ਜੈਕਾਰਿਆਂ ਦੀ ਗੂੰਜ 'ਚ ਆਰੰਭ ਹੋਇਆ 21ਵਾਂ ਅੰਮ੍ਰਿਤ ਸਾਗਰ ਸ਼ੁਕਰਾਨਾ ਸਮਾਗਮ.

 


 ਗੁਰਬਾਣੀ ਦੇ ਸ਼ੰਦੇਸ਼ ਨੂੰ ਸਮੁੱਚੀ ਲੋਕਾਈ ਤੱਕ ਪੁਹੰਚਾਣ ਦੀ ਲੋੜ -ਸੰਤ ਅਮੀਰ ਸਿੰਘ  ਜੀ


 *ਪੰਥ ਦੇ ਪ੍ਰਸਿੱਧ ਕੀਰਤਨੀ ਜੱਥਿਆਂ ਨੇ ਗੁਰਬਾਣੀਂ ਕੀਰਤਨ ਰਾਹੀਂ ਸੰਗਤਾਂ ਨੂੰ ਕੀਤਾ ਨਿਹਾਲ 


ਲੁਧਿਆਣਾ, 8 ਮਾਰਚ  (ਰਾਕੇਸ਼ ਅਰੋੜਾ) -  ਗੁਰੂ ਸਾਹਿਬਾਨ ਵੱਲੋ ਉਚਰੀ ਇਲਾਹੀ ਬਾਣੀ ਦੇ ਸਿਧਾਂਤਕ ਤੇ ਭਾਵਨਾਤਮਕ ਸੰਦੇਸ਼ ਨੂੰ ਸਮੁੱਚੇ ਵਿਸ਼ਵ ਭਰ ਵਿੱਚ ਵੱਸਦੀਆਂ ਗੁਰੂ ਨਾਨਕ ਨਾਮ ਲੇਵਾ ਸੰਗਤਾਂ ਤੱਕ ਪੁਹੰਚਾਣ ਤੇ ਸਮੁੱਚੀ ਲੋਕਾਈ ਨੂੰ ਸਰਬ ਸਾਂਝੀਵਾਲਤਾ ਦਾ ਹੋਕਾ ਦੇਣ ਹਿੱਤ ਜੋ ਵੱਡੇ ਉਪਰਾਲੇ ਗੁਰਬਾਣੀ ਕੀਰਤਨ ਦੇ ਪ੍ਰਚਾਰ ਤੇ ਪ੍ਰਸਾਰ ਰਾਹੀਂ ਪਿਛਲੇ ਲੰਬੇ ਸਮੇਂ ਤੋਂ ਅੰਮ੍ਰਿਤ ਸਾਗਰ ਕੰਪਨੀ ਦੇ ਵੱਲੋਂ ਕੀਤੇ ਜਾ ਰਹੇ ਹਨ।ਉਹ ਆਪਣੇ ਆਪ ਵਿੱਚ ਇੱਕ ਬੇ- ਮਿਸਾਲ ਕਾਰਜ ਹੈ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਪੰਥ ਦੀ ਮਹਿਨਾਜ਼ ਸ਼ਖਸੀਅਤ ਸੰਤ ਬਾਬਾ ਅਮੀਰ ਸਿੰਘ ਜੀ ਮੁਖੀ ਜਵੱਦੀ ਟਕਸਾਲ ਬੀਤੀ ਸ਼ਾਮ ਗੁਰਦੁਆਰਾ ਸ਼੍ਰੀ ਗੁਰੂ ਸਿੰਘ ਸਭਾ ਮਾਡਲ ਟਾਊਨ ਐਕਸਟੈਨਸ਼ਨ ਵਿਖੇ ਅੰਮ੍ਰਿਤ ਸਾਗਰ ਪ੍ਰੀਵਾਰ ਵੱਲੋ  ਗੁਰਦੁਆਰਾ ਸਾਹਿਬ ਦੀ ਪ੍ਰਬੰਧਕ ਕਮੇਟੀ ਦੇ ਨਿੱਘੇ ਸਹਿਯੋਗ ਨਾਲ ਆਯੋਜਿਤ ਕੀਤੇ ਗਏ ਤਿੰਨ ਰੋਜ਼ 21ਵੇਂ ਅੰਮ੍ਰਿਤ ਸਾਗਰ ਸ਼ੁਕਰਾਨਾ ਸਮਾਗਮ ਦੇ ਪਹਿਲੇ ਦਿਨ ਦੇ ਸਮਾਗਮ ਅੰਦਰ ਵੱਡੀ ਗਿਣਤੀ ਵਿੱਚ ਇੱਕਤਰ ਹੋਈਆਂ ਸੰਗਤਾਂ  ਦੇ ਨਾਲ ਗੁਰਮਤਿ ਵਿਚਾਰਾਂ ਦੀ ਸਾਂਝ ਕਰਦਿਆਂ ਹੋਇਆਂ ਕੀਤੇ। ਇਸ ਦੌਰਾਨ ਉਨ੍ਹਾਂ ਨੇ  ਕਿਹਾ ਕਿ ਮੌਜੂਦਾ ਸਮੇਂ ਅੰਦਰ ਗੁਰੂ ਸਾਹਿਬਾਨ ਤੇ ਭਗਤਾਂ ਦੀਆਂ ਸਿੱਖਿਆਵਾਂ ਤੇ ਫਲਸਫ਼ੇ ਨੂੰ ਵੱਧ ਤੋ ਵੱਧ ਪ੍ਰਚਾਰਨ ਦੀ ਲੋੜ ਹੈ ਤਾਂ ਕੀ ਗੁਰੂ ਨਾਨਕ ਸਾਹਿਬ ਜੀ ਦੇ ਵੱਲੋਂ ਲਗਾਈ ਗਈ ਸਿੱਖੀ ਦੀ ਫੁੱਲਵਾੜੀ ਦੀਆਂ ਮਹਿਕਾਂ  ਸਮੁੱਚੇ ਸੰਸਾਰ ਅੰਦਰ ਪੂਰੀ ਸੁਹਿਰਦਤਾ ਨਾਲ ਫੈਲ ਸਕਣ। ਸੰਤ ਬਾਬਾ ਅਮੀਰ ਸਿੰਘ ਜੀ ਨੇ ਸਮੁੱਚੀ ਲੋਕਾਈ ਨੂੰ ਸਰਬ ਸਾਂਝੀਵਾਲਤਾ ਦਾ ਸੰਦੇਸ਼ ਦੇਣ ਹਿੱਤ ਅੰਮ੍ਰਿਤ ਸਾਗਰ ਪ੍ਰੀਵਾਰ ਦੇ ਪ੍ਰਮੁੱਖ ਸ.ਬਲਬੀਰ ਸਿੰਘ ਭਾਟੀਆ ਦੇ ਵੱਲੋ ਆਯੋਜਿਤ ਕੀਤੇ ਗਏ ਉਕਤ ਸ਼ੁਕਰਾਨਾ ਸਮਾਗਮ ਨੂੰ ਇੱਕ ਉਪਦੇਸ਼ਕ ਸਮਾਗਮ ਦੱਸਦਿਆਂ ਸੰਗਤਾਂ ਨੂੰ ਬਾਣੀ ਤੇ ਬਾਣੇ ਦੇ ਸਿਧਾਂਤ ਨਾਲ ਜੁੜਨ ਦੀ ਤਾਕੀਦ ਵੀ ਕੀਤੀ।  ਇਸ ਦੌਰਾਨ ਸ਼ੁਕਰਨਾ ਸਮਾਗਮ ਦੇ ਪਹਿਲੇ ਦਿਨ ਪੰਥ ਦੇ ਪ੍ਰਸਿੱਧ ਕੀਰਤਨੀਏ ਭਾਈ ਗੁਰਸ਼ਰਨ ਸਿੰਘ ਲੁਧਿਆਣੇ ਵਾਲੇ, ਭਾਈ ਮਨਪ੍ਰੀਤ ਸਿੰਘ ਕਾਨਪੁਰੀ, ਭਾਈ ਜਸਕਰਨ ਸਿੰਘ ਪਟਿਆਲੇ ਵਾਲੇ ਅਤੇ ਬਾਬਾ ਕੁੰਦਨ ਸਿੰਘ ਭਲਾਈ ਟਰੱਸਟ ਲੁਧਿਆਣੇ ਵਾਲਿਆਂ ਦੇ  ਕੀਰਤਨੀ ਜੱਥਿਆਂ ਨੇ ਵਿਸ਼ੇਸ਼ ਤੌਰ ਤੇ  ਆਪਣੀਆਂ ਹਾਜ਼ਰੀਆਂ ਭਰ ਸੰਗਤਾਂ ਨੂੰ ਗੁਰਬਾਣੀ ਕੀਰਤਨ ਰਾਹੀਂ ਨਿਹਾਲ ਕੀਤਾ । ਸਮਾਗਮ ਦੌਰਾਨ ਅੰਮ੍ਰਿਤ ਸਾਗਰ ਕੰਪਨੀ ਦੇ ਪ੍ਰਮੁੱਖ ਸ.ਬਲਬੀਰ ਸਿੰਘ ਭਾਟੀਆ,ਸ.ਕਰਨਪ੍ਰੀਤ ਸਿੰਘ ਭਾਟੀਆ,ਗੁਰਦੁਆਰਾ ਸਾਹਿਬ ਦੇ ਪ੍ਰਧਾਨ ਸ.ਇੰਦਰਜੀਤ ਸਿੰਘ ਮੱਕੜ ਤੇ ਪ੍ਰਬੰਧਕ ਕਮੇਟੀ ਦੇ ਮੈਬਰਾਂ ਵੱਲੋ ਸਮੂਹ ਕੀਰਤਨੀ ਜੱਥਿਆਂ ਦੇ ਮੈਬਰਾਂ ਸਮੇਤ ਸੰਤ ਬਾਬਾ ਅਮੀਰ ਸਿੰਘ ਜੀ ਮੁਖੀ ਜਵੱਦੀ ਟਕਸਾਲ,

ਬਾਬਾ ਅਜੀਤ ਸਿੰਘ,ਤਜਿੰਦਰਪਾਲ ਸਿੰਘ ਸਮੇਤ ਕਈ ਹੋਰ ਪ੍ਰਮੁੱਖ ਸ਼ਖਸ਼ੀਅਤਾਂ ਨੂੰ ਸਿਰਪਾਉ ਤੇ ਸਨਮਾਨ ਚਿੰਨ੍ਹ ਭੇਟ ਕਰਕੇ ਸਨਮਾਨਿਤ ਵੀ ਕੀਤਾ।ਇਸ ਮੌਕੇ ਸਟੇਜ਼ ਸੱਕਤਰ ਦੀ ਸੇਵਾ ਨਿਭਾ ਰਹੇ ਸ.ਮਨਿੰਦਰ ਸਿੰਘ ਆਹੂਜਾ ਨੇ ਸਮੁੱਚੀਆਂ ਸੰਗਤਾਂ ਦਾ ਜ਼ੋਰਦਾਰ ਸ਼ਬਦਾਂ ਵਿੱਚ ਧੰਨਵਾਦ ਪ੍ਰਗਟ ਕਰਦਿਆਂ ਕਿਹਾ ਕਿ  ਉਹ ਅੰਮ੍ਰਿਤ ਸਾਗਰ ਸ਼ੁਕਰਨਾ ਸਮਾਗਮ ਵਿੱਚ ਆਪਣੀਆਂ ਵੱਧ ਤੋ ਵੱਧ ਹਾਜ਼ਰੀਆਂ ਭਰ ਕੇ ਗੁਰਬਾਣੀ ਦਾ ਲਾਹਾ ਪ੍ਰਾਪਤ ਕਰਨ ਤੇ ਆਪਣਾ ਜੀਵਨ ਸਫ਼ਲਾ ਕਰਨ।ਇਸ ਸਮੇਂ ਸਮਾਗਮ ਅੰਦਰ ਫੇਡਰੇਸ਼ਨ ਆਗੂ ਬਲਜੀਤ ਸਿੰਘ ਬੀਤਾ, ਸ.ਜੋਗਿੰਦਰ ਸਿੰਘ ਸਲੂਜਾ, ਨਰਿੰਦਰ ਸਿੰਘ ਸਲੂਜਾ, ਹਰਭਜਨ ਸਿੰਘ , ਅਮਰਜੀਤ ਸਿੰਘ ਭਾਟੀਆ, ਅਰਸ਼ਦੀਪ ਸਿੰਘ ਦੁਆ, ਸ਼ਰਨਜੀਤ ਸਿੰਘ, ਨਵਤੇਜ ਸਿੰਘ ਕਾਲੜਾ,

ਸੁਰਿੰਦਰ ਸਿੰਘ ਚੌਹਾਨ, ਮੰਜੀਤ ਸਿੰਘ ਖਾਲਸਾ, ਹਰਪਾਲ ਸਿੰਘ ਖਾਲਸਾ ਫਰਨੀਚਰ, ਅੱਤਰ ਸਿੰਘ ਮੱਕੜ, ਮਹਿੰਦਰ ਸਿੰਘ ਡੰਗ, ਰਜਿੰਦਰ ਸਿੰਘ ਡੰਗ, ਹਰਮੀਤ ਸਿੰਘ ਡੰਗ, ਹਰਬੰਸ ਸਿੰਘ ਰਾਜਾ, ਪਰਮਜੀਤ ਸਿੰਘ ਸੇਠੀ,

ਅਵਤਾਰ ਸਿੰਘ ਮਿੱਡਾ, ਅਵਤਾਰ ਸਿੰਘ ਬੀ.ਕੇ, ਭੁਪਿੰਦਰ ਸਿੰਘ ਮੱਕੜ, ਪਰਮਜੀਤ ਸਿੰਘ ਖਾਲਸਾ, ਗੁਰਦੀਪ ਸਿੰਘ ਡੀਮਾਰਟੇ, ਐਨ.ਐਸ.ਕਥੂਰੀਆ , ਸੁਰਿੰਦਰਪਾਲ ਸਿੰਘ ਭੁਟੀਆਨੀ, ਮਨਜੋਤ ਸਿੰਘ ਪਾਹਵਾ ਸਮੇਤ ਕਈ ਪ੍ਰਮੁੱਖ ਸ਼ਖਸ਼ੀਅਤਾਂ ਵਿਸ਼ੇਸ਼ ਤੌਰ ਤੇ ਹਾਜ਼ਰ ਸਨ।