ਖਾਲਸਾ ਸਾਜਨਾ ਦਿਵਸ ਅਤੇ ਵਿਸਾਖੀ ਦੇ ਦਿਹਾੜੇ ਮਨੁੱਖਤਾ ਦੇ ਭਲੇ ਲਈ ਖੂਨਦਾਨ ਕੈਂਪ ਲਾਇਆ .

 

   ਲੁਧਿਆਣਾ 13 ਅਪਰੈਲ (ਰਾਕੇਸ਼ ਅਰੋੜਾ) ਦਸ਼ਮੇਸ਼ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਮਹਾਰਾਜ ਜੀ ਦੀ ਚਰਨ ਛੋਹ ਪ੍ਰਾਪਤ ਇਤਿਹਾਸਕ ਗੁਰਦੁਆਰਾ ਰੇਰੂ ਸਾਹਿਬ ਪਾ: ਦਸਵੀਂ, ਸਾਹਨੇਵਾਲ ਵਿਖੇ ਖਾਲਸਾ ਪੰਥ ਦੇ ਸਾਜਨਾ ਦਿਵਸ ਅਤੇ ਵਿਸਾਖੀ ਦੇ ਦਿਹਾੜੇ ਨੂੰ ਸਮਰਪਿਤ ਬਲਜੀਤ ਸਿੰਘ ਹਰਾ ਪ੍ਰਧਾਨ ਗੁ: ਰੇਰੂ ਸਾਹਿਬ ਦੀ ਪ੍ਰੇਰਣਾ ਸਦਕਾ ਭਾਈ ਘੱਨ੍ਈਆ ਜੀ ਮਿਸ਼ਨ ਸੇਵਾ ਸੁਸਾਇਟੀ (ਰਜਿ) ਦੇ ਮੁੱਖ ਸੇਵਾਦਾਰ ਜੱਥੇਦਾਰ ਤਰਨਜੀਤ ਸਿੰਘ ਨਿਮਾਣਾ ਵੱਲੋਂ ਸੁਸਾਇਟੀ ਦੇ ਸੇਵਾਦਾਰ ਬਲਦੇਵ ਸਿੰਘ ਸੰਧੂ ਦੀ ਦੇਖ ਰੇਖ ਹੇਠ 793ਵਾਂ ਮਹਾਨ ਖੂਨਦਾਨ ਕੈਂਪ ਮਲਕੀਤ ਸਿੰਘ ਹਰਾ ਮੀਤ ਪ੍ਰਧਾਨ ਅਤੇ ਗੁਰਦੁਆਰਾ ਸਾਹਿਬ ਦੀ ਪ੍ਰਬੰਧਕ ਕਮੇਟੀ ਦੇ ਸਹਿਯੋਗ ਨਾਲ ਲਗਾਇਆ ਗਿਆ। ਇਸ ਮਹਾਨ ਖੂਨਦਾਨ ਕੈਂਪ ਦਾ ਉਦਘਾਟਨ ਕਰਨ ਸਮੇਂ ਜੱਥੇਦਾਰ ਬਾਬਾ ਮੇਜਰ ਸਿੰਘ ਕਾਰ ਸੇਵਾ ਵਾਲਿਆਂ ਨੇ ਲੋੜਵੰਦ ਮਰੀਜ਼ਾਂ ਲਈ ਮਨੁੱਖਤਾ ਦੇ ਭਲੇ ਲਈ ਲਗਾਏ ਗਏ ਮਹਾਨ ਖੂਨਦਾਨ ਕੈਂਪ ਦੀ ਸ਼ਾਲਾਘਾ ਕਰਦਿਆਂ ਖੂਨਦਾਨ ਕਰਨ ਵਾਲੇ ਨੌਜਵਾਨਾ ਦੀ ਹੌਸਲਾ ਅਫਜ਼ਾਈ ਕੀਤੀ ਅਤੇ ਸਰਟੀਫਿਕੇਟ ਭੇਂਟ ਕਰਕੇ ਸਨਮਾਨਿਤ ਕੀਤਾ। ਇਸ ਮੌਕੇ ਤੇ ਭਾਈ ਘੱਨ੍ਈਆ ਜੀ ਮਿਸ਼ਨ ਸੇਵਾ ਸੁਸਾਇਟੀ ਦੇ ਮੁੱਖ ਸੇਵਾਦਾਰ ਜਥੇਦਾਰ ਤਰਨਜੀਤ ਸਿੰਘ ਨਿਮਾਣਾ ਨੇ ਦਸਿਆ ਖੂਨਦਾਨ ਕੈਂਪ ਦੌਰਾਨ 50 ਬਲੱਡ ਗੁਰੂ ਨਾਨਕ ਹਸਤਪਾਲ ਦੇ ਸਹਿਯੋਗ ਨਾਲ ਇੱਕਤਰ ਕੀਤਾ ਗਿਆ ਖੂਨ ਲੋੜਵੰਦ ਮਰੀਜ਼ਾਂ ਨੂੰ ਨਿਸ਼ਕਾਮ ਰੂਪ ਵਿੱਚ ਲੈਕੇ ਦਿਤਾ ਜਾਵੇਗਾ। ਇਸ ਮੌਕੇ ਤੇ ਪਰਵਿੰਦਰ ਸਿੰਘ, ਮਨਪ੍ਰੀਤ ਸਿੰਘ, ਬਲਜਿੰਦਰ ਸਿੰਘ, ਜਸਵੀਰ ਸਿੰਘ ਹਰਾ, ਸੁਰਿੰਦਰ ਸਿੰਘ ਹਰਾ,ਅਵਤਾਰ ਸਿੰਘ, ਕੁਲਦੀਪ ਸਿੰਘ ਦੀਪਾ, ਕੁਲਜੀਤ ਸਿੰਘ ਹਰਾ, ਜਸਵੀਰ ਸ਼ਾਹ ਗੁਰਵਿੰਦਰ ਸਿੰਘ ਗੋਲਡੀ ਸੋਹਲ, ਯਾਦਵਿੰਦਰ ਸਿੰਘ ਸਾਹਨੇਵਾਲ, ਗੁਰਚਰਨ ਸਿਘ ਭੁੱਲਰ ਹਾਜ਼ਰ ਸਨ!