ਨਿਸ਼ਕਾਮ ਨਾਮ ਸਿਮਰਨ ਸੇਵਾ ਸੁਸਾਇਟੀ ਵੱਲੋਂ ਭਾਈ ਮੱਖਣ ਸ਼ਾਹ ਲੁਬਾਣਾ ਤੇ ਭਾਈ ਲੱਖੀ ਸ਼ਾਹ ਵਣਜਾਰਾ ਦੀ ਯਾਦ ਨੂੰ ਸਮਰਪਿਤ ਕੀਰਤਨ ਸਮਾਗਮ ਆਯੋਜਿਤ .

 

 ਸਿੱਖ ਇਤਿਹਾਸ ਅੰਦਰ ਗੁਰੂ ਘਰ ਦੇ ਅਨਿਨ ਸੇਵਕਾਂ ਦਾ ਸਤਿਕਾਰਤ ਰੁਤਬਾ - ਭੁਪਿੰਦਰ ਸਿੰਘ 


ਲੁਧਿਆਣਾ, 3  ਮਾਰਚ  (ਰਾਕੇਸ਼ ਅਰੋੜਾ) -  ਨਿਸ਼ਕਾਮ ਨਾਮ ਸਿਮਰਨ ਸੇਵਾ ਸੁਸਾਇਟੀ ਦੇ ਵੱਲੋਂ ਅੱਜ ਗੁਰਦੁਆਰਾ ਸ਼੍ਰੀ ਗੁਰੁ ਸਿੰਘ ਸਭਾ ਮਾਡਲ ਟਾਊਨ ਐਕਸਟੈਨਸ਼ਨ ਲੁਧਿਆਣਾ ਵਿਖੇ ਬੜੀ ਸ਼ਰਧਾ ਭਾਵਨਾ ਦੇ ਨਾਲ ਸਿੱਖ ਕੌਮ ਦੀਆਂ ਮਹਾਨ ਸ਼ਖਸ਼ੀਅਤਾਂ ਤੇ ਨੌਵੇਂ ਪਾਤਸ਼ਾਹ ਸ਼੍ਰੀ ਗੁਰੂ ਤੇਗਬਹਾਦਰ ਸਾਹਿਬ ਜੀ ਦੇ ਅਨਿਨ ਸੇਵਕ ਭਾਈ ਮੱਖਣ ਸ਼ਾਹ ਲੁਬਾਣਾ ਤੇ ਭਾਈ ਲੱਖੀ ਸ਼ਾਹ ਵਣਜਾਰਾ ਦੀ ਯਾਦ ਨੂੰ ਸਮਰਪਿਤ ਹਫਤਾਵਾਰੀ  ਕੀਰਤਨ ਸਮਾਗਮ ਕਰਵਾਇਆ ਗਿਆ। ਜਿਸ ਅੰਦਰ  ਵਿਸ਼ੇਸ਼ ਤੌਰ ਤੇ  ਆਪਣੇ ਕੀਰਤਨੀ ਜੱਥੇ ਸਮੇਤ ਹਜ਼ਰੀ ਭਰਨ  ਲਈ ਪੁੱਜੇ ਪੰਥ ਦੇ ਪ੍ਰਸਿੱਧ ਕੀਰਤਨੀਏ ਭਾਈ ਮਨਦੀਪ ਸਿੰਘ ਹਜ਼ੂਰੀ ਰਾਗੀ ਸੱਚਖੰਡ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਵਾਲਿਆਂ  ਨੇ ਗੁਰਬਾਣੀ ਦਾ ਇਲਾਹੀ ਕੀਰਤਨ ਕਰਕੇ  ਜਿੱਥੇ ਸੰਗਤਾਂ ਨੂੰ ਨਿਹਾਲ ਕੀਤਾ, ਉੱਥੇ ਨਾਲ ਹੀ  ਸੰਗਤਾਂ ਦੇ ਨਾਲ ਆਪਣੇ ਵਿਚਾਰਾਂ ਦੀ ਸਾਂਝ ਕਰਦਿਆਂ ਕਿਹਾ ਕਿ ਦੁਨੀਆਂ ਦੇ ਇਤਿਹਾਸ ਵਿੱਚ ਨਜ਼ਰ ਮਾਰੀਏ ਤਾਂ ਸਿੱਖ ਕੌਮ ਦੇ ਸ਼ਹੀਦਾਂ ਤੇ ਸੱਚੇ ਸੇਵਕਾਂ   ਦੀ ਗਿਣਤੀ ਸਭ ਤੋ ਵੱਧ ਨਜ਼ਰ ਆਉਂਦੀ ਹੈ, ਕਿਉ ਕਿ  ਸਿੱਖ ਕੌਮ ਦੇ ਸੂਰਬੀਰ ਯੋਧਿਆਂ ਨੇ ਜਬਰ ਤੇ ਜ਼ੁਲਮ ਦੇ ਖਿਲਾਫ ਤੇ ਮਜ਼ਲੂਮਾਂ ਦੇ ਹੱਕਾਂ ਦੀ ਰਾਖੀ ਕਰਨ  ਲਈ ਵੱਡੀ ਗਿਣਤੀ ਵਿੱਚ ਆਪਣੀਆਂ ਕੀਮਤੀ ਸ਼ਹਾਦਤਾਂ ਦਿੱਤੀਆਂ ਉੱਥੇ ਗੁਰੂ ਘਰ ਦੇ ਸੱਚੇ ਸੇਵਕਾਂ ਨੇ ਗੁਰੂ  ਸਾਹਿਬਾਂ ਦੇ ਸਿਧਾਂਤਾ ਤੇ ਸਿੱਖਿਆਵਾਂ ਉਪਰ ਪਹਿਰਾ ਦੇ ਕੇ ਸਿੱਖੀ ਦੀ ਫੁੱਲਵਾੜੀ ਨੂੰ ਹੋਰ ਪ੍ਰਫੁੱਲਤ ਕਰਨ ਵਿੱਚ ਆਪਣਾ ਮੋਹਰੀ ਰੋਲ ਨਿਭਾਇਆ।ਇਨ੍ਹਾਂ ਸੱਚੇ ਸਿੱਖ ਸੇਵਕਾਂ ਵਿੱਚੋ ਭਾਈ ਮੱਖਣ ਸ਼ਾਹ ਲੁਬਾਣਾ ਤੇ ਭਾਈ ਲੱਖੀ ਸ਼ਾਹ ਵਣਜਾਰਾ ਦੇ ਨਾਮ ਵੀ ਸ਼ਾਮਲ ਹੈ।ਜਿਨ੍ਹਾਂ ਨੇ ਗੁਰੂ ਘਰ ਦੇ ਅਨਿਨ ਸੇਵਕਾਂ ਵੱਜੋ ਆਪਣੀਆਂ ਸੇਵਾਵਾਂ ਗੁਰੂ ਘਰ ਨੂੰ ਸਮਰਪਿਤ ਕਰਕੇ ਇੱਕ ਨਵੇਂ ਸੇਵਾ ਇਤਿਹਾਸ ਦੀ ਸਿਰਜਣਾ ਕੀਤੀ।ਜੋ ਕਿ ਸਾਡੇ ਸਾਰਿਆਂ ਲਈ ਪ੍ਰੇਣਾ ਦਾ ਸਰੋਤ ਹਨ।ਜਿਸ ਦੇ ਸਦਕਾ ਸਮੁੱਚੀ ਲੋਕਾਈ ਉਨ੍ਹਾਂ ਨੂੰ ਸੱਚੇ ਸਿੱਖ ਸੇਵਕਾਂ ਦੇ ਰੂਪ ਵੱਜੋਂ ਆਪਣਾ ਸਿੱਜਦਾ ਤੇ ਸਤਿਕਾਰ ਅਰਪਿਤ ਕਰਦੀ ਹੈ। ਉਨ੍ਹਾਂ ਨੇ ਨਿਸ਼ਕਾਮ ਨਾਮ ਸਿਮਰਨ ਸੇਵਾ ਸੁਸਾਇਟੀ ਵਲੋਂ ਨਿੰਰਤਰ ਚਲਾਈ ਜਾ ਰਹੀ ਹਫਤਾਵਾਰੀ ਕੀਰਤਨ ਸਮਾਗਮ ਲੜੀ ਦੀ ਜ਼ੋਰਦਾਰ ਸ਼ਬਦਾਂ ਵਿਚ ਸ਼ਲਾਘਾ ਕੀਤੀ ਅਤੇ ਕੀਰਤਨ ਸਮਾਗਮ ਅੰਦਰ ਜੁੜ ਬੈਠੀਆਂ ਸੰਗਤਾਂ ਨੂੰ ਧਰਮ ਦੇ ਮਾਰਗ ਉਪਰ ਚੱਲਣ ,ਬਾਣੀ ਤੇ ਬਾਣੇ ਦੇ ਧਾਰਨੀ ਬਣਨ ਦੀ ਤਾਕੀਦ ਵੀ ਕੀਤੀ।ਸਮਾਗਮ ਦੌਰਾਨ ਇਕੱਤਰ ਹੋਈਆਂ ਸੰਗਤਾਂ ਨੂੰ ਸੰਬੋਧਨ ਕਰਦਿਆਂ ਨਿਸ਼ਕਾਮ ਨਾਮ ਸਿਮਰਨ ਸੇਵਾ ਸੁਸਾਇਟੀ ਦੇ ਮੁੱਖ ਸੇਵਾਦਾਰ ਸ.ਭੁਪਿੰਦਰ ਸਿੰਘ ਨੇ ਕਿਹਾ ਕਿ

ਗੁਰੂ ਘਰ ਦੇ ਅਨਿਨ ਸੇਵਕ ਕੌਮ ਦਾ ਵੱਡਮੁੱਲਾ ਸਰਮਾਇਆ ਹੁੰਦੇ ਹਨ, ਖਾਸ ਕਰਕੇ ਕਿਹਾ ਕਿ ਸੇਵਾ ਤੇ ਸਿਮਰਨ ਦੇ ਪੁੰਜ ਨੌਵੇ ਪਾਤਸ਼ਾਹ ਸ਼੍ਰੀ ਗੁਰੂ ਤੇਗਬਹਾਦਰ ਸਾਹਿਬ ਜੀ ਦੇ ਅਨਿਨ ਸਿੱਖ ਸੇਵਕਾਂ ਵੱਜੋ ਜਾਣੇ ਜ਼ਾਦੇ ਭਾਈ ਮੱਖਣ ਸ਼ਾਹ ਲੁਬਾਣਾ ਤੇ ਭਾਈ ਲੱਖੀ ਸ਼ਾਹ ਵਣਜਾਰਾ ਦੀਆਂ ਸੇਵਾਵਾਂ ਆਪਣੇ ਆਪ ਵਿੱਚ ਮਿਸਾਲੀ ਸੇਵਾਵਾਂ ਸਨ।ਜਿੰਨ੍ਹਾਂ ਨੇ ਹਮੇਸ਼ਾ ਕਹਿਣੀ ਤੇ ਕਰਨੀ ਵਿੱਚ ਪ੍ਰਪੱਕ ਰਹਿਕੇ ਆਪਣੀ ਸਿੱਖੀ ਸੱਚੇ ਸੇਵਕਾਂ ਦੇ ਰੂਪ ਵੱਜੋ ਨਿਭਾਈ। ਜਿੰਨ੍ਹਾਂ ਦੀ ਨਿੱਘੀ ਯਾਦ ਅੱਜ ਸਮੁੱਚੀ ਸਿੱਖ ਕੌਮ ਬੜੀ ਸ਼ਰਧਾ ਭਾਵਨਾ ਨਾਲ ਮਨਾ ਰਹੀ ਹੈ।ਸ.ਭੁਪਿੰਦਰ ਸਿੰਘ ਨੇ ਕਿਹਾ ਕਿ ਕੀਰਤਨ ਸਮਾਗਮ ਕਰਵਾਉਣੇ ਤਾਂ ਹੀ ਸਫਲਾ ਹੋ ਸਕਦੇ ਹਨ। ਜੇਕਰ ਅਸੀਂ ਗੁਰੂ ਦੇ ਉਪਦੇਸ਼ਾਂ ਨੂੰ ਸਮੁੱਚੀ ਮਾਨਵਤਾ ਤੱਕ ਪੁਹੰਚਾਣ ਦਾ ਯਤਨ ਕਰੀਏ ਅਤੇ ਆਪਣੇ ਆਪ ਨੂੰ ਸੰਮਪੂਰਨ ਸਿੱਖ ਬਣਾ ਕੇ  ਸਿਮਰਨ ਦੇ ਸਿਧਾਂਤ ਨਾਲ ਜੁੜਿਏ 

ਇਸ ਦੌਰਾਨ ਸ.ਭੁਪਿੰਦਰ ਸਿੰਘ ਅਤੇ ਉਨ੍ਹਾਂ ਦੇ ਸਾਥੀਆਂ ਵੱਲੋਂ ਸਾਝੇ ਤੌਰ ਤੇ ਗੁਰੂ ਘਰ ਦੇ ਕੀਰਤਨੀਏ ਭਾਈ ਮਨਦੀਪ ਸਿੰਘ ਤੇ ਉਨ੍ਹਾਂ ਦੇ ਕੀਰਤਨੀ ਜੱਥੇ  ਦੇ ਮੈਬਰਾਂ ਨੂੰ ਸਿਰਪਾਉ ਭੇਟ ਕੀਤੇ ।ਇਸ ਦੌਰਾਨ ਸ.ਭੁਪਿੰਦਰ ਸਿੰਘ ਨੇ ਸੰਗਤਾਂ ਨੂੰ ਜਾਣਕਾਰੀ ਦਿੰਦਿਆਂ ਕਿਹਾ ਕਿ ਅਗਲੇ ਹਫਤਾਵਾਰੀ ਕੀਰਤਨ ਸਮਾਗਮ ਅੰਦਰ ਗੁਰੂ ਘਰ ਦੇ ਪ੍ਰਸਿੱਧ ਕੀਰਤਨੀਏ ਭਾਈ ਸਤਿੰਦਰਪਾਲ ਸਿੰਘ ਜੀ (ਅਖੰਡ ਕੀਰਤਨੀ ਜੱਥਾ )ਲੁਧਿਆਣੇ ਵਾਲਿਆਂ ਦਾ ਕੀਰਤਨੀ ਜੱਥਾ ਆਪਣੀਆਂ ਹਾਜ਼ਰੀਆਂ ਭਰ ਕੇ ਸੰਗਤਾਂ ਨੂੰ ਗੁਰਬਾਣੀ ਕੀਰਤਨ ਨਾਲ ਨਿਹਾਲ ਕਰੇਗਾ।ਸਮਾਗਮ ਅੰਦਰ  ਜਤਿੰਦਰਪਾਲ ਸਿੰਘ ਸਲੂਜਾ ,ਕਰਨੈਲ ਸਿੰਘ ਬੇਦੀ, ਮਨਜੀਤ ਸਿੰਘ ਟੋਨੀ , ਪ੍ਰਿਤਪਾਲ ਸਿੰਘ ,ਬਲਬੀਰ ਸਿੰਘ ਭਾਟੀਆ ,ਭੁਪਿੰਦਰਪਾਲ  ਸਿੰਘ ਧਵਨ  ,ਬਲਜੀਤ ਸਿੰਘ ਦੂਆ( ਨਵਦੀਪ ਰੀਜ਼ੋਰਟ),ਸੁਰਿੰਦਰਪਾਲ ਸਿੰਘ ਭੁਟੀਆਨੀ, ਰਣਜੀਤ ਸਿੰਘ ਖਾਲਸਾ,ਐਡਵੋਕੇਟ ਹਰਕਮਲ ਸਿੰਘ, ਰਜਿੰਦਰ ਸਿੰਘ ਮੱਕੜ  ,ਬਲਜੀਤ ਸਿੰਘ ਦੂਆ (ਨਵਦੀਪ ਰੀਜ਼ੋਰਟ),, ਮਹਿੰਦਰ ਸਿੰਘ ਡੰਗ ,ਅਤੱਰ ਸਿੰਘ ਮੱਕੜ, ਰਜਿੰਦਰ ਸਿੰਘ ਡੰਗ ,ਹਰਮੀਤ ਸਿੰਘ ਡੰਗ ,ਜੀਤ ਸਿੰਘ,ਗੁਰਵਿੰਦਰ ਸਿੰਘ ਆੜਤੀ, ਅਵਤਾਰ ਸਿੰਘ ਮਿੱਢਾ,ਸੁਰਿੰਦਰ ਸਿੰਘ ਸਚਦੇਵਾ,ਇੰਦਰਪਾਲ ਸਿੰਘ ਕਾਲੜਾ, ਕਮਲਦੀਪ ਸਿੰਘ ਕਾਲੜਾ,ਹਰਕੀਰਤ ਸਿੰਘ ਬਾਵਾ ,ਮਨਮੋਹਨ ਸਿੰਘ ,,ਗੁਰਪ੍ਰੀਤ ਸਿੰਘ ਪ੍ਰਿੰਸ, ਸੁਖਪ੍ਰੀਤ ਸਿੰਘ ਮਨੀ, ਬਾਦਸ਼ਾਹ ਦੀਪ ਸਿੰਘ,ਕਰਨਦੀਪ ਸਿੰਘ,, ਬਲ ਫਤਹਿ ਸਿੰਘ,  ਵਿਸ਼ੇਸ਼ ਤੌਰ ਤੇ ਹਾਜ਼ਰ ਸਨ