ਮਨੁੱਖੀ ਅਧਿਕਾਰ ਮੰਚ ਵੱਲੋਂ ਰੇਨੂੰ ਜ਼ਿਲ੍ਹਾ ਮੀਤ ਪ੍ਰਧਾਨ ਨਿਯੁਕਤ.
ਖਰੜ : ਮਨੁੱਖੀ ਅਧਿਕਾਰ ਮੰਚ ਦੀ ਜ਼ਿਲ੍ਹਾ ਇਕਾਈ ਮੋਹਾਲੀ ਦੀ ਇੱਕ ਮਹੀਨਾਵਾਰ ਮੀਟਿੰਗ ਸੰਗਮ ਢਾਬਾ ਸੈਕਟਰ 68 ਮੈਹਾਲੀ ਵਿਖੇ ਕੌਮੀ ਪ੍ਰਧਾਨ ਇਸਤਰੀ ਵਿੰਗ ਮੈਡਮ ਪ੍ਰਿਤਪਾਲ ਕੌਰ ਦੀ ਪ੍ਰਧਾਨਗੀ ਹੇਠ ਕਰਵਾਈ ਗਈ। ਜਿਸ ਵਿੱਚ ਸੰਸਥਾ ਦੇ ਕੌਮੀ ਪ੍ਰਧਾਨ ਡਾਕਟਰ ਜਸਵੰਤ ਸਿੰਘ ਖੇੜਾ, ਕੌਮੀ ਕੋਆਰਡੀਨੇਟਰ ਗੁਰਕੀਰਤ ਸਿੰਘ ਖੇੜਾ ਅਤੇ ਸੁਰਿੰਦਰ ਸਿੰਘ ਮੀਤ ਪ੍ਰਧਾਨ ਪੰਜਾਬ ਵਿਸ਼ੇਸ਼ ਤੌਰ ਤੇ ਪਹੁੰਚੇ ਹੋਏ ਸਨ। ਇਸ ਮੌਕੇ ਸੰਸਥਾ ਵੱਲੋਂ ਰੇਨੂੰ ਨੂੰ ਮੀਤ ਪ੍ਰਧਾਨ ਇਸਤਰੀ ਵਿੰਗ ਜ਼ਿਲ੍ਹਾ ਮੋਹਾਲੀ ਲਗਾ ਕੇ ਸ਼ਨਾਖ਼ਤੀ ਕਾਰਡ ਅਤੇ ਨਿਯੁਕਤੀ ਪੱਤਰ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਡਾਕਟਰ ਖੇੜਾ ਨੇ ਬੋਲਦਿਆਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਨਸ਼ਿਆਂ ਖ਼ਿਲਾਫ਼ ਮੁਹਿੰਮ ਵਿੱਢੀ ਜਾ ਰਹੀ ਹੈ ਇਹ ਇੰਨਸਾਫ ਪਸੰਦ ਲੋਕਾਂ ਲਈ ਲਾਹੇਵੰਦ ਸਾਬਤ ਹੋਵੇਗੀ ਕਿਉਂਕਿ ਪੰਜਾਬ ਅੰਦਰ ਨਸ਼ਿਆ ਦੇ ਤਸਕਰ ਨੌਜਵਾਨ ਪੀੜ੍ਹੀ ਨੂੰ ਨਸ਼ਿਆਂ ਰਾਹੀਂ ਬਰਬਾਦ ਕਰਦੇ ਜਾ ਰਹੇ ਹਨ। ਆਮ ਲੋਕਾਂ ਨੂੰ ਵੀ ਸਰਕਾਰ ਅਤੇ ਪੁਲਿਸ ਪ੍ਰਸ਼ਾਸਨ ਦਾ ਸਾਥ ਦੇ ਕੇ ਨਸ਼ਿਆਂ ਨਾਲ ਡੁਬਦੇ ਹੋਏ ਪੰਜਾਬ ਨੂੰ ਬਚਾਉਣ ਵਿੱਚ ਯੋਗਦਾਨ ਪਾ ਸਕਦੇ ਹੋ। ਨਵੀਂ ਚੁਣੀ ਅਹੁਦੇਦਾਰ ਨੇ ਬੋਲਦਿਆਂ ਕਿਹਾ ਕਿ ਜੋ ਮੈਨੂੰ ਸੰਸਥਾ ਵੱਲੋਂ ਜ਼ੁਮੇਵਾਰੀ ਦਿੱਤੀ ਗਈ ਹੈ ਮੈਂ ਉਸ ਨੂੰ ਇਮਾਨਦਾਰੀ ਅਤੇ ਤਨਦੇਹੀ ਨਾਲ ਨਿਭਾਵਾਂਗੀ । ਹੋਰਨਾਂ ਤੋਂ ਇਲਾਵਾ ਰਮਲਾ ਸੂਦ ਚੇਅਰਪਰਸਨ ਇਸਤਰੀ ਵਿੰਗ, ਇੰਦਰਜੀਤ ਕੌਰ ਜ਼ਿਲ੍ਹਾ ਮੀਤ ਪ੍ਰਧਾਨ, ਰਾਜੇਸ਼ ਕੁਮਾਰ ਚੇਅਰਮੈਨ ਐਡਵਾਇਜ਼ਰੀ ਕਮੇਟੀ ਚੰਡੀਗੜ੍ਹ, ਲੱਕੀ ਕੁਮਾਰ ਚੇਅਰਮੈਨ ਯੂਥ ਵਿੰਗ, ਰੌਜੀ ਅਰੋੜਾ ਮੀਤ ਪ੍ਰਧਾਨ ਖਰੜ, ਮੁਕੇਸ਼ ਅਤੇ ਬਲਜੀਤ ਸਿੰਘ ਆਦਿ ਨੇ ਵੀ ਮੀਟਿੰਗ ਨੂੰ ਸੰਬੋਧਨ ਕੀਤਾ।
