ਪੰਥ ਪ੍ਰਸਿੱਧ ਵਿਦਵਾਨ ਗਿਆਨੀ ਪਿੰਦਰਪਾਲ ਸਿੰਘ ਨੂੰ ਸਦਮਾ, ਪਿਤਾ ਸ: ਹਰਦਿਆਲ ਸਿੰਘ ਸਵਰਗਵਾਸ .
ਲੁਧਿਆਣਾ (ਪ੍ਰਿਤਪਾਲ ਸਿੰਘ ਪਾਲੀ) - ਸਿੱਖ ਪੰਥ ਦੇ ਮਹਾਨ ਵਿਦਵਾਨ ਭਾਈ ਸਾਹਿਬ ਭਾਈ ਪਿੰਦਰਪਾਲ ਸਿੰਘ ਜੀ ਨੂੰ ਉਸ ਸਮੇਂ ਭਾਰੀ ਸਦਮਾ ਪੁੱਜਾ ਜਦੋਂ ਉਹਨਾਂ ਦੇ ਪਿਤਾ ਸਰਦਾਰ ਹਰਦਿਆਲ ਸਿੰਘ ਨੰਬਰਦਾਰ ਸਦੀਵੀ ਵਿਛੋੜਾ ਦੇ ਗਏ। ਸ: ਹਰਦਿਆਲ ਸਿੰਘ ਜਵੱਦੀ ਟਕਸਾਲ ਦੇ ਮੁਖੀ ਸੰਤ ਬਾਬਾ ਅਮੀਰ ਸਿੰਘ ਜੀ ਦੇ ਚਾਚਾ ਜੀ ਲੱਗਦੇ ਸਨ। ਗਿਆਨੀ ਪਿੰਦਰਪਾਲ ਸਿੰਘ ਜੀ ਅਮਰੀਕਾ ਹੋਣ ਕਾਰਨ ਸ: ਹਰਦਿਆਲ ਸਿੰਘ ਦਾ ਅੰਤਿਮ ਸੰਸਕਾਰ ਗਿਆਨੀ ਪਿੰਦਰਪਾਲ ਸਿੰਘ ਜੀ ਦੇ ਵਿਦੇਸ਼ ਤੋਂ ਪੁੱਜਣ ਤੋਂ ਬਾਅਦ ਹੋਵੇਗਾ। ਗਿਆਨੀ ਪਿੰਦਰਪਾਲ ਸਿੰਘ ਦੇ ਪਿਤਾ ਜੀ ਦੇ ਅਕਾਲ ਚਲਾਣੇ ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ, ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ, ਅਮਰਜੀਤ ਸਿੰਘ ਚਾਵਲਾ ਮੈਂਬਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਮਹੇਸ਼ਇੰਦਰ ਸਿੰਘ ਗਰੇਵਾਲ, ਜਥੇਦਾਰ ਹੀਰਾ ਸਿੰਘ ਗਾਬੜੀਆ, ਬਾਬਾ ਅਜੀਤ ਸਿੰਘ, ਸ: ਹਰਦਿਆਲ ਸਿੰਘ ਦੇ ਅਕਾਲ ਚਲਾਣੇ 'ਤੇ ਦੁੱਖ ਦਾ ਪ੍ਰਗਟਾਵਾ ਕੀਤਾ।
