ਸੀਐਮ ਭਗਵੰਤ ਸਿੰਘ ਮਾਨ ਨੇ ਅਧਿਕਾਰੀਆਂ ਨਾਲ ਕੀਤੀ ਹਾਈ ਸਕਿਉਰਟੀ ਮੀਟਿੰਗ.

ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਹਾਈ ਲੈਵਲ ਸਕਿਉਰਟੀ ਮੀਟਿੰਗ ਦੌਰਾਨ ਪਹਿਲਗਾਮ ਘਟਨਾ ਅਤੇ ਉਸਤੋਂ ਬਾਅਦ ਦੀ ਸਥਿਤੀ ਦਾ ਜਾਇਜ਼ਾ ਲਿਆ ਅਤੇ ਅਧਿਕਾਰੀਆਂ ਨੂੰ ਸੁਰੱਖਿਆ ਸਬੰਧੀ ਕਈ ਹਦਾਇਤਾਂ ਜਾਰੀ ਕੀਤੀਆਂ। ਮੀਟਿੰਗ ਤੋਂ ਬਾਅਦ ਮੁੱਖ ਮੰਤਰੀ ਨੇ ਮੀਡੀਆ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਅਸੀਂ ਪੰਜਾਬ ਵਿੱਚ ਸੁਰੱਖਿਆ ਵਧਾ ਦਿੱਤੀ ਹੈ।

ਬੀਐਸਐਫ ਨਾਲ ਤਾਲਮੇਲ 

ਉਨ੍ਹਾਂ ਕਿਹਾ ਕਿ ਅੱਤਵਾਦੀਆਂ ਦਾ ਕੋਈ ਧਰਮ ਨਹੀਂ ਹੁੰਦਾ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਸੈਰ ਸਪਾਟਾ ਸਥਾਨਾਂ 'ਤੇ ਸੁਰੱਖਿਆ ਵਧਾ ਦਿੱਤੀ ਗਈ ਹੈ। ਧਾਰਮਿਕ ਸਥਾਨਾਂ ਦੀ ਵੀ ਸੁਰੱਖਿਆ ਵਧਾਉਣ ਦੀ ਵਿਵਸਥਾ ਕੀਤੀ ਗਈ ਹੈ। ਬੀਐਸਐਫ਼ ਨਾਲ ਤਾਲਮੇਲ ਕਰਕੇ ਹਰ ਤਰ੍ਹਾਂ ਦੇ ਹਾਲਾਤ 'ਤੇ ਨਜ਼ਰ ਰੱਖੀ ਜਾਵੇਗੀ। ਡਰੋਨ ਰਾਹੀਂ ਹੋਣ ਵਾਲੀ ਤਸਕਰੀ ਜਾਂ ਹਥਿਆਰਾਂ ਦੀ ਸਪਲਾਈ ਨੂੰ ਰੋਕਣਾ ਸਾਡਾ ਪਹਿਲਾ ਕੰਮ ਹੈ। 

ਅਸੀ ਪੂਰੀ ਤਰ੍ਹਾਂ ਅਲਰਟ ਹਾਂ 

ਇਸ ਮੌਕੇ ਉਨ੍ਹਾਂ ਦੇ ਨਾਲ ਡੀਜੀਪੀ ਗੌਰਵ ਯਾਦਵ ਵੀ ਮੌਜ਼ੂਦ ਸਨ। ਡੀਜੀਪੀ ਨੇ ਕਿਹਾ ਕਿ ਪੰਜਾਬ ਪੂਰੇ ਦੇਸ਼ ਦੀ ਸੁਰੱਖਿਆ ਦਾ ਕੰਮ ਕਰਦਾ ਹੈ। ਪੰਜਾਬ ਦੀ ਸੁਰੱਖਿਆ ਕਰਨਾ ਸਾਡਾ ਫਰਜ਼ ਹੈ। ਜਿਹੜੇ ਵੀ ਟੂਰਿਸਟ ਕਿਤੇ ਰੁਕੇ ਹੋਏ ਹਨ ਉਨ੍ਹਾਂ ਨੂੰ ਹੌਸਲਾ ਦੇਣਾ ਤੇ ਸੰਭਾਲਣਾ ਵੀ ਸਾਡਾ ਕੰਮ ਹੈ। ਦੇਸ਼ ਦੀ ਸੁਰੱਖਿਆ ਲਈ ਅਸੀਂ ਹਮੇਸ਼ਾ ਤਿਆਰ ਹਾਂ ਤੇ ਕਰਦੇ ਰਹਾਂਗੇ। ਇਹ ਸਿਰਫ਼ ਦੇਸ਼ ਨੂੰ ਡਰਾਉਣ ਤੇ ਦਹਿਸ਼ਤ ਫੈਲਾਉਣ ਦੀ ਕੋਸ਼ਿਸ਼ ਹੈ। ਕੈਮਰੇ ਲੱਗੇ ਹੈਲਮੈਟ ਪਾ ਕੇ ਹਮਲਾ ਕੀਤਾ ਗਿਆ ਹੈ। ਇਹ ਸਿਰਫ਼ ਦੇਸ਼ ਵਿੱਚ ਦਹਿਸ਼ਤ ਫੈਲਾਉਣ ਦੀ ਹੋਇਆ ਹੈ। ਮੁੱਖ ਮੰਤਰੀ ਮਾਨ ਨੇ ਕਿਹਾ ਕਿ ਅਸੀਂ ਪੂਰੀ ਤਰ੍ਹਾਂ ਅਲਰਟ ਹਾਂ ਤੇ ਕਿਸੇ ਵੀ ਤਰ੍ਹਾਂ ਦੀ ਢਿੱਲ ਨਹੀਂ ਦਿੱਤੀ ਜਾਵੇਗੀ।