ਕੌਂਸਲਰ ਜਸਪਾਲ ਸਿੰਘ ਗਰੇਵਾਲ ਹੋਲਾ ਮਹੱਲਾ ਮੌਕੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਹੋਏ ਨਤਮਸਤਕ.
ਲੁਧਿਆਣਾ (ਵਾਸੂ ਜੇਤਲੀ) - ਖਾਲਸਾਈ ਸ਼ਾਨ ਤੇ ਚੜ੍ਹਦੀ ਕਲਾ ਦੇ ਪ੍ਰਤੀਕ ਹੋਲਾ ਮਹੱਲਾ ਦੇ ਪਵਿੱਤਰ ਮੌਕੇ ਕੌਂਸਲਰ ਜਸਪਾਲ ਸਿੰਘ ਗਰੇਵਾਲ ਅਤੇ ਸਾਬਕਾ ਕੌਂਸਲਰ ਸੁਰਜੀਤ ਰਾਏ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਸ੍ਰੀ ਆਨੰਦਪੁਰ ਸਾਹਿਬ ਵਿਖੇ ਨਤਮਸਤਕ ਹੋਣ ਪਹੁੰਚੇ। ਇਸ ਮੌਕੇ ਉਹਨਾਂ ਉਥੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ, ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ, ਪੰਜਾਬ ਦੇ ਮਾਲ ਮੰਤਰੀ ਹਰਦੀਪ ਸਿੰਘ ਮੁੰਡੀਆਂ ਅਤੇ ਸਿੱਖਿਆ ਮੰਤਰੀ ਪੰਜਾਬ ਹਰਜੋਤ ਸਿੰਘ ਬੈਂਸ ਨਾਲ ਵੀ ਮੁਲਾਕਾਤ ਕੀਤੀ। ਗਰੇਵਾਲ ਅਤੇ ਰਾਏ ਨੇ ਆਮ ਆਦਮੀ ਪਾਰਟੀ ਦੀ ਸੀਨੀਅਰ ਲੀਡਰਸ਼ਿਪ ਵੱਲੋਂ ਸੂਬੇ ਦੀ ਤਰੱਕੀ ਅਤੇ ਖੁਸ਼ਹਾਲੀ ਲਈ ਕੀਤੇ ਜਾ ਰਹੇ ਕਾਰਜਾਂ ਦੀ ਸ਼ਲਾਘਾ ਕਰਦਿਆਂ ਜਨਤਾ ਨੂੰ 'ਯੁੱਧ - ਨਸ਼ਿਆਂ ਵਿਰੁੱਧ' ਮੁਹਿੰਮ ਨੂੰ ਸਾਰਥਕ ਅੰਜਾਮ ਤਕ ਪਹੁੰਚਾਉਣ ਲਈ ਹਰ ਤਰ੍ਹਾਂ ਦਾ ਸਹਿਯੋਗ ਦੇਣ ਦੀ ਅਪੀਲ ਵੀ ਕੀਤੀ।
