*ਪੰਜਾਬ ਅਤੇ ਹਰਿਆਣਾ ਹਾਈਕੋਰਟ ਤੇ ਇੰਸਪੈਕਟਿੰਗ ਜੱਜ, ਸ਼ੈਸ਼ਨਜ਼ ਡਵੀਜਨ ਵੱਲੋਂ ਲੁਧਿਆਣਾ ਕਚਿਹਰੀਆਂ ਦਾ ਸਾਲਾਨਾ ਨਿਰੀਖਣ.
*- ਸੈਂਟਰਲ ਜੇਲ੍ਹ, ਜਨਾਨਾ ਜੇਲ੍ਹ ਅਤੇ ਬੋਰਸਟਲ ਜੇਲ੍ਹ ਲੁਧਿਆਣਾ ਦਾ ਵੀ ਕੀਤਾ ਦੌਰਾ*
ਲੁਧਿਆਣਾ, 26 ਮਾਰਚ (ਇੰਦਰਜੀਤ) - ਜਸਟਿਸ ਅਰੁਣ ਪੱਲੀ, ਮਾਨਯੋਗ ਜੱਜ, ਪੰਜਾਬ ਅਤੇ ਹਰਿਆਣਾ ਹਾਈਕੋਰਟ ਅਤੇ ਇੰਸਪੈਕਟਿੰਗ ਜੱਜ, ਸ਼ੈਸ਼ਨਜ਼ ਡਵੀਜਨ ਲੁਧਿਆਣਾ ਵੱਲ੍ਹੋਂ ਜਿਲ੍ਹਾ ਕਚਿਹਰੀਆਂ, ਲੁਧਿਆਣਾ ਦਾ ਸਾਲਾਨਾ ਨਿਰੀਖਣ ਮਿਤੀ 25.03.2025 ਅਤੇ 26.03.2025 ਨੂੰ ਕੀਤਾ ਗਿਆ।
ਇਸ ਮੌਕੇ ਮੈਡਮ ਹਰਪ੍ਰੀਤ ਕੌਰ ਰੰਧਾਵਾ ਮਾਨਯੋਗ ਜਿਲ੍ਹਾ ਅਤੇ ਸੈਸ਼ਨਜ ਜੱਜ, ਸਮੂਹ ਜੁਡੀਸ਼ੀਅਲ ਅਫ਼ਸਰ ਸਾਹਿਬਾਨ, ਜਿਲ੍ਹਾ ਪ੍ਰਸ਼ਾਸਨ, ਜਿਲ੍ਹਾ ਬਾਰ ਐਸੋਸ਼ੀਏਸ਼ਨ ਦੇ ਪ੍ਰਧਾਨ ਸ਼੍ਰੀ ਵਿਪਿਨ ਸਗਰ, ਸੈਕਟਰੀ ਸ਼੍ਰੀ ਹਿਮਾਸ਼ੂ ਵਾਲੀਆ ਅਤੇ ਬਾਰ ਦੇ ਨੁਮਾਇੰਦਿਆਂ ਵੱਲੋ ਉਨ੍ਹਾਂ ਦਾ ਸਵਾਗਤ ਕੀਤਾ ਗਿਆ।
ਇਸਪੈਕਸ਼ਨ ਦੌਰਾਨ ਮਾਨਯੋਗ ਜੱਜ ਸਾਹਿਬ ਵੱਲ੍ਹੋਂ ਲੁਧਿਆਣਾ ਦੀਆਂ ਅਦਾਲਤਾਂ ਦਾ ਨਿਰੀਖਣ ਕੀਤਾ ਗਿਆ। ਨਿਰੀਖਣ ਦੋਰਾਨ ਉਨ੍ਹਾਂ ਵੱਲੋ ਸਮੂਹ ਸਿਵਲ ਅਤੇ ਕ੍ਰਿਮੀਨਲ ਕੋਰਟਾਂ ਦੇ ਕੰਮਕਾਜ ਅਤੇ ਸਾਲਾਨਾ ਰਿਕਾਰਡ ਦਾ ਮੁਆਇਨਾ ਕੀਤਾ ਗਿਆ ਅਤੇ ਅਧਿਕਾਰੀਆਂ ਨੂੰ ਲੋੜੀਂਦੇ ਦਿਸ਼ਾ ਨਿਰਦੇਸ਼ ਵੀ ਦਿੱਤੇ ਗਏ।
ਇਸਤੋਂ ਬਾਅਦ ਮਾਨਯੋਗ ਜੱਜ ਸਾਹਿਬ ਵੱਲੋ ਲੁਧਿਆਣਾ ਜ਼ਿਲ੍ਹੇ ਦੇ ਵਕੀਲ ਸਾਹਿਬਾਨਾਂ ਨਾਲ ਮੁਲਾਕਾਤ ਕੀਤੀ ਗਈ ਅਤੇ ਉਨ੍ਹਾਂ ਦੀਆਂ ਸਮੱਸਿਆਵਾਂ ਨੂੰ ਸੁਣਿਆ ਗਿਆ। ਮਾਨਯੋਗ ਜੱਜ ਸਾਹਿਬ ਨੇ ਵਕੀਲ ਸਾਹਿਬਾਨਾਂ ਨੂੰ ਅਪੀਲ ਕੀਤੀ ਕਿ ਉਹ ਆਪਣਾ ਵੱਧ ਤੋਂ ਵੱਧ ਸਹਿਯੋਗ ਮਾਨਯੋਗ ਜੱਜ ਸਾਹਿਬਾਨਾਂ ਨੂੰ ਦੇਣ ਤਾਂ ਜੋ ਪੈਡਿੰਗ ਕੇਸਾਂ ਦਾ ਜਲਦ ਤੋਂ ਜਲਦ ਨਿਪਟਾਰਾ ਕੀਤਾ ਜਾ ਸਕੇ। ਇਸ ਉਪਰੰਤ ਮਾਨਯੋਗ ਜੱਜ ਸਾਹਿਬ ਵੱਲੋਂ ਲੁਧਿਆਣਾ ਸੈਸ਼ਨਜ਼ ਡਵੀਜ਼ਨ ਦੇ ਸਾਰੇ ਜੁਡੀਸ਼ੀਅਲ ਅਫ਼ਸਰਾਂ ਨਾਲ ਮੀਟਿੰਗ ਕੀਤੀ ਗਈ। ਮੀਟਿੰਗ ਦੌਰਾਨ ਮਾਨਯੋਗ ਜੱਜ ਸਾਹਿਬ ਵੱਲੋ ਸਾਰੇ ਜੁਡੀਸ਼ੀਅਲ ਅਫ਼ਸਰਾਂ ਨੂੰ ਆਪਣਾ ਕੰਮ ਇਮਾਨਦਾਰੀ, ਮਿਹਨਤ, ਲਗਨ ਅਤੇ ਨਿਮਰਤਾ ਨਾਲ ਕਰਨ ਲਈ ਪ੍ਰੇਰਿਤ ਕੀਤਾ ਗਿਆ।
ਉਪਰੰਤ, ਮਾਨਯੋਗ ਜੱਜ ਸਾਹਿਬ ਵੱਲੋ ਸੈਂਟਰਲ ਜੇਲ੍ਹ ਲੁਧਿਆਣਾ, ਜਨਾਨਾ ਜੇਲ੍ਹ ਲੁਧਿਆਣਾ ਅਤੇ ਬੋਰਸਟਲ ਜੇਲ੍ਹ ਲੁਧਿਆਣਾ ਦਾ ਦੌਰਾ ਕੀਤਾ ਗਿਆ। ਉਨ੍ਹਾਂ ਵੱਲੋ ਸੈਂਟਰਲ ਜੇਲ੍ਹ ਲੁਧਿਆਣਾ ਵਿਖੇ ਬਣਾਏ ਗਏ ਐਕਟੀਵਿਟੀ ਰੂਮ ਅਤੇ ਬੋਰਸਟਲ ਜੇਲ੍ਹ ਲੁਧਿਆਣਾ ਵਿਖੇ ਬਣਾਏ ਗਏ ਹੁਨਰ ਵਿਕਾਸ ਕੇਂਦਰ ਦਾ ਉਦਘਾਟਨ ਕੀਤਾ ਗਿਆ। ਉਨ੍ਹਾਂ ਵੱਲੋ ਉੱਕਤ ਜੇਲ੍ਹਾਂ ਵਿਖੇ ਪੌਦੇ ਵੀ ਲਗਾਏ ਗਏ। ਇਸਤੋਂ ਬਾਅਦ ਮਾਨਯੋਗ ਜੱਜ ਸਾਹਿਬ ਵੱਲੋ ਬੰਦੀਆਂ ਨੂੰ ਜੇਲ ਵਿੱਚ ਆ ਰਹੀਆ ਮੁਸ਼ਕਿਲਾ ਦਾ ਜਾਇਜਾ ਲਿਆ ਗਿਆ ਅਤੇ ਉਹਨਾਂ ਨੂੰ ਮੁਫਤ ਕਾਨੂੰਨੀ ਸਹਾਇਤਾ ਸਕੀਮ ਦੀ ਜਾਣਕਾਰੀ ਵੀ ਦਿੱਤੀ। ਇਸਤੋਂ ਇਲਾਵਾਂ ਉਨ੍ਹਾਂ ਭੋਜਨ, ਪਾਣੀ, ਜੇਲ੍ਹ ਬੈਰਕਾਂ ਦੀ ਸਾਫ ਸਫਾਈ ਅਤੇ ਜੇਲ੍ਹ ਬੰਦੀਆਂ ਨੂੰ ਦਿੱਤੀਆਂ ਜਾਣ ਵਾਲੀਆਂ ਸੁਵਿਧਾਵਾਂ ਦਾ ਜਾਇਜਾ ਲਿਆ।
