ਗੁਰਦਵਾਰਾ ਸ਼੍ਰੀ ਸੁਖਮਨੀ ਸਾਹਿਬ ਵਿੱਖੇ ਵਿਸ਼ੇਸ਼ ਗੁਰਮਤਿ ਸਮਾਗਮ.

 


ਲੁਧਿਆਣਾ : ਸ਼ਹੀਦਾਂ ਦੇ ਸਰਤਾਜ, ਬਾਣੀ ਦੇ ਬੋਹੀਥ, ਸ਼ਾਂਤੀ ਦੇ ਪੁੰਜ, ਪੰਜਵੇ ਪਾਤਸ਼ਾਹ ਗੁਰੂ ਅਰਜਨ ਦੇਵ ਜੀ ਦਾ ਪ੍ਰਕਾਸ਼ ਪੁਰਬ ਅਤੇ ਭਗਤ ਧੰਨਾ ਜੀ ਦਾ ਜਨਮ ਦਿਹਾੜਾ,ਗੁਰਦਵਾਰਾ ਸ਼੍ਰੀ ਸੁਖਮਨੀ ਸਾਹਿਬ ਵਿੱਖੇ ਬੜੀ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ।

ਸ਼ਾਮ ਦੇ ਦੀਵਾਨ ਦੀ ਆਰੰਭਤਾ ਤੇ ਰਹਿਰਾਸ ਸਾਹਿਬ ਦੇ ਪਾਠ ਨਾਲ ਕੀਤੀ ਗਈ ਉਪਰੰਤ ਗੁਰਦਵਾਰਾ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਬਲੇਸ਼ਵਰ ਸਿੰਘ ਨੇ ਕੀਰਤਨ ਨਾਲ ਸੰਗਤ ਨੂੰ ਨਿਹਾਲ ਕੀਤਾ। ਉਪਰੰਤ ਭਾਈ ਉਂਕਾਰ ਸਿੰਘ ਹਜ਼ੂਰੀ ਰਾਗੀ ਸ਼੍ਰੀ ਦਰਬਾਰ ਸਾਹਿਬ ਨੇ ਆਪਣੇ ਰਸਭੀਨੇ ਕੀਰਤਨ ਨਾਲ ਸੰਗਤ ਨੂੰ ਨਿਹਾਲ ਕੀਤਾ।ਭਾਈ ਸਾਹਿਬ ਨੇ,ਸੱਚੀਆਰ ਸਿੱਖ ਬੈਠੇ ਸਤਿਗੁਰ ਪਾਸ.... ਸ਼ਬਦ ਦਾ ਗਾਇਨ ਨਾਲ ਸੰਗਤ ਨੇ ਆਨੰਦ ਮਾਨਯਾ।

ਗੁਰਦਵਾਰਾ ਸਾਹਿਬ ਦੇ ਮੁੱਖ ਸੇਵਾਦਾਰ ਸ. ਅਰਵਿੰਦਰ ਸਿੰਘ ਨੇ ਸੰਗਤ ਦਾ ਧੰਨਵਾਦ ਕੀਤਾ ਸ. ਨਿਰਭੈ ਸਿੰਘ, ਮਹਿੰਦਰ ਸਿੰਘ, ਰਾਮ ਸਿੰਘ, ਨੇ ਰਾਗੀ ਸਾਹਿਬਾਨ ਨੂੰ ਸਿਰੋਪਾਓ ਪਾ ਕੇ ਸਨਮਾਨਿਤ ਕੀਤਾ। ਦੀਵਾਨ ਦੀ ਸਮਾਪਤੀ ਤੇ ਗੁਰੂ ਕੇ ਲੰਗਰ ਉਤੁਤ ਵਰਤਾਏ ਗਏ। ਗੁਰਚਰਨ ਸਿੰਘ ਸਿੱਧੂ, ਸੁੱਖਵਿੰਦਰ ਸਿੰਘ, ਨਰਿੰਦਰ ਸਿੰਘ, ਅਵਨਿੰਦਰ ਸਿੰਘ ਮਾਨ, ਪੂਰਨ ਸਿੰਘ, ਨਰਿੰਦਰ ਸਿੰਘ ਕਾਲਾ, ਕਮਲ ਸਿੰਘ, ਜੀਵਨਜੋਤ ਸਿੰਘ ਨੇ ਹਾਜ਼ਰੀ ਭਰੀ