰੀਕਾ, ਅਜੈਪਾਲ ਸਿੰਘ ਬਾਠ, ਹਰਮੇਸ਼ ਸਿੰਘ, ਹਰਬੰਸ ਸਿੰਘ ਤੱਗੜ, ਕੁਲਵੰਤ ਸਿੰਘ ਮੰਨਣ, ਜਸਵਿੰਦਰ ਸਿੰਘ ਤੋਂ ਇਲਾਵਾ ਭਾਈ ਰਵਿੰਦਰ ਸਿੰਘ ਖ਼ਾਲਸਾ ਮੈਂਬਰ ਅੰਤ੍ਰਿੰਗ ਕਮੇਟੀ, ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਦਿਹਾਤੀ ਸ਼ਰਨਜੀਤ ਸਿੰਘ ਚਨਾਰਥਲ, ਜ਼ਿਲ੍ਹਾ ਪ੍ਰਧਾਨ ਸ਼ਹਿਰੀ ਮਨਮੋਹਨ ਸਿੰਘ ਮਕਾਰੋਂਪੁਰ, ਦਰਾਬਾਰਾ ਸਿੰਘ ਗੁਰੂ ਇੰਚਾਰਜ ਹਲਕਾ ਬਸੀ ਪਠਾਣਾਂ, 'ਆਪ' ਆਗੂ ਤੇ ਸਰਪੰਚ ਕੁਲਵਿੰਦਰ ਸਿੰਘ ਡੇਰਾ, ਰਣਜੀਤ ਸਿੰਘ ਰਵੀ ਚੀਮਾ, ਅਦਾਕਾਰ ਹੋਬੀ ਧਾਲੀਵਾਲ, ਜਰਨੈਲ ਸਿੰਘ, ਐਡ. ਵਰਿੰਦਰ ਸਿੰਘ ਢਿੱਲੋਂ, ਮਨਦੀਪ ਪੋਲਾ, ਪ੍ਰਿਤਪਾਲ ਸਿੰਘ ਤੋਂ ਇਲਾਵਾ ਸੰਗਤਾਂ ਸ਼ਾਮਿਲ ਸਨ।