ਮਨੁੱਖਤਾ ਦੇ ਭਲੇ ਲਈ ਖੂਨਦਾਨ ਕੈਂਪ ਲਾਇਆ.

 



    ਲੁਧਿਆਣਾ 16 ਅਪ੍ਰੈਲ (ਰਾਕੇਸ਼ ਅਰੋੜਾ)  ਗੁਰਦੁਆਰਾ ਸ਼ਹੀਦ ਬਾਬਾ ਦੀਪ ਸਿੰਘ ਚੌਂਕ ਵਿਖੇ ਖਾਲਸਾ ਪੰਥ ਦੇ ਸਾਜਨਾ ਦਿਵਸ ਅਤੇ ਵਿਸਾਖੀ ਦੇ ਦਿਹਾੜੇ ਨੂੰ ਸਮਰਪਿਤ ਭਾਈ ਘੱਨ੍ਈਆ ਜੀ ਮਿਸ਼ਨ ਸੇਵਾ ਸੁਸਾਇਟੀ (ਰਜਿ) ਵਲੋਂ ਮੁੱਖ ਸੇਵਾਦਾਰ ਜਥੇਦਾਰ ਤਰਨਜੀਤ ਸਿੰਘ ਨਿਮਾਣਾ ਦੀ ਅਗਵਾਈ ਹੇਠ 796ਵਾਂ ਮਹਾਨ ਖੂਨਦਾਨ ਕੈਂਪ ਗੁਰੂਦੁਆਰਾ ਸ਼ਹੀਦ ਬਾਬਾ ਦੀਪ ਸਿੰਘ ਪ੍ਰਬੰਧਕ ਕਮੇਟੀ ਦੇ ਪੂਰਨ ਸਹਿਯੋਗ ਨਾਲ ਲਾਇਆ। ਇਸ ਸਮੇਂ ਮਹਾਨ ਖੂਨਦਾਨ ਕੈਂਪ ਦਾ ਉਦਘਾਟਨ ਕਰਨ ਸਮੇਂ ਸੁਰਿੰਦਰਪਾਲ ਸਿੰਘ ਬਿੰਦਰਾ ਪ੍ਰਧਾਨ ਗੁ: ਸ਼ਹੀਦ ਬਾਬਾ ਦੀਪ ਸਿੰਘ ਜੀ ਪ੍ਰਬੰਧਕ ਕਮੇਟੀ ਨੇ ਮਨੁੱਖਤਾ ਦੇ ਭਲੇ ਲਈ ਲਗਾਏ ਗਏ ਮਹਾਨ ਖੂਨਦਾਨ ਕੈਂਪ ਵਿੱਚ ਖੂਨਦਾਨੀਆ ਦੀ ਹੌਸਲਾ ਅਫਜ਼ਾਈ ਕਰਦਿਆਂ ਸ਼ਲਾਘਾ ਕੀਤੀ। ਇਸ ਮੌਕੇ ਤੇ ਸੁਰਿੰਦਰਪਾਲ ਸਿੰਘ ਬਿੰਦਰਾ ਤੇ ਪਰਮਜੀਤ ਸਿੰਘ ਦੁਆ ਪ੍ਰਧਾਨ ਲੁਧਿਆਣਾ ਕਾਰ ਐਸੋਸੀਏਸ਼ਨ ਨੇ ਆਪਣੇ ਜਨਮ ਦਿਨ ਤੇ ਖੂਨਦਾਨ ਕਰ ਰਹੇ ਮਨਦੀਪ ਸਿੰਘ ਅਜ਼ਾਦ ਨੂੰ ਅਤੇ ਅਮਨਦੀਪ ਸਿੰਘ ਸਮੇਤ ਖੂਨਦਾਨੀਆਂ ਨੂੰ ਸਰਟੀਫਿਕੇਟ ਤੇ ਸਨਮਾਨ ਚਿੰਨ ਭੇਂਟ ਕਰਕੇ ਸਨਮਾਨਿਤ ਕੀਤਾ। ਇਸ ਮੌਕੇ ਖੂਨਦਾਨ ਕੈਂਪ ਦੌਰਾਨ ਜੱਥੇਦਾਰ ਤਰਨਜੀਤ ਸਿੰਘ ਨਿਮਾਣਾ ਮੁੱਖ ਸੇਵਾਦਾਰ ਭਾਈ ਘੱਨ੍ਈਆ ਜੀ ਮਿਸ਼ਨ ਸੇਵਾ ਸੁਸਾਇਟੀ (ਰਜਿ) ਨੇ ਦਸਿਆ ਕਿ ਇਕੱਤਰ ਕੀਤਾ ਗਿਆ 66 ਯੂਨਿਟ ਖੂਨ ਲੋੜਵੰਦ ਮਰੀਜ਼ਾਂ ਨੂੰ ਨਿਸ਼ਕਾਮ ਰੂਪ ਵਿਚ ਲੈਕੇ ਦਿਤਾ ਜਾਵੇਗਾ। ਇਸ ਮੌਕੇ ਪਰਮਜੀਤ ਸਿੰਘ ਨੱਤ ਕੌਮੀ ਜਨਰਲ ਸਕੱਤਰ ਅੰਨਦਾਤਾ ਕਿਸਾਨ ਮਜ਼ਦੂਰ ਯੂਨੀਅਨ, ਕੁਲਦੀਪ ਸਿੰਘ ਲਾਂਬਾ,ਦਵਿੰਦਰ ਸਿੰਘ ਸ਼ਾਨ, ਗੁਰਵਿੰਦਰ ਸਿੰਘ ਗੋਲਡੀ ਸੋਹਲ, ਸੁਰਿੰਦਰ ਸਿੰਘ ਲਾਡੀ, ਗੁਨਿੰਦਰ ਸਿੰਘ,ਰਜਿੰਦਰ ਸਿੰਘ ਸੱਗੂ,ਬਲਜੀਤ ਸਿੰਘ ਪਮਾਲ,ਵਿਕਰਮ ਸਿੰਘ ਚੌਹਾਨ, ਨਰਿੰਦਰ ਪਾਲ ਸਿੰਘ ਸੱਗੂ, ਪਰਦੀਪ ਸਿੰਘ ਰਿੰਕੂ ਧੂਰੀ, ਹਾਜਰ ਸਨ।