ਰਜਨੀਸ਼ ਧੀਮਾਨ ਨੇ ਕੇਂਦਰੀ ਕੱਪੜਾ ਮੰਤਰੀ ਗਿਰੀਰਾਜ ਸਿੰਘ ਦਾ ਲੁਧਿਆਣਾ ਪਹੁੰਚਣ 'ਤੇ ਕੀਤਾ ਨਿੱਘਾ ਸਵਾਗਤ.
ਲੁਧਿਆਣਾ 15 ਮਾਰਚ (ਇੰਦਰਜੀਤ) - ਕੇਂਦਰੀ ਕੱਪੜਾ ਮੰਤਰੀ ਗਿਰੀਰਾਜ ਸਿੰਘ ਦੇ ਲੁਧਿਆਣਾ ਪਹੁੰਚਣ 'ਤੇ ਜ਼ਿਲ੍ਹਾ ਭਾਜਪਾ ਪ੍ਰਧਾਨ ਰਜਨੀਸ਼ ਧੀਮਾਨ ਨੇ ਫੁੱਲਾਂ ਦੇ ਗੁਲਦਸਤੇ ਨਾਲ ਉਨ੍ਹਾਂ ਦਾ ਸਵਾਗਤ ਕੀਤਾ। ਇਸ ਮੌਕੇ ਰਜਨੀਸ਼ ਧੀਮਾਨ ਨੇ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਵਪਾਰੀਆਂ ਲਈ ਕਈ ਯੋਜਨਾਵਾਂ ਬਣਾਈਆਂ ਗਈਆਂ ਹਨ,ਜਿਨ੍ਹਾਂ ਨੂੰ ਗਿਰੀਰਾਜ ਸਿੰਘ ਵਪਾਰੀਆਂ ਨਾਲ ਮੁਲਾਕਾਤ ਕਰਨ ਤੋਂ ਬਾਅਦ ਸਾਂਝਾ ਕਰਨਗੇ।ਇਸ ਮੌਕੇ ਭਾਜਪਾ ਦੇ ਜ਼ਿਲ੍ਹਾ ਜਨਰਲ ਸਕੱਤਰ ਸਰਦਾਰ ਨਰਿੰਦਰ ਸਿੰਘ ਮੱਲੀ, ਯਸ਼ਪਾਲ ਜਨੋਤਰਾ,ਜ਼ਿਲ੍ਹਾ ਉਪ ਪ੍ਰਧਾਨ ਮਨੀਸ਼ ਚੋਪੜਾ, ਨਵਲ ਜੈਨ, ਸੋਸ਼ਲ ਮੀਡੀਆ ਸਕੱਤਰ ਰਾਜਨ ਪਾਂਧੇ, ਪ੍ਰੈਸ ਸਕੱਤਰ ਡਾ. ਸਤੀਸ਼ ਕੁਮਾਰ, ਯੁਵਾ ਮੋਰਚਾ ਪ੍ਰਧਾਨ ਰਵੀ ਬੱਤਰਾ, ਮਹਿਲਾ ਮੋਰਚਾ ਪ੍ਰਧਾਨ ਸ਼ੀਨੂ ਚੁੱਘ, ਜਨਰਲ ਸਕੱਤਰ ਜੋਤੀ ਸ਼੍ਰੀ ਵਾਸਤਵ, ਸੀਮਾ ਸ਼ਰਮਾ, ਸਾਬਕਾ ਕੌਂਸਲਰ ਗੁਰਦੀਪ ਸਿੰਘ ਨੀਤੂ, ਜ਼ਿਲ੍ਹਾ ਕਾਰਜਕਾਰਨੀ ਮੈਂਬਰ ਵਿਪਨ ਵਿਨਾਇਕ, ਸੁਰੇਸ਼ ਮਿਗਲਾਨੀ, ਵਿਭੋਰ ਗਰਗ, ਜਸਦੇਵ ਤਿਵਾੜੀ, ਕੌਂਸਲਰ ਸਿਮਰਨਜੀਤ ਸਿੰਘ ਗੋਰਾ, ਨਵੀਨ ਸੈਣੀ, ਈਸ਼ਵਰ ਸਿੰਘ ਲਾਲਕਾ, ਕੇਵਲ ਡੋਗਰਾ, ਚੰਦਰ ਭਾਨ ਚੌਹਾਨ, ਭੋਲਾ ਝਾਅ ਆਦਿ ਹਾਜ਼ਰ ਸਨ।
